Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਦੋ ਅਣਪਛਾਤੇ ਹਮਲਾਵਰਾਂ ਵਲੋਂ ਲੜਕੀ ’ਤੇ ਹਮਲਾ, ਦੋਵੇਂ ਬਾਹਾਂ ਟੁੱਟੀਆਂ, ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

ਐੱਸਏਐੱਸ ਨਗਰ : ਦੋ ਅਣਪਛਾਤੇ ਹਮਲਾਵਰਾਂ ਨੇ ਕੰਮ ਤੋਂ ਵਾਪਸ ਆ ਰਹੀ ਇਕ ਲੜਕੀ ’ਤੇ ਬੇਸਬੈਟ ਅਤੇ ਹਾਕੀ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਅਲੀਸ਼ਾ ਪਰਾਸ਼ਰ ਗੰਭੀਰ ਜ਼ਖ਼ਮੀ ਹੋ ਗਈ। ਹਮਲੇ ’ਚ ਉਸ ਦੀਆਂ ਦੋਵੇਂ ਬਾਹਾਂ ਵੀ ਟੁੱਟ ਗਈਆਂ। ਜ਼ਖਮੀ ਲੜਕੀ ਦਾ ਇਲਾਜ ਫੇਜ਼-6 ਦੇ ਸਿਵਲ ਹਸਪਤਾਲ ’ਚ ਚੱਲ ਰਿਹਾ ਹੈ। ਹਾਲਾਂਕਿ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ ਤੇ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ, ਫੇਜ਼-1 ਦੇ ਐੱਲਆਈਜੀ ਘਰਾਂ ’ਚ ਰਹਿਣ ਵਾਲੀ ਅਲੀਸ਼ਾ ਪਰਾਸ਼ਰ ਫੇਜ਼-1 ਸਥਿਤ ਇੰਡਸਟਰੀਅਲ ਏਰੀਆ ’ਚ ਨੈੱਕ ਗਲੋਬਲ ਨਾਮ ਦੀ ਕੰਪਨੀ ’ਚ ਕੰਮ ਕਰਦੀ ਹੈ। ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਕੰਪਨੀ ਦੀ ਕੈਬ ਤੋਂ ਪਰਤ ਰਹੀ ਸੀ ਕਿ ਗੇਟ ’ਤੇ ਹੀ ਉਸ ’ਤੇ ਹਮਲਾ ਕੀਤਾ ਗਿਆ। ਜਿਵੇਂ ਹੀ ਅਲੀਸ਼ਾ ਗੇਟ ਦੇ ਅੰਦਰ ਆਉਣ ਲੱਗੀ ਤਾਂ ਇਕ ਹਮਲਾਵਰ ਨੇ ਬੇਸਬੈਟ ਨਾਲ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ। ਹਮਲੇ ਤੋਂ ਬਚਣ ਲਈ ਅਲੀਸ਼ਾ ਨੇ ਆਪਣੇ ਦੋਵੇਂ ਹੱਥ ਅੱਗੇ ਕਰ ਦਿੱਤੇ, ਜਿਸ ਕਾਰਨ ਉਸ ਦੀਆਂ ਦੋਵੇਂ ਬਾਹਾਂ ਟੁੱਟ ਗਈਆਂ। ਇਸ ਤੋਂ ਬਾਅਦ ਦੂਜਾ ਹਮਲਾਵਰ ਵੀ ਆਇਆ ਅਤੇ ਉਸ ਨੇ ਵੀ ਹਮਲਾ ਕਰ ਦਿੱਤਾ। ਅਲੀਸ਼ਾ ਨੂੰ ਤੁਰੰਤ ਫੇਜ਼ 6 ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।

ਅਲੀਸ਼ਾ ਦੇ ਪਤੀ ਸਿਧਾਰਥ ਨੇ ਦੱਸਿਆ ਕਿ ਉਹ 6 ਸਾਲਾਂ ਤੋਂ ਫੇਜ਼-1 ’ਚ ਰਹਿ ਰਿਹਾ ਹੈ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਸ ਨੂੰ ਨਹੀਂ ਪਤਾ ਕਿ ਉਸ ਦੀ ਪਤਨੀ ’ਤੇ ਕਿਸੇ ਨੇ ਹਮਲਾ ਕਿਉਂ ਕੀਤਾ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਗਿਆਨੀ ਬਲਦੇਵ ਸਿੰਘ ਨੂੰ ਜਥੇਦਾਰ ਬਣਾਇਆ ਗਿਆ

Read Next

ਮੰਦਭਾਗੀ ਖ਼ਬਰ ! 8 ਮਹੀਨੇ ਪਹਿਲਾਂ ਕੈਨੇਡਾ ਗਏ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ