Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜਲੰਧਰ ਨਗਰ ਨਿਗਮ ’ਚ ਵਾਰਡਬੰਦੀ ਦੇ ਨਕਸ਼ੇ ਹੋਏ ਪ੍ਰਦਰਸ਼ਿਤ, ਆਉਣ ਵਾਲੇ ਦੋ ਮਹੀਨਿਆਂ ’ਚ ਚੋਣ ਦੀ ਸੰਭਾਵਨਾ

ਜਲੰਧਰ, – ਜਲੰਧਰ ਨਗਰ ਨਿਗਮ ਦੀਆਂ ਚੋਣਾਂ ਆਉਣ ਵਾਲੇ ਦੋ ਮਹੀਨਿਆਂ ਵਿਚ ਹੋਣ ਦੀ ਸੰਭਾਵਨਾ ਹੈ, ਕਿਉਂਕਿ ਜਲੰਧਰ ਨਗਰ ਨਿਗਮ ਵਿਚ ਵਾਰਡਬੰਦੀ ਦੇ ਨਕਸ਼ੇ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ। ਇਸ ਨਾਲ ਇਤਰਾਜ਼ ਮੰਗਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ ਹੁਣ ਆਮ ਲੋਕ ਨਵੀਂ ਵਾਰਡਬੰਦੀ ਨੂੰ ਲੈ ਕੇ ਆਪਣੇ ਇਤਰਾਜ਼ ਪ੍ਰਗਟ ਕਰ ਸਕਦੇ ਹਨ। ਪਤਾ ਲੱਗਾ ਹੈ ਕਿ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਪੈਂਦੀ ਕਲੋਨੀ ਵਿਰਕ ਐਨਕਲੇਵ (ਜੋ ਵਡਾਲਾ ਚੌਕ ਦੇ ਨੇੜੇ ਪੈਂਦੀ ਹੈ) ਨੂੰ ਇਸ ਵਾਰ ਵਾਰਡਬੰਦੀ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਸੀ ਪਰ ਵਿਰਕ ਐਨਕਲੇਵ ਵਾਸੀਆਂ ਵਲੋਂ ਮੰਤਰੀ ਬਲਕਾਰ ਸਿੰਘ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਵਿਰਕ ਨਿਗਮ ਦੇ ਵਾਰਡ ਵਿਚ ਸ਼ਾਮਿਲ ਜਾਵੇ। ਇਹ ਕਲੋਨੀ ਪਹਿਲਾਂ 2012 ਤੋਂ 2017 ਤੱਕ ਨਿਗਮ ਦੇ ਵਾਰਡ 58 ਵਿਚ ਰਹਿੰਦੀ ਸੀ ਪਰ ਬਾਅਦ ਵਿਚ ਇਸ ਨੂੰ ਨਿਗਮ ਦੇ ਵਾਰਡ ਵਿਚੋਂ ਕੱਢ ਦਿੱਤਾ ਗਿਆ ਸੀ। ਇਤਰਾਜ਼ ਮੰਗਣ ਦੀ ਪ੍ਰਕਿਰਿਆ ਦੌਰਾਨ ਵਿਰਕ ਐਨਕਲੇਵ ਨਾਲ ਸੰਬੰਧਿਤ ਸੋਧ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਵਾਰਡਾਂ ਵਿਚ ਤਬਦੀਲੀਆਂ ਸੰਭਵ ਹਨ। ਨਵੀਂ ਵਾਰਡਬੰਦੀ ਤਹਿਤ ਜਲੰਧਰ ਨਿਗਮ ਦੇ 85 ਵਾਰਡ ਬਣਾਏ ਗਏ ਹਨ। ਨਕਸ਼ੇ ਦੇਖਣ ਲਈ ਆਮ ਲੋਕ ਤੇ ਆਗੂ ਨਿਗਮ ਪੁੱਜਣ ਲੱਗੇ ਹਨ।

Vinkmag ad
Share Our Daily Posts

News Desk

Read Previous

ਕੈਨੇਡਾ: ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਨਦੀ ‘ਚੋਂ ਬਰਾਮਦ, ਪੁਲਿਸ ਜਾਂਚ ਜਾਰੀ; ਪੜ੍ਹੋ ਕੀ ਹੈ ਪੂਰਾ ਮਾਮਲਾ

Read Next

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਸੇਵਾ ਭਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸ਼ਖਸੀਅਤਾਂ ਨੇ ਸਮਾਗਮ ‘ਚ ਕੀਤੀ ਸ਼ਮੂਲੀਅਤ