Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਨਸ਼ੇ ਦੇ ਟੀਕੇ ਨਾਲ ਅਧਰੰਗ ਦਾ ਸ਼ਿਕਾਰ ਹੋਏ ਨੌਜਵਾਨ ਦੀ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ

ਤਰਨਤਾਰਨ : ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਅਧਰੰਗ (ਪੈਰਲਾਈਜ਼) ਦਾ ਸ਼ਿਕਾਰ ਹੋੇ ਪਿੰਡ ਪਨਗੋਟਾ ਨਿਵਾਸੀ ਨੌਜਵਾਨ ਹਰਪ੍ਰੀਤ ਸਿੰਘ ਦੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਰੋਹਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਪੂਰੀ ਤਰ੍ਹਾਂ ਗੁਰਸਿੱਖ ਸੀ, ਪਰ ਗਲਤ ਸੰਗਤ ਕਾਰਨ ਉਹ ਨਸ਼ੇ ਦਾ ਸ਼ਿਕਾਰ ਹੋ ਗਿਆ। ਪੰਜ ਸਾਲਾ ਮਾਸੂਮ ਪੁੱਤਰ ਦੇ ਪਿਤਾ ਹਰਪ੍ਰੀਤ ਸਿੰਘ ਨੂੰ ਕਾਫੀ ਦੇਰ ਤੋਂ ਨਸ਼ਾ ਮੁਕਤ ਕਰਨ ਲਈ ਇਕ ਨਿੱਜੀ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਸੀ, ਪਰ ਪਿੰਡ ਦੇ ਹੀ ਕੁਝ ਲੋਕ ਉਸ ਨੂੰ ਘਰੋਂ ਬਾਹਰ ਬੁਲਾ ਕੇ ਮੁਫ਼ਤ ਵਿੱਚ ਨਸ਼ਾ ਮੁਹੱਈਆ ਕਰਵਾਉਂਦੇ ਸਨ। ਰੋਹਨਦੀਪ ਕੌਰ ਨੇ ਦੱਸਿਆ ਕਿ 10 ਜੂਨ ਨੂੰ ਉਸ ਦੇ ਭਰਾ ਹਰਪ੍ਰੀਤ ਸਿੰਘ ਨੂੰ ਪਿੰਡ ਦੇ ਨਸ਼ਾ ਤਸਕਰਾਂ ਵੱਲੋਂ ਟੀਕਾ ਲਗਾਇਆ ਗਿਆ ਸੀ।

ਟੀਕਾ ਲਗਾਉਂਦੇ ਹੀ ਹਰਪ੍ਰੀਤ ਸਿੰਘ ਦੀ ਸਿਹਤ ਵਿਗੜ ਗਈ ਤੇ ਉਹ ਅਧਰੰਗ ਦਾ ਸ਼ਿਕਾਰ ਹੋ ਗਿਆ। ਹਰਪ੍ਰੀਤ ਸਿੰਘ, ਜੋ ਕਿ ਪਿੰਡ ਦੀ ਇਕ ਅਲੱਗ ਥਾਂ ‘ਤੇ ਬੇਹੋਸ਼ ਪਿਆ ਸੀ, ਨੂੰ ਪਹਿਲਾਂ ਪੱਟੀ ਦੇ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਪਤਾ ਲੱਗਾ ਕਿ ਜਦੋਂ ਹਰਪ੍ਰੀਤ ਸਿੰਘ ਨੇ ਨਸ਼ਾ ਕੀਤਾ ਤਾਂ ਉਸੇ ਸਮੇਂ ਉਹ ਅਧਰੰਗ ਦਾ ਸ਼ਿਕਾਰ ਹੋ ਗਿਆ। ਰੋਹਨਦੀਪ ਕੌਰ ਨੇ ਦੱਸਿਆ ਕਿ ਨਸ਼ਾ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਦੇ ਨਾਂ ਪੁਲਿਸ ਨੂੰ ਦਿੱਤੇ ਗਏ ਹਨ। ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਦੇ ਉਲਟ ਨਸ਼ੇ ਦੇ ਸੌਦਾਗਰ ਧਮਕੀਆਂ ਦੇ ਰਹੇ ਹਨ ਕਿ ਜੇਕਰ ਪੁਲਿਸ ਸਾਹਮਣੇ ਮੂੰਹ ਖੋਲ੍ਹਿਆ ਤਾਂ ਹਰਪ੍ਰੀਤ ਸਿੰਘ ਦੇ ਪੰਜ ਸਾਲਾ ਪੁੱਤਰ ਦੀ ਜ਼ਿੰਦਗੀ ਸੁਰੱਖਿਅਤ ਨਹੀਂ ਰਹੇਗੀ। ਸਬ-ਡਵੀਜ਼ਨ ਪੱਟੀ ਦੇ ਡੀਐਸਪੀ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਪਿੰਡ ਪਨਗੋਟਾ ਵਾਸੀ ਹਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਪੁਲਿਸ ਆਪਣੇ ਪੱਧਰ ‘ਤੇ ਇਸ ਦੀ ਜਾਂਚ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੋਸਟਮਾਰਟਮ ਕਰਵਾਉਣਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਮੁਫ਼ਤ ਗੁਰਬਾਣੀ ਪ੍ਰਸਾਰਣ ਸਮੇਤ ਕੈਬਨਿਟ ਮੀਟਿੰਗ ‘ਚ ਲਏ ਗਏ ਇਹ ਵੱਡੇ ਫ਼ੈਸਲੇ

Read Next

SGPC ਪ੍ਰਧਾਨ ਦੀ CM ਮਾਨ ਨੂੰ ਚਿਤਾਵਨੀ- ਬਲ਼ਦੀ ਅੱਗ ਵਿਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰੋ