Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮੰਦਭਾਗੀ ਖ਼ਬਰ ! 8 ਮਹੀਨੇ ਪਹਿਲਾਂ ਕੈਨੇਡਾ ਗਏ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਢੋਢੀਆਂ ਦੇ 27 ਸਾਲਾ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਪੁੱਤਰ ਨਿਰਵੈਰ ਸਿੰਘ ਰੋਜ਼ੀ-ਰੋਟੀ ਕਮਾਉਣ ਖਾਤਰ 8 ਮਹੀਨੇ ਪਹਿਲਾਂ ਪਤਨੀ ਸਮੇਤ ਕੈਨੇਡਾ ਗਿਆ ਸੀ। ਨਵਜੋਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਬੇਹੱਦ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਆਪਣੇ ਪਰਿਵਾਰ ਨੂੰ ਇਸ ਗ਼ਰੀਬੀ ‘ਚੋਂ ਕੱਢਣ ਖ਼ਾਤਰ ਹੀ ਉਹ ਕੈਨੇਡਾ ਗਿਆ ਸੀ। ਰਿਸ਼ਤੇਦਾਰਾਂ ਮੁਤਾਬਕ ਉਨ੍ਹਾਂ ਨੇ ਸਵੇਰ ਵੇਲੇ ਨਵਜੋਤ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਤੇ ਉਸ ਦੀ ਪਤਨੀ ਕੰਮ ‘ਤੇ ਜਾ ਰਹੇ ਹਨ ਤੇ ਰਾਤੀ ਆ ਕੇ ਗੱਲ ਕਰਨਗੇ। ਜਦੋਂ ਰਾਤੀ ਆਏ ਤਾਂ ਪਤਨੀ ਨੇ ਪੰਜਾਬ ਫੋਨ ਲਾ ਲਿਆ ਤੇ ਨਵਜੋਤ ਨਹਾਉਣ ਚਲਾ ਗਿਆ। ਨਹਾਉਣ ਵੇਲੇ ਕੱਪੜੇ ਉਤਾਰਨ ਦੌਰਾਨ ਹੀ ਉਹ ਹੇਠਾਂ ਜ਼ਮੀਨ ‘,ਤੇ ਡਿੱਗ ਗਿਆ। ਪਤਨੀ ਨੇ ਜਾ ਕੇ ਦੇਖਿਆ ਤਾਂ ਉਹ ਬੇਹੋਸ਼ੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਜਦੋਂ ਤਕ ਹਸਪਤਾਲ ਪੁੱਜੇ ਡਾਕਟਰਾਂ ਨੇ ਕਿਹਾ ਕਿ ਉਸ ਦੀ ਅੱਧਾ ਘੰਟਾ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਜਦਕਿ ਪੀੜਤ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਨਵਜੋਤ ਨੂੰ ਕੋਈ ਬਿਮਾਰੀ ਨਹੀਂ ਸੀ। ਉਹ ਬਿਲਕੁਲ ਠੀਕ-ਠਾਕ ਸੀ। ਪਤਾ ਨਹੀਂ ਕਿਵੇਂ ਇਹ ਭਾਣਾ ਵਾਪਰ ਗਿਆ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਪੰਜਾਬ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਦੋ ਅਣਪਛਾਤੇ ਹਮਲਾਵਰਾਂ ਵਲੋਂ ਲੜਕੀ ’ਤੇ ਹਮਲਾ, ਦੋਵੇਂ ਬਾਹਾਂ ਟੁੱਟੀਆਂ, ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

Read Next

‘ਡਾਕੂ ਹਸੀਨਾ’ ਮੋਨਾ ਤੇ ਉਸ ਦਾ ਪਤੀ ਗਿ੍ਫ਼ਤਾਰ