Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਸੇਵਾ ਭਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸ਼ਖਸੀਅਤਾਂ ਨੇ ਸਮਾਗਮ ‘ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ । ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ, ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ।

ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਤੋਂ ਇਲਾਵਾਂ, ਤਖਤ ਸਾਹਿਬਾਨ ਦੇ ਜਥੇਦਾਰ ਅਤੇ ਪੰਜ ਪਿਆਰੇ ਸਾਹਿਬਾਨ, ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ਾਂ ਨੇ ਦਸਤਾਰ ਭੇਟ ਕੀਤੀਆਂ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ,ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ,ਬਾਬਾ ਅਜੀਤ ਸਿੰਘ ਨਿਰਮਲ ਕੁਟੀਆ ਜੋਹਲਾਂ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ,ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਆਦੀ ਸ਼ਾਮਲ ਹੋਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਇਹ ਸੇਵਾ ਨਿਭਾਈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਦਾ ਅੈਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਧਾਈ ਦਿੱਤੀ ਤੇ ਇਸ ਅਹਿਮ ਸੇਵਾ ਨੂੰ ਨਿਭਾਉਣ ਲਈ ਗੁਰੂ ਚਰਨਾ ਵਿੱਚ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ। 1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ ਸੇਵਾ ਨਿਭਾਈ ਅਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ। ਇਸੇ ਦੌਰਾਨ 21 ਅਪ੍ਰੈਲ 2014 ਨੂੰ ਆਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ। ਗਿਆਨੀ ਰਘਬੀਰ ਸਿੰਘ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦੇ ਫੈਸਲੇ ਅਨੁਸਾਰ ਸਮਾਗਮ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ਨਗਰ ਨਿਗਮ ’ਚ ਵਾਰਡਬੰਦੀ ਦੇ ਨਕਸ਼ੇ ਹੋਏ ਪ੍ਰਦਰਸ਼ਿਤ, ਆਉਣ ਵਾਲੇ ਦੋ ਮਹੀਨਿਆਂ ’ਚ ਚੋਣ ਦੀ ਸੰਭਾਵਨਾ

Read Next

ਨੌਜਵਾਨ ਤੇ ਹੋਇਆ ਜਾਨਲੇਵਾ ਹਮਲਾ, ਹਮਲਾਵਰਾਂ ਤੇ ਮਾਮਲਾ ਦਰਜ ਕਰ ਜਲਦ ਕਾਬੂ ਕੀਤਾ ਜਾਵੇਗਾ – ਐਸ ਐਚ ਓ ਭੈਣੀ ਮੀਆਂ ਖਾਂ