Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜੇਲ੍ਹ ‘ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਜਾਰੀ, ਇੱਕ ਗੈਂਗਸਟਰ ਦੀ ਵਿਗੜੀ ਸਿਹਤ

ਬਠਿੰਡਾ। ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਮੰਗਲਵਾਰ ਨੂੰ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਭੁੱਖ ਹੜਤਾਲ ‘ਤੇ ਬੈਠੇ ਇੱਕ ਗੈਂਗਸਟਰ ਦੀ ਸਿਹਤ ਵਿਗੜ ਗਈ। ਉਕਤ ਗੈਂਗਸਟਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਜੇਲ੍ਹ ਵਿੱਚ ਮੈਡੀਕਲ ਟੀਮ ਤਾਇਨਾਤ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਚਾਨਕ ਗੈਂਗਸਟਰ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਕੁਝ ਹੀ ਸਮੇਂ ‘ਚ ਉਸ ਦੀ ਸਿਹਤ ਵਿਗੜ ਗਈ। ਉਕਤ ਗੈਂਗਸਟਰ ਨੂੰ ਬੁਖਾਰ ਵੀ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਕਤ ਗੈਂਗਸਟਰ ਦਾ ਇਲਾਜ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਕੁੱਲ 57 ਗੈਂਗਸਟਰ ਬੰਦ ਹਨ, ਜਿਨ੍ਹਾਂ ਵਿੱਚੋਂ 47 ਭੁੱਖ ਹੜਤਾਲ ’ਤੇ ਹਨ। ਗੈਂਗਸਟਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮਰਨ ਵਰਤ ‘ਤੇ ਬੈਠਣਗੇ। ਭੁੱਖ ਹੜਤਾਲ ਕਾਰਨ ਬਿਮਾਰ ਹੋਏ ਗੈਂਗਸਟਰ ਦੀ ਪਛਾਣ ਰਵਿੰਦਰ ਸਿੰਘ ਉਰਫ਼ ਗਿਆਨਾ ਵਾਸੀ ਖਰਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਗੈਂਗਸਟਰਾਂ ਨੇ ਮੰਗ ਕੀਤੀ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਮਨੋਰੰਜਨ ਲਈ ਟੀਵੀ ਮੁਹੱਈਆ ਕਰਵਾਏ ਤੇ ਜੇਲ੍ਹ ਪੀਸੀਓ ਰਾਹੀਂ 10 ਵੱਖ-ਵੱਖ ਮੋਬਾਈਲ ਨੰਬਰਾਂ ‘ਤੇ ਕਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹਰੇਕ ਨੰਬਰ ‘ਤੇ 10 ਮਿੰਟ ਦੀ ਬਜਾਏ 20 ਮਿੰਟ ਦਾ ਟਾਕ ਟਾਈਮ ਦਿੱਤਾ ਜਾਵੇ।

ਮਰਨ ਵਰਤ ‘ਤੇ ਬੈਠੇ ਗੈਂਗਸਟਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਪਹਿਲ ਦੇ ਆਧਾਰ ‘ਤੇ ਹੱਲ ਨਾ ਕੀਤਾ ਤਾਂ ਉਹ ਆਪਣਾ ਮਰਨ ਵਰਤ ਕਦੇ ਵੀ ਖਤਮ ਨਹੀਂ ਕਰਨਗੇ। ਉਕਤ ਗੈਂਗਸਟਰ ਦਾ ਕਹਿਣਾ ਹੈ ਕਿ ਉਕਤ ਮੰਗਾਂ ਨੂੰ ਲੈ ਕੇ ਉਸ ਨੇ ਕੁਝ ਦਿਨ ਪਹਿਲਾਂ ਭੁੱਖ ਹੜਤਾਲ ਕੀਤੀ ਸੀ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਮਿਲਣ ਤੋਂ ਬਾਅਦ ਉਸ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ। ਜੇਲ੍ਹ ਪ੍ਰਸ਼ਾਸਨ ਨੇ ਉਪਰੋਕਤ ਮੰਗਾਂ ਨੂੰ ਪੂਰਾ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ। ਪਰ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਕਾਰਨ ਉਸ ਨੂੰ ਮੁੜ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ।

Vinkmag ad
Share Our Daily Posts

News Desk

Read Previous

ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

Read Next

ਲੁਧਿਆਣਾ ‘ਚ ਹੈਵਾਨੀਅਤ ! ਘਰ ਦੇ ਸਾਹਮਣੇ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ ਕੇ ਮਾਰ ਕੇ ਕੀਤੀ ਹੱਤਿਆ, 5 ਗ੍ਰਿਫ਼ਤਾਰ