Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਮਸ਼ਹੂਰ ਅਦਾਕਾਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ

ਸਿਨੇਮਾ ਜਗਤ ਲਈ ਬੁਰੀ ਖ਼ਬਰ ਹੈ। ਮਸ਼ਹੂਰ ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਦਰਅਸਲ ਉਹ ਕੈਂਸਰ ਤੋਂ ਪੀੜਤ ਸਨ। ਮੰਗਲ ਢਿੱਲੋਂ ਨੇ ਚਰਚਿਤ ਫਿਲਮ ‘ਖ਼ੂਨ ਭਰੀ ਮਾਂਗ’ ਸਮੇਤ ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫਿਲਮਾਂ ‘ਚ ਕੰਮ ਕੀਤਾ। ਉਨ੍ਹਾਂ ਕਈ ਟੀਵੀ ਸੀਰੀਅਲਜ਼ ਵਿਚ ਵੀ ਦਮਦਾਰ ਰੋਲ ਨਿਭਾਏ। ਮੰਗਲ ਢਿੱਲੋਂ ਦੀ ਮੌਤ ਦੀ ਖਬਰ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਮੰਗਲ ਢਿੱਲੋਂ ਨੂੰ ਫਿਲਮ ਭ੍ਰਿਸ਼ਟਾਚਾਰ, ਜ਼ਿੰਦਗੀ ਏਕ ਜੂਆ ਅਤੇ ਹੀਰ ਰਾਂਝਾ ਲਈ ਜਾਣਿਆ ਜਾਂਦਾ ਹੈ। ਸਾਲ 1994 ਵਿਚ ਉਨ੍ਹਾਂ ਨੇ ਰਿਤੂ ਢਿੱਲੋਂ ਨਾਲ ਵਿਆਹ ਕੀਤਾ ਸੀ।

ਸਿੱਖ ਪਰਿਵਾਰ ‘ਚ ਜਨਮੇ ਮੰਗਲ ਢਿੱਲੋਂ ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਦੇ ਰਹਿਣ ਵਾਲੇ ਸਨ। ਚੌਥੀ ਤਕ ਉਹ ਪੰਜ ਗਰਾਈਆਂ ਕਲਾਂ ਦੇ ਸਰਕਾਰੀ ਸਕੂਲ ‘ਚ ਪੜ੍ਹੇ ਪਰ ਬਾਅਦ ਵਿਚ ਉਹ ਆਪਣੇ ਪਿਤਾ ਕੋਲ ਉੱਤਰ ਪ੍ਰਦੇਸ਼ ਸ਼ਿਫਟ ਹੋ ਗਏ ਸਨ। ਉਨ੍ਹਾਂ ਆਪਣੀ ਗ੍ਰੈਜੂਏਸ਼ਨ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਸਕੂਲ ਤੋਂ ਕੀਤੀ। ਇਸ ਤੋਂ ਬਾਅਦ ਉਹ ਫਿਰ ਪੰਜਾਬ ਆ ਗਏ ਤੇ ਕੋਟਕਪੂਰਾ ਤੋਂ ਹਾਇਰ ਸੈਕੰਡਰੀ ਪੂਰੀ ਕਰ ਕੇ ਗ੍ਰੈਜੂਏਸ਼ਨ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਕੀਤੀ। ਉਨ੍ਹਾਂ ਦਿੱਲੀ ਦੇ ਥੀਏਟਰ ‘ਚ ਵੀ ਕੰਮ ਕੀਤਾ ਤੇ 1979 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇੰਡੀਅਨ ਥਿਏਟਰ ਡਿਪਾਰਟਮੈਂਟ ਜੁਆਇੰਨ ਕੀਤਾ। ਇੱਥੇ ਹੀ 1980 ਵਿਚ ਉਨ੍ਹਾਂ ਐਕਟਿੰਗ ‘ਚ ਆਪਣਾ ਪੋਸਟ ਗ੍ਰੈਜੂਏਟ ਡਿਪਲੋਮਾ ਪੂਰਾ ਕੀਤਾ।

ਮੰਗਲ ਢਿੱਲੋਂ ਨੇ ਆਪਣਾ ਐਕਟਿੰਗ ਕਰੀਅਰ ਛੋਟੇ ਪਰਦੇ ਤੋਂ ਸ਼ੁਰੂ ਕੀਤਾ ਸੀ। ਸੀਰੀਅਲ ਜਨੂੰਨ ਲਈ ਉਨ੍ਹਾਂ ਨੂੰ RAPA ਐਵਾਰਡ ਮਿਲਿਆ। ਫਿਲਮ ਖ਼ਾਲਸਾ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਬਾਬਾ ਫ਼ਰੀਦ ਐਵਾਰਡ ਨਾਲ ਸਨਮਾਨਿਤ ਕੀਤਾ ਸੀ।

Vinkmag ad
Share Our Daily Posts

News Desk

Read Previous

ਆਮ ਆਦਮੀ ਨੂੰ ਝਟਕਾ ! ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੀਮਤਾਂ ਅੱਧੀ ਰਾਤ ਤੋਂ ਲਾਗੂ

Read Next

ਵਿਵਾਦਾਂ ’ਚ ਆਏ ਮਾਸਟਰ ਸਲੀਮ, ਸਾਂਸੀ ਬਰਾਦਰੀ ’ਤੇ ਗ਼ਲਤ ਟਿੱਪਣੀਆਂ ਕਰਨ ਦੇ ਇਲਜ਼ਾਮ