Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਮੁਫ਼ਤ ਗੁਰਬਾਣੀ ਪ੍ਰਸਾਰਣ ਸਮੇਤ ਕੈਬਨਿਟ ਮੀਟਿੰਗ ‘ਚ ਲਏ ਗਏ ਇਹ ਵੱਡੇ ਫ਼ੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਉਣ ਲਈ ਗਵਰਨਰ ਦੀ ਮਨਜ਼ੂਰੀ ਦੀ ਲੋੜ ਨਹੀਂ। ਕੇਰਲਾ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ। ਦਰਅਸਲ ਗਵਰਨਰ ਨੇ ਹਾਲ ‘ਚ ਹੀ ਬਾਬਾ ਫਰੀਦ ਤੇ PTU ਦੇ VC ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਨਿਰਮਾਣ ਦੇ ਪੈਸੇ ਖਾਣ ਵਾਲਿਆਂ ਖਿਲਾਫ ਕਾਰਵਾਈ ਹੋਵੇਗੀ। ਉਹ ਭਾਵੇਂ ਕੋਈ ਵੀ ਹੋਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਨਿਯੁਕਤੀ ਨੂੰ ਮਾਨਤਾ ਤੇ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ ‘ਚ ਮੁਫ਼ਤ ਹੋਵੇਗੀ। ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ ‘ਤੇ ਦੋ ਫੀਸਦੀ ਫੀਸ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਚ ਦੱਸ ਰਹੇ ਹਨ ਕਿ SGPC ਐਕਟ ਵਿਚ ਗੁਰਬਾਣੀ ਰਿਲੇਅ ਦ‍ਾ ਕੋਈ ਜ਼ਿਕਰ ਨਹੀਂ ਹੈ। ਸਾਲ 2012 ਵਿਚ 11 ਸਾਲ ਵਾਸਤੇ PTC ਨੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਖਰੀਦ ਲਏ ਸਨ…ਗੁਰਬਾਣੀ ਕਾਰਨ ਲੋਕਾਂ ਨੂੰ ਇਹ ਚੈਨਲ ਲਗਾਉਣਾ ਹੀ ਪੈਂਦਾ ਹੈ। ਜੁਲਾਈ ਵਿਚ ਸਮਝੌਤਾ ਰੱਦ ਹੋਇਆ ਹੈ। ਮਸੰਦਾਂ ਤੋਂ ਗੁਰਦੁਆਰਾ ਸਾਹਿਬ ਮੁਕਤ ਕਰਵਾਏ ਸਨ, ਹੁਣ ਗੁਰਬਾਣੀ ਮੁਫ਼ਤ ਕਰਵਾਉਣ ਲਈ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ SGPC ਸਟੇਟ ਐਕਟ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਅਸੀਂ ਐਕਟ ‘ਚ ਸੋਧ ਕਰ ਰਹੇ ਹਾਂ ਤੇ ਨਾਂ ਹੀ ਐਕਟ ਬਦਲ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ‘ਚ ਬਰਾਡਕਾਸਟ ਸ਼ਬਦ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਸੁਪਰੀਮ ਕੋਰਟ ਨੇ SGPC ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਗੁਰਬਾਣੀ ਦੇ ਪ੍ਰਸਾਰ ਲਈ ਫਰੀ ਏਅਰ ਕਰਨ ਜਾ ਰਿਹਾ ਹੈ। ਉਨ੍ਹਾਂ ਪੁੱਛਿਆ ਕਿ PTC ਪੰਥ ਹੈ? ਸੁਖਬੀਰ ਇਹ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ SGPC ਗੁਰਬਾਣੀ ਦੀ ਬੋਲੀ ਲਗਾਉਣਗੇ? ਕਾਨੂੰਨ ਲਿਆਂਦਾ ਜਾਵੇਗਾ ਕਿ ਗੁਰਬਾਣੀ ਪ੍ਰਸਾਰਣ ਸਮੇਂ ਕੋਈ ਇਸ਼ਤਿਹ‍ਾਰ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਮਰਜ਼ੀ ਨਾਲ ਹੀ ਜਥੇਦ‍ਾਰ ਨੂੰ ਹਟਾਇਆ ਤੇ ਲਗਾਇਆ ਜਾਂਦਾ ਹੈ। ਗੁਰਦੁਆਰਾ ਐਕਟ ਵਿਚ 125 ਏ ਧਾਰਾ ਜੋੜੀ ਜਾਵੇਗੀ। ਵਪਾਰੀਕਰਨ ਨਾ ਕੀਤਾ ਜਾਵੇ ਇਹ ਸੋਧ ਲਿਆਂਦੀ ਜਾਵੇਗੀ। SGPC ਇਹ ਯਕੀਨੀ ਬਣਾਵੇ ਕਿ ਗੁਰਬਾਣੀ ਫਰੀ ਦੇਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਰਾਹੀਂ ਫੈਸਲਾ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ SGPC ਪ੍ਰਸਾਰਣ ਬੰਦ ਕਰ ਦਿੰਦੀ ਹੈ ਤਾਂ ਇਸ ਤੋਂ ਮਾੜੀ ਗੱਲ ਹੋਰ ਕੋਈ ਹੋਰ ਨਹੀਂ ਹੋ ਸਕਦੀ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਪ੍ਰਸਾਰਣ ਲਈ ਨਵੀਆਂ ਸ਼ਰਤਾਂ ਲਾਗੂ ਹੋਣਗੀਆਂ ਜਿਵੇਂ ਕਿ ਕੋਈ ਵੀ ਚੈਨਲ ਗੁਰਬਾਣੀ ਪ੍ਰਸਾਰਣ ਦੌਰਾਨ, ਇਸ ਤੋਂ ਅੱਧਾ ਘੰਟਾ ਪਹਿਲਾਂ ਤੇ ਬਾਅਦ ਵਿਚ ਕੋਈ ਇਸ਼ਤਿਹਾਰ ਨਹੀਂ ਚੱਲੇਗਾ।

Vinkmag ad
Share Our Daily Posts

News Desk

Read Previous

ਖ਼ਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲ਼ੀ ਮਾਰ ਕੇ ਹੱਤਿਆ

Read Next

ਨਸ਼ੇ ਦੇ ਟੀਕੇ ਨਾਲ ਅਧਰੰਗ ਦਾ ਸ਼ਿਕਾਰ ਹੋਏ ਨੌਜਵਾਨ ਦੀ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ