Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟੇ ਸਾਢੇ 10 ਲੱਖ ਰੁਪਏ, ਅੰਮ੍ਰਿਤਸਰ ‘ਚ ਚਾਰ ਨਕਾਬਪੋਸ਼ ਲੁਟੇਰਿਆਂ ਨੇ ਕੀਤੀ ਵੱਡੀ ਵਾਰਦਾਤ

ਛੇਹਰਟਾ : ਥਾਣਾ ਛੇਹਰਟਾ ਅਧੀਨ ਪੈਂਦੀ ਪੁਰਾਣੀ ਚੁੰਗੀ ਛੇਹਰਟਾ ਇਲਾਕੇ ‘ਚ ਨਾਰੰਗ ਬੇਕਰੀ ਨੇੜੇ ਚਾਰ ਨਕਾਬਪੋਸ਼ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਨੂੰ ਦਾਤਰ ਨਾਲ ਜ਼ਖ਼ਮੀ ਕਰ ਕੇ 10.50 ਲੱਖ ਰੁਪਏ ਲੁੱਟ ਲਏ। ਦੋ ਬਾਈਕ ਸਵਾਰ ਚਾਰ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਨੌਜਵਾਨ ਰੈਡੀਐਂਟ ਕੈਸ਼ ਮੈਨੇਜਮੈਂਟ ਸਰਵਿਸ ਕੰਪਨੀ ਵਿੱਚ ਕੈਸ਼ ਇਕੱਠਾ ਕਰਨ ਦਾ ਕੰਮ ਕਰਦਾ ਹੈ। ਉਸਨੇ ਇਹ ਰਕਮ ਵਿਸ਼ਾਲ ਮੈਗਾ ਮਾਰਟ ਤੇ ਇਕ ਰਿਲਾਇੰਸ ਸਮਾਰਟ ਤੋਂ ਇਕੱਤਰ ਕੀਤੀ ਸੀ।

ਉਹ ਇਹ ਰਕਮ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ ਕਿ ਰਸਤੇ ਵਿਚ ਲੁਟੇਰਿਆਂ ਨੇ ਉਸ ਨੂੰ ਘੇਰ ਕੇ ਨਕਦੀ ਲੁੱਟ ਲਈ। ਘਟਨਾ ‘ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਅਰੋੜਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਹਸਪਤਾਲ ‘ਚ ਜ਼ੇਰੇ ਇਲਾਜ ਨੌਜਵਾਨ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ- ਬਨਵਾਰੀ ਲਾਲ ਪੁਰੋਹਿਤ

Read Next

ਮੋਗਾ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਗੋਲ਼ੀ ਮਾਰ ਕੇ ਹੱਤਿਆ, ਲੱਖਾਂ ਦਾ ਸੋਨਾ ਲੈ ਕੇ ਕਾਰ ਸਵਾਰ ਲੁਟੇਰੇ ਹੋਏ ਫ਼ਰਾਰ