Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਰਾਸ਼ਨ ਕਾਰਡ ਕੱਟੇ ਜਾਣ ‘ਤੇ ਫੂਡ ਸਪਲਾਈ ਦਫਤਰ ਬਾਹਰ ਮੁਜ਼ਾਹਰਾ

ਕਪੂਰਥਲਾ : ਕਪੂਰਥਲਾ ਜ਼ਿਲੇ੍ਹ ‘ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਬੰਧਤ ਵਿਭਾਗ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਕਰਵਾਏ ਗਏ ਸਰਵੇਖਣ ਦੌਰਾਨ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ‘ਚ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦੇ ਵੀਰਵਾਰ ਨੂੰ ਵਾਰਡ ਨੰ. 33 ਤੋਂ ਸੀਨੀਅਰ ਕਾਂਗਰਸੀ ਆਗੂ ਦੀਪ ਸਿੰਘ ਅਤੇ ਰਾਜਵੀਰ ਸਿੰਘ ਬਾਵਾ ਦੀ ਅਗਵਾਈ ਵਿਚ ਲੋੜਵੰਦਾਂ ਦੇ ਕਾਰਡ ਕੱਟੇ ਜਾਣ ਦੇ ਰੋਸ ਵੱਜੋਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ (ਬਲਾਕ ਕਪੂਰਥਲਾ) ਦਫਤਰ ਦੇ ਬਾਹਰ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੁਰਾਕ ਸਪਲਾਈ ਅਫਸਰ ਪ੍ਰਰੀਤਕੰਵਲ ਸਿੰਘ ਨੂੰ ਸਾਰੇ ਮਾਮਲੇ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦੀਪ ਸਿੰਘ ਅਤੇ ਰਾਜਵੀਰ ਸਿੰਘ ਬਾਵਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਰਵੇ ਦੇ ਨਾਂ ‘ਤੇ ਜ਼ਿਆਦਾਤਰ ਲੋੜਵੰਦ ਪਰਿਵਾਰਾਂ ਦੇ ਹੀ ਰਾਸ਼ਨ ਕਾਰਡ ਕੱਟੇ ਗਏ ਹਨ, ਜਦਕਿ ਧਨਾਢ ਲੋਕ ਅਜੇ ਵੀ ਸਕੀਮ ਦਾ ਲਾਭ ਲੈ ਰਹੇ ਹਨ। ਦੁਬਾਰਾ ਕਾਰਡ ਬਣਾਉਣ ਲਈ ਦਸਤਾਵੇਜ਼ ਮੰਗੇ ਜਾ ਰਹੇ ਹਨ, ਜਿਨ੍ਹਾਂ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਵੱਧ ਗਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਸਬੰਧੀ ਦੁਬਾਰਾ ਸਰਵੇ ਕਰਵਾਇਆ ਜਾਵੇ ਤੇ ਬਣਦੇ ਯੋਗ ਲਾਭਪਾਤਰੀਆਂ ਨੂੰ ਇਸ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲੋੜਵੰਦ ਪਰਿਵਾਰ ਦੇ ਕੱਟੇ ਰਾਸ਼ਨ ਕਾਰਡ ਦੁਬਾਰਾ ਨਾ ਚਾਲੂ ਕੀਤੇ ਗਏ ਤਾਂ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਸਬੰਧੀ ਜਦੋਂ ਨਗਰ ਨਿਗਮ ਦੇ ਮੇਅਰ ਕੁਲਵੰਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਧਿਆਨ ਵਿਚ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਬਾਰਾ ਸਰਵੇਖਣ ਕਰਦੇ ਹੋਏ ਲੋੜਵੰਦ ਪਰਿਵਾਰਾਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਚਾਲੂ ਕੀਤਾ ਜਾਣਾ ਚਾਹੀਦਾ ਹੈ।

ਲੋੜਵੰਦ ਲਿਖ ਕੇ ਦੇਣ, ਹੋਵੇਗੀ ਸਮੱਸਿਆ ਹੱਲ : ਪ੍ਰਰੀਤਕੰਵਲ ਸਿੰਘ

ਇਸ ਸਬੰਧੀ ਖੁਰਾਕ ਸਪਲਾਈ ਅਫਸਰ ਪ੍ਰਰੀਤਕੰਵਲ ਸਿੰਘ ਨੇ ਕਿਹਾ ਕਿ ਇਹ ਸਰਵੇਖਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਗਿਆ ਹੈ, ਜੇਕਰ ਕਿਸੇ ਵਾਰਡ ਦੇ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਸਰਵੇਖਣ ਦੌਰਾਨ ਕੱਟਿਆ ਗਿਆ ਹੈ ਤਾਂ ਉਹ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਦੇ ਸਕਦਾ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਵਿਭਾਗ ਨੂੰ ਲਿਖਿਆ ਜਾਵੇਗਾ। ਜੇਕਰ ਕਿਸੇ ਵਾਰਡ ਵਿਚ ਕਿਸੇ ਧਨਾਢ ਵਿਅਕਤੀ ਦਾ ਰਾਸ਼ਨ ਕਾਰਡ ਬਣਿਆ ਹੋਇਆ ਹੈ ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਲਿਖਤੀ ਤੌਰ ‘ਤੇ ਸ਼ਿਕਾਇਤ ਦੇ ਸਕਦਾ ਹੈ।

Vinkmag ad
Share Our Daily Posts

News Desk

Read Previous

ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ ‘ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

Read Next

ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ