Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੁੱਤਰ ਬਣਿਆ ਹੈਵਾਨ ! ਨਸ਼ੇ ਲਈ ਪੈਸੇ ਨਾ ਦਿੱਤੇ ਤਾਂ ਕਹੀ ਨਾਲ ਮਾਂ ‘ਤੇ ਕੀਤਾ ਹਮਲਾ, 15 ਦਿਨਾਂ ਬਾਅਦ ਮੌਤ

ਬਠਿੰਡਾ : ਨਸ਼ਿਆਂ ਦੀ ਦਲਦਲ ‘ਚ ਫਸੇ ਪੰਜਾਬੀ ਨੌਜਵਾਨ ਨਸ਼ਾ ਕਰਨ ਲਈ ਚੋਰੀਆਂ, ਲੁੱਟਾਂ-ਖੋਹਾਂ ਆਦਿ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੇ ਨਾਲ ਹੀ ਨਸ਼ੇ ਖ਼ਾਤਰ ਨੌਜਵਾਨ ਕਤਲ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇਕ ਮਾਮਲਾ ਥਾਣਾ ਨਥਾਣਾ ਅਧੀਨ ਪੈਂਦੇ ਪਿੰਡ ਕਲਿਆਣ ਸੁੱਖਾ ਵਿਚ ਸਾਹਮਣੇ ਆਇਆ ਹੈ। ਨਸ਼ੇ ਦੇ ਆਦੀ ਪੁੱਤਰ ਨੇ ਆਪਣੀ ਮਾਂ ‘ਤੇ ਕਹੀ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰਦਿੱਤੀ, ਕਿਉਂਕਿ ਮਾਂ ਨੇ ਉਸ ਨੂੰ ਨਸ਼ਾ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਦਿੱਤਾ ਸੀ। ਹਾਲਾਂਕਿ 15 ਦਿਨਾਂ ਬਾਅਦ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ ਪਰ ਪੁਲਿਸ ਨੇ ਘਟਨਾ ਦੇ ਅਗਲੇ ਦਿਨ ਹੀ ਮੁਲਜ਼ਮ ਪੁੱਤਰ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ। ਹੁਣ ਪੁਲਿਸ ਵੱਲੋਂ ਦਰਜ ਕੀਤੇ ਗਏ ਪਹਿਲੇ ਕੇਸ ਵਿਚ ਕਤਲ ਦਾ ਮਾਮਲਾ ਵਧਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਥਾਣਾ ਨਥਾਣਾ ਨੂੰ ਸ਼ਿਕਾਇਤ ਦੇ ਕੇ ਨਿਹਾਲ ਸਿੰਘ ਵਾਸੀ ਪਿੰਡ ਕਲਿਆਣ ਸੁੱਖਾ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਉਸ ਦਾ ਅਸਲੀ ਲੜਕਾ ਹੈ, ਜੋ ਨਸ਼ੇ ਦਾ ਆਦੀ ਹੈ। ਡਾਕਟਰੀ ਦੇ ਨਸ਼ੇ ਕਾਰਨ ਉਹ ਕੋਈ ਕਾਰੋਬਾਰ ਨਹੀਂ ਕਰਦਾ। ਇਸ ਦੇ ਨਾਲ ਹੀ ਉਸ ਨੂੰ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਨੂੰ ਹਰ ਸਮੇਂ ਨਸ਼ਾ ਖਰੀਦਣ ਲਈ ਪਰੇਸ਼ਾਨ ਕਰਦਾ ਸੀ। ਉਹ ਆਪਣੇ ਪੁੱਤਰ ਦੀ ਨਸ਼ੇ ਦੀ ਆਦਤ ਤੋਂ ਬਹੁਤ ਪਰੇਸ਼ਾਨੀ ਸਨ। ਉਨ੍ਹਾਂ ਉਸ ਦਾ ਨਸ਼ਾ ਛੁਡਵਾਉਣ ਲਈ ਇਲਾਜ ਵੀ ਕਰਵਾਇਆ ਪਰ ਉਸ ਨੇ ਉਸ ਨੂੰ ਅੱਧ ਵਿਚਾਲੇ ਛੱਡ ਦਿੱਤਾ ਤੇ ਨਸ਼ੇ ਲਈ ਪੈਸੇ ਲੈਣ ਲਈ ਉਸ ਨੂੰ ਤੇ ਉਸ ਦੀ ਪਤਨੀ ਨੂੰ ਤੰਗ ਕਰਨਾ ਸ਼ੁਰੂ ਕਰਨ ਲੱਗਾ। ਬੀਤੀ 18 ਮਈ ਨੂੰ ਉਸ ਦੇ ਮੁਲਜ਼ਮ ਲੜਕੇ ਗੁਰਦੀਪ ਸਿੰਘ ਨੇ ਆਪਣੀ ਮਾਂ ਚਰਨਜੀਤ ਕੌਰ ਤੋਂ ਨਸ਼ਾ ਖਰੀਦਣ ਲਈ ਪੈਸੇ ਮੰਗੇ, ਜਦੋਂ ਉਸ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਘਰ ‘ਚ ਪਈ ਕਹੀ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮਾਂ ਚਰਨਜੀਤ ਕੌਰ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ ਤੇ ਪੈਸੇ ਲੈ ਕੇ ਭੱਜ ਗਿਆ। ਇਸ ਤੋਂ ਬਾਅਦ ਘਰ ਵਿੱਚ ਲਹੂ-ਲੁਹਾਨ ਹਾਲਤ ਵਿੱਚ ਪਈ ਚਰਨਜੀਤ ਕੌਰ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ 1 ਜੂਨ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਦੋਰਾਹਾ ਨੇੜਿਓਂ ਨਹਿਰ ‘ਚੋਂ ਮਿਲੇ ਕਾਰਤੂਸ, ਪੁਲਿਸ ਦੇ ਉੱਚ ਅਧਿਕਾਰੀਆਂ ਨੇ ਜਾਂਚ ਕੀਤੀ ਸ਼ੁਰੂ

Read Next

ਜੁਰਮਾਨੇ ਦੇ ਡਰੋਂ ਬਰਲਟਨ ਪਾਰਕ ਠੇਕੇਦਾਰ ਮੁੜ ਕੰਮ ਲਈ ਮੰਨਿਆ