Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਚਿੱਟੇ ਨੇ ਲਈ ਨੌਜਵਾਨ ਦੀ ਜਾਨ, 8 ਦਿਨ ਪਹਿਲਾਂ ਹੋਇਆ ਸੀ ਵਿਆਹ; ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਬਠਿੰਡਾ : ਜ਼ਿਲ੍ਹੇ ਵਿਚ ਚਿੱਟੇ ਦੇ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਹਰ ਰੋਜ਼ ਨੌਜਵਾਨ ਮਰ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਗ੍ਰੀਨ ਪੈਲੇਸ ਰੋਡ ‘ਤੇ ਸਥਿਤ ਪਾਰਕ ‘ਚ ਚਿਟੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ, ਪੰਕਜ ਸਿੰਗਲਾ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੇ ਦੇਖਿਆ ਕਿ ਪਾਰਕ ‘ਚ ਨੌਜਵਾਨ ਮੂਧੇ ਮੂੰਹ ਪਿਆ ਹੈ ਤੇ ਉਸ ਦਾ ਸਕੂਟਰ ਬਾਹਰ ਖੜ੍ਹਾ ਸੀ।

ਉਸ ਦੇ ਨੇੜੇ ਚਿੱਟੇ ਦੀ ਸਰਿੰਜ ਪਈ ਸੀ, ਜਿਸ ਕਾਰਨ ਜਾਪਦਾ ਹੈ ਕਿ ਨੌਜਵਾਨ ਦੀ ਮੌਤ ਓਵਰਡੋਜ਼ ਕਾਰਨ ਹੋਈ। ਸਹਾਰਾ ਵਰਕਰ ਵਿੱਕੀ ਕੁਮਾਰ ਨੇ ਗੰਭੀਰ ਹਾਲਤ ਵਿੱਚ ਪਏ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਨੌਜਵਾਨ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੇ ਮੋਬਾਈਲ ਦੇ ਆਧਾਰ ‘ਤੇ ਸਹਾਰਾ ਟੀਮ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਤਾਂ ਰਿਸ਼ਤੇਦਾਰ ਹਸਪਤਾਲ ਪਹੁੰਚ ਗਏ ਤਾਂ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਇਸੇ ਸਾਲ 2 ਜੂਨ ਨੂੰ ਵਿਆਹ ਹੋਇਆ ਸੀ। ਸਹਾਰਾ ਟੀਮ ਨੇ ਥਾਣਾ ਥਰਮਲ ਦੀ ਪੁਲਿਸ ਨੂੰ ਸੂਚਿਤ ਕੀਤਾ ਤੇ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕ ਨੌਜਵਾਨ ਦੀ ਪਛਾਣ 33 ਸਾਲਾ ਰਾਜਪਾਲ ਸਿੰਘ ਵਾਸੀ ਬੱਲਾਰਾਮ ਨਗਰ ਵਜੋਂ ਹੋਈ ਹੈ।

Vinkmag ad
Share Our Daily Posts

News Desk

Read Previous

ਵਿਵਾਦਾਂ ’ਚ ਆਏ ਮਾਸਟਰ ਸਲੀਮ, ਸਾਂਸੀ ਬਰਾਦਰੀ ’ਤੇ ਗ਼ਲਤ ਟਿੱਪਣੀਆਂ ਕਰਨ ਦੇ ਇਲਜ਼ਾਮ

Read Next

ਪਠਾਨਕੋਟ ਪਹੁੰਚੇ ਜੇ.ਪੀ.ਨੱਢਾ