Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ- ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ,  – ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇਕ ਵਾਰ ਫਿਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਗਵਰਨਰ ਨੇ ਕਿਹਾ ਕਿ ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਕਿ ਮੁੱਖ ਮੰਤਰੀ ਹਰ ਚਿੱਠੀ ਦਾ ਜਵਾਬ ਦੇਣ, ਪਰ ਮੁੱਖ ਮੰਤਰੀ ਸੁਪਰੀਮ ਕੋਰਟ ਦੇ ਹੁਕਮ ਵੀ ਨਹੀਂ ਮੰਨ ਰਹੇ। ਗਵਰਨਰ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਮੇਰੀ ਸਰਕਾਰ ਹੈ ਕਿਉਂਕਿ ਸਾਰੇ ਆਰਡਰ ਮੇਰੇ ਦਸਤਖ਼ਤਾਂ ਨਾਲ ਹੀ ਨਿਕਲਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਛੋਟੀ ਤੋਂ ਛੋਟੀ ਗੱਲ ਯਾਦ ਹੈ, ਉਹ ਭੁਲੇਖਾ ਨਾ ਰੱਖਣ। ਇਕ ਪੱਤਰਕਾਰ ਵਲੋਂ ਗਵਰਨਰ ਨੂੰ ਕੀਤੇ ਸਵਾਲ ਕਿ ਮੁੱਖ ਮੰਤਰੀ ਦਾ ਦੋਸ਼ ਹੈ ਕਿ ਗਵਰਨਰ ਪੰਜਾਬ ਸਰਕਾਰ ਖ਼ਿਲਾਫ਼ ਬੋਲਦੇ ਹਨ ਤਾਂ ਇਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਰਿਕਾਰਡ ਪੇਸ਼ ਕਰੋ, ਜੇ ਮੈਂ ਆਪਣੀ ਸਰਕਾਰ ਖ਼ਿਲਾਫ਼ ਬੋਲਿਆ ਹੋਵਾਂ। ਇਕ ਵਾਰ ਨਹੀਂ 50 ਵਾਰ ਬੋਲਦਾ ਹਾਂ ਪੰਜਾਬ ਵਿਚ ਮੇਰੀ ਸਰਕਾਰ ਹੈ। ਗਵਰਨਰ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਜਿਹੜਾ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ, ਉਸ ਨੂੰ ਮੈਂ ਮਨਜ਼ੂਰੀ ਦਿਆਂਗਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਜੇਲ੍ਹ ਵਿਚ ਡਰੋਨ ਡਿੱਗਣ ਨਾਲ ਮਚਿਆ ਹੜਕੰਪ

Read Next

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟੇ ਸਾਢੇ 10 ਲੱਖ ਰੁਪਏ, ਅੰਮ੍ਰਿਤਸਰ ‘ਚ ਚਾਰ ਨਕਾਬਪੋਸ਼ ਲੁਟੇਰਿਆਂ ਨੇ ਕੀਤੀ ਵੱਡੀ ਵਾਰਦਾਤ