Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮਜ਼ਬੂਤ ​​ਹੋਇਆ ਜਲੰਧਰ, ਬਲਕਾਰ ਸਿੰਘ ਨੂੰ ਬਣਾਇਆ ਸਥਾਨਕ ਸਰਕਾਰਾਂ ਮੰਤਰੀ

ਜਲੰਧਰ : ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਕਰੀਬ ਡੇਢ ਸਾਲ ਦੇ ਵਕਫੇ ਮਗਰੋਂ ਜਲੰਧਰ ਮਜ਼ਬੂਤ ​​ਨਜ਼ਰ ਆ ਰਿਹਾ ਹੈ। ਜਲੰਧਰ ਸੰਸਦੀ ਹਲਕੇ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ‘ਆਪ’ ਦੇ ਚਾਰ ਵਿਧਾਇਕ ਹਨ, ਜੋ ਸਾਰੇ ਹੀ ਪਹਿਲੀ ਵਾਰ ਵਿਧਾਇਕ ਹਨ। ਇਨ੍ਹਾਂ ਚਾਰ ਵਿਧਾਇਕਾਂ ਵਿੱਚੋਂ ਇੱਕ ਬਲਕਾਰ ਸਿੰਘ, ਜੋ ਕਰਤਾਰਪੁਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾਇਆ ਗਿਆ ਹੈ। ਬਲਕਾਰ ਸਿੰਘ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਲੰਧਰ ਤੋਂ ਪਹਿਲੇ ਮੰਤਰੀ ਹੋਣਗੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਕੈਬਨਿਟ ਦੇ ਮਜ਼ਬੂਤ ​​ਮੰਤਰੀਆਂ ਵਿੱਚੋਂ ਇਕ ਮੰਨਿਆ ਜਾਂਦਾ ਹੈ। ਪਹਿਲੀ ਵਾਰ ਵਿਧਾਇਕ ਬਣਨ ਤੋਂ ਬਾਅਦ ਡੇਢ ਸਾਲ ਦੇ ਅਰਸੇ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਨਾ ਵੀ ਬਲਕਾਰ ਸਿੰਘ ਲਈ ਵੱਡੀ ਪ੍ਰਾਪਤੀ ਹੈ। ਇਹ ਵੀ ਉਮੀਦ ਦੀ ਗੱਲ ਹੈ ਕਿ ਅਗਲੇ ਕੁਝ ਮਹੀਨਿਆਂ ਵਿੱਚ ਸੂਬੇ ਵਿੱਚ ਲੋਕਲ ਬਾਡੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਲੰਧਰ ਵਿੱਚ ਵੀ ਪੰਜ ਨਵੇਂ ਵਾਰਡ ਬਣਾਏ ਜਾ ਰਹੇ ਹਨ ਅਤੇ ਵਾਰਡਾਂ ਦੀ ਹੱਦਬੰਦੀ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਮੰਗਲਵਾਰ ਨੂੰ ਵੀ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵਾਰਡਬੰਦੀ ਨੂੰ ਲੈ ਕੇ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮਿਲਣ ਆਏ ਸਨ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਸਿੰਘ ਨਿੱਝਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Vinkmag ad
Share Our Daily Posts

News Desk

Read Previous

ਪੰਜਾਬ ਕੈਬਨਿਟ ‘ਚ ਸ਼ਾਮਲ ਹੋਏ 2 ਨਵੇਂ ਮੰਤਰੀ, ਗਵਰਨਰ ਨੇ ਚੁਕਾਈ ਸਹੁੰ

Read Next

ਪੰਜਾਬ ਦੇ ਇਸ ਵਿਭਾਗ ‘ਚ ਵੱਡਾ ਫੇਰਬਦਲ, ਪੰਜ ਡਿਪਟੀ ਡਾਇਰੈਕਟਰਾਂ ਸਣੇ ਕਈ ਅਫ਼ਸਰ ਬਦਲੇ; ਪੜ੍ਹੋ ਲਿਸਟ