Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਫਿਰੋਜ਼ਪੁਰ ‘ਚ ਸ਼ਰਮਨਾਕ ਘਟਨਾ ! ਪਤੀ ਦੀ ਸਹਿਮਤੀ ਨਾਲ ਜੇਠ ਨੇ ਕੀਤਾ ਜਬਰ ਜਨਾਹ, ਔਰਤ ਦੀ ਸ਼ਿਕਾਇਤ ‘ਤੇ ਦੋਵਾਂ ਭਰਾਵਾਂ ਖਿਲਾਫ਼ ਕੇਸ ਦਰਜ

ਫਿਰੋਜ਼ਪੁਰ : ਪੁਲਿਸ ਥਾਣਾ ਗੁਰੂਹਰਸਹਾਏ ਦੇ ਇਕ ਪਿੰਡ ਵਿਚ ਇਕ ਮਹਿਲਾ ਵੱਲੋਂ ਆਪਣੇ ਹੀ ਜੇਠ ‘ਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਗਏ ਹਨ। ਔਰਤ ਨੇ ਇਸ ਮਾਮਲੇ ਵਿੱਚ ਆਪਣੇ ਪਤੀ ਦੀ ਸਹਿਮਤੀ ਹੋਣ ਦੇ ਵੀ ਦੋਸ਼ ਲਗਾਏ ਹਨ।

ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਦੋਵੇ ਭਰਾਵਾਂ ਦੇ ਖਿਲਾਫ 354, 376, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੱਸਿਆ ਕਿ ਮਿਤੀ 24 ਅਪ੍ਰੈਲ 2022 ਨੂੰ ਮੁਲਜ਼ਮ ਜੇਠ ਉਸ ਦੇ ਕਮਰੇ ਵਿਚ ਆ ਗਿਆ ਤੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਬਾਰੇ ਉਸ ਨੇ ਆਪਣੀ ਸੱਸ ਤੇ ਪਤੀ ਨੂੰ ਦੱਸਿਆ ਤਾਂ ਉਸ ਦੇ ਪਤੀ ਨੇ ਕਿਹਾ ਕਿ ਜੇ ਇਸ ਘਰ ਵਿਚ ਰਹਿਣਾ ਹੈ ਤਾਂ ਦੋਵਾਂ ਭਰਾਵਾਂ ਨਾਲ ਰਹਿਣਾ ਪਵੇਗਾ। ਇਸ ਤੋਂ ਬਾਅਦ ਉਸ ਦੇ ਜੇਠ ਨੇ ਉਸ ਨਾਲ ਫਿਰ ਕਈ ਵਾਰ ਜਬਰਦਸਤੀ ਜਬਰ ਜਨਾਹ ਕੀਤਾ। ਔਰਤ ਨੇ ਦੱਸਿਆ ਕਿ ਉਸ ਵੱਲੋਂ ਵਿਰੋਧ ਕਰਨ ਤੇ ਉਸ ਨੂੰ ਕਮਰੇ ‘ਚ ਬੰਦ ਰੱਖਣਾ ਸ਼ੁਰੂ ਕਰ ਦਿੱਤਾ। ਜਦ ਉਸ ਨੇ ਆਪਣੀ ਮਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਗੁਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਵਾਂ ਭਰਾਵਾਂ ਖਿਲਾਫ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Next

CBI ਦੀ ਵੱਡੀ ਕਾਰਵਾਈ ! ਪੇਪਰ ਲੀਕ ਮਾਮਲੇ ‘ਚ ਮੋਹਾਲੀ ਦੇ ਗਿਆਨ ਜੋਤੀ ਇੰਸਟੀਚਿਊਟ ਖਿਲਾਫ਼ ਕੇਸ ਦਰਜ