Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਫਿਰ ਵਿਵਾਦਾਂ ‘ਚ ਸੂਫ਼ੀ ਗਾਇਕਾ ਜੋਤੀ ਨੂਰਾਂ, ਫੋਟੋ ਖਿਚਵਾਉਣ ਆਏ ਪਤੀ-ਪਤਨੀ ’ਤੇ ਕੀਤਾ ਹਮਲਾ; ਘਟਨਾ CCTV ‘ਚ ਕੈਦ

ਜਲੰਧਰ : ਸੂਫ਼ੀ ਗਾਇਕਾ ਨੂਰਾਂ ਸਿਸਟਰ ਇਕ ਵਾਰ ਫਿਰ ਵਿਵਾਦਾਂ ’ਚ ਆ ਗਈ ਹੈ ਜਦ ਉਸ ਨੇ ਤੇ ਉਸ ਦੀ ਟੀਮ ਨੇ ਉਸ ਨਾਲ ਫੋਟੋ ਖਿਚਵਾਉਣ ਆਏ ਪਤੀ-ਪਤਨੀ ’ਤੇ ਹਮਲਾ ਕਰ ਦਿੱਤਾ। ਪਹਿਲਾਂ ਤਾਂ ਉਸ ਦੀ ਟੀਮ ਨੇ ਮਹਿਲਾ ਨਾਲ ਬਦਸਲੂਕੀ ਕੀਤੀ। ਜਦ ਉਸ ਦੇ ਪਤੀ ਨੇ ਇਸ ਦਾ ਵਿਰੋਧ ਕੀਤਾ ਤਾਂ ਟੀਮ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਉਕਤ ਘਟਨਾ ਸੀਸੀਟੀਵੀ ’ਚ ਕੈਦ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਚਿਨ ਬੰਗਾ ਨੇ ਦੱਸਿਆ ਕਿ ਕੱਲ੍ਹ ਰਾਤ ਉਹ ਆਪਣੀ ਪਤਨੀ ਨਾਲ ਕਾਫੀ ਪੀਣ ਲਈ ਨਕੋਦਰ ਚੌਕ ’ਚ ਸਥਿਤ ਇੱਕ ਰੈਸਟੋਰੈਂਟ ’ਚ ਗਿਆ ਸੀ। ਜਿੱਥੇ ਨੂਰਾ ਸਿਸਟਰ ਜੋਤੀ ਨੂਰਾਂ ਆਪਣੇ ਸਾਥੀ ਨਾਲ ਆਈ ਹੋਈ ਸੀ। ਉਸ ਦੀ ਪਤਨੀ ਨੇ ਜੋਤੀ-ਨੂਰਾ ਨਾਲ ਫੋਟੋ ਖਿਚਵਾਉਣ ਲਈ ਗੱਲ ਕੀਤੀ ਤਾਂ ਉਸ ਦੀ ਪਤਨੀ ਨਾਲ ਜੋਤੀ ਨੂਰਾਂ ਦੇ ਸਾਥੀ ਨੇ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਦ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋਤੀ ਨੂਰਾਂ ਨੇ ਉਸ ਦੀ ਪਤਨੀ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਸਚਿਨ ਨੇ ਦੱਸਿਆ ਕਿ ਜੋਤੀ ਨੂਰਾਂ ਉਸ ਵੇਲੇ ਨਸ਼ੇ ’ਚ ਸੀ। ਜਦ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਜੋਤੀ ਨੂਰਾਂ ਦੇ ਸਾਥੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੇ ਇਸ ਦੀ ਸੂਚਨਾ ਥਾਣਾ 4 ਦੀ ਪੁਲਿਸ ਨੂੰ ਦਿੱਤੀ ਤੇ ਖੁਦ ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਚਲਾ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 4 ਦੇ ਥਾਣੇਦਾਰ ਹੀਰਾ ਲਾਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣੇਦਾਰ ਹੀਰਾ ਲਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੈਮਰਿਆਂ ਦੇ ਸੀਸੀਟੀਵੀ ਚੈੱਕ ਕੀਤੀ ਜਾ ਰਹੀ ਹੈ ਅਤੇ ਜੋ ਵੀ ਪੀੜਤ ਵਿਅਕਤੀ ਬਿਆਨ ਦੇਣਗੇ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਹੈਵਾਨੀਅਤ ! ਘਰ ਦੇ ਸਾਹਮਣੇ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ ਕੇ ਮਾਰ ਕੇ ਕੀਤੀ ਹੱਤਿਆ, 5 ਗ੍ਰਿਫ਼ਤਾਰ

Read Next

ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ