ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਜਲੰਧਰ : ਪੰਜਾਬ ਸਣੇ ਪੂਰੇ ਉੱਤਰੀ ਭਾਰਤ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ 1 ਵੱਜ ਕੇ 34 ਮਿੰਟ ‘ਤੇ ਲਗਾਤਾਰ ਤਿੰਨ ਵਾਰ ਝਟਕੇ ਮਹਿਸੂਸ ਹੋਏ। ਚੰਡੀਗੜ੍ਹ, ਦਿੱਲੀ-ਐੱਨਸੀਆਰ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ‘ਚ ਵੀ ਝਟਕੇ ਲੱਗੇ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਜਾਣਕਾਰੀ ਅਨੁਸਾਰ ਭਾਰਤ, ਚੀਨ ਤੇ ਪਾਕਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਤੇ ਦਫ਼ਤਰਾਂ ‘ਚੋਂ ਬਾਹਰ ਨਿਕਲ ਆਏ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੇ ਕੋਈ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦਾ ਦੋਦਾ ਜ਼ਿਲ੍ਹਾ ਦੱਸਿਆ ਜਾ ਰਿਹਾ ਹੈ।
