Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਦੇ ਵਿਅਕਤੀ ਨਾਲ ਕੀਤੀ 22 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ : ਟ੍ਰੈਵਲ ਏਜੰਟ ਜੋੜੇ ਵੱਲੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਅਤੇ ਉਸ ਕੋਲੋਂ ਲੱਖਾਂ ਰੁਪਏ ਹਾਸਲ ਕਰ ਲਏ। ਡੇਢ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾਂ ਤਾਂ ਵਿਅਕਤੀ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਇਸ ਮਾਮਲੇ ਵਿੱਚ ਦੋ ਸਾਲ ਦੀ ਪੜਤਾਲ ਤੋਂ ਬਾਅਦ ਥਾਣਾ ਕੂਮ ਕਲਾਂ ਦੀ ਪੁਲਿਸ ਨੇ ਸੁੰਦਰਨਗਰ ਮੁੰਡੀਆਂ ਕਲਾਂ ਲੁਧਿਆਣਾ ਦੇ ਰਹਿਣ ਵਾਲੇ ਨੀਰਜ ਕੁਮਾਰ ਅਤੇ ਉਸ ਦੀ ਪਤਨੀ ਪ੍ਰਵੀਨ ਕੌਰ ਦੇ ਖਿਲਾਫ ਧੋਖਾਧੜੀ ਅਪਰਾਧਿਕ, ਸਾਜ਼ਿਸ਼ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ।ਮਈ 2021 ਵਿਚ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਅੰਮ੍ਰਿਤਸਰ ਦੇ ਰਹਿਣ ਵਾਲੇ ਧਿਆਨ ਸਿੰਘ ਨੇ ਦੱਸਿਆ ਕਿ ਸਾਲ 2019 ਦੀ ਸ਼ੁਰੂਆਤ ਵਿੱਚ ਉਸ ਨੇ ਕੈਨੇਡਾ ਜਾਣ ਦੀ ਤਿਆਰੀ ਸ਼ੁਰੂ ਕੀਤੀ।

ਵਿਦੇਸ਼ ਜਾਣ ਲਈ ਉਸ ਨੇ ਕਿਸੇ ਟਰੈਵਲ ਏਜੰਟ ਨੂੰ ਲੱਭਣਾ ਸ਼ੁਰੂ ਕੀਤਾ। ਵਾਕਫ਼ ਵਿਅਕਤੀ ਦੇ ਜ਼ਰੀਏ ਉਸ ਦਾ ਸੰਪਰਕ ਨੀਰਜ ਕੁਮਾਰ ਅਤੇ ਪ੍ਰਵੀਨ ਕੌਰ ਨਾਲ ਹੋਇਆ। ਮੁਲਜ਼ਮਾਂ ਨੇ ਬੜੀ ਆਸਾਨੀ ਨਾਲ ਉਸ ਨੂੰ ਕੈਨੇਡਾ ਭੇਜ ਦੇਣ ਦੀ ਗੱਲ ਆਖੀ ਅਤੇ 26 ਨਵੰਬਰ 2019 ਨੂੰ ਡੀਲ ਫਾਈਨਲ ਕਰਦਿਆਂ ਧਿਆਨ ਸਿੰਘ ਨੇ ਮੁਲਜ਼ਮਾਂ ਨੂੰ 7 ਲੱਖ ਰੁਪਏ ਦੇ ਦਿੱਤੇ। ਵੱਖ-ਵੱਖ ਤਰੀਕਾਂ ਵਿਚ ਧਿਆਨ ਸਿੰਘ ਨੇ ਮੁਲਜ਼ਮਾਂ ਦੇ ਖਾਤਿਆਂ ਵਿੱਚ 15 ਲੱਖ ਰੁਪਏ ਹੋਰ ਪੁਆ ਦਿੱਤੇ। ਵਿਦੇਸ਼ ਭੇਜਣ ਦੀ ਗੱਲ ਕਹਿ ਕੇ ਮੁਲਜ਼ਮਾਂ ਨੇ ਉਸ ਨੂੰ ਦਿੱਲੀ ਭੇਜ ਦਿੱਤਾ ਅਤੇ ਜਲਦੀ ਹੀ ਕੈਨੇਡਾ ਦਾ ਜਹਾਜ਼ ਚੜ੍ਹਾਉਣ ਦੀ ਗੱਲ ਆਖੀ। 15 ਦਿਨਾਂ ਤੱਕ ਦਿੱਲੀ ਵਿੱਚ ਖੱਜਲ ਹੋਣ ਤੋਂ ਬਾਅਦ ਧਿਆਨ ਸਿੰਘ ਵਾਪਸ ਅੰਮ੍ਰਿਤਸਰ ਆ ਗਿਆ। ਡੇਢ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਇਸ ਮਾਮਲੇ ਵਿਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੜਤਾਲ ਤੋਂ ਬਾਅਦ ਜੋੜੇ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਕਾਰੀ ਧਰਮਪਾਲ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Read Next

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ