Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਟੂਰਿਸਟ ਬੱਸ ਤੇ ਟਰੈਕਟਰ ਦੀ ਟੱਕਰ ’ਚ ਟ੍ਰੈਕਟਰ ਚਾਲਕ ਨੌਜਵਾਨ ਦੀ ਮੌਤ

ਗੜ੍ਹ੍ਸ਼ੰਕਰ, – ਗੜ੍ਹ੍ਸ਼ੰਕਰ ਨੇੜੇ ਹੁਸ਼ਿਆਰਪੁਰ ਸੜਕ ’ਤੇ ਤੜਕਸਾਰ ਬੱਸ ਅਤੇ ਟ੍ਰੈਕਟਰ ਦਰਮਿਆਨ ਵਾਪਰੇ ਹਾਦਸੇ ’ਚ ਟ੍ਰੈਕਟਰ ਚਾਲਕ ਵਿਅਕਤੀ ਦੀ ਮੌਤ ਅਤੇ ਬੱਸ ’ਚ ਸਵਾਰ ਕਈ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ (32) ਪੁੱਤਰ ਬਲਵੰਤ ਸਿੰਘ ਵਾਸੀ ਗੁਰੂ ਅੰਗਦ ਨਗਰ ਕਲੋਨੀ ਰਾਜਪੁਰਾ (ਪਟਿਆਲਾ) ਮੈਸੀ ਫਰਗੂਸ਼ਨ ਕੰਪਨੀ ਦਾ ਨਵਾਂ ਟ੍ਰੈਕਟਰ ਲੈ ਕੇ ਦਸੂਹਾ ਨੂੰ ਜਾ ਰਿਹਾ ਸੀ। ਇਸੇ ਤਰ੍ਹਾਂ ਇਕ ਟੂਰਿਸਟ ਬੱਸ ਨੰਬਰ. ਯੂ.ਪੀ. 81 ਸੀ.ਟੀ. 8886 ਹੁਸ਼ਿਆਰਪੁਰ ਸਾਈਡ ਤੋਂ ਨਵੀਂ ਦਿੱਲੀ ਨੂੰ ਸਵਾਰੀਆਂ ਲੈ ਕੇ ਜਾ ਰਹੀ ਸੀ। ਇਹ ਵਾਹਨ ਜਦੋਂ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਸੜਕ ’ਤੇ ਸਥਿਤ ਪਿੰਡ ਬਡੇਸਰੋਂ ਵਿਖੇ ਪਹੁੰਚੇ ਤਾਂ ਕਿਸੇ ਕਾਰਨ ਇਨ੍ਹ੍ਹਾਂ ਵਾਹਨਾਂ ਦੀ ਟੱਕਰ ਹੋ ਗਈ, ਜਿਸ ਕਰਕੇ ਟ੍ਰੈਕਟਰ ਸੜਕ ਕਿਨਾਰੇ ਇਕ ਦਰਖ਼ੱਤ ਨਾਲ ਟਕਰਾ ਗਿਆ ਤੇ ਬੱਸ ਖ਼ਤਾਨਾਂ ਵਿਚ ਉੱਤਰ ਗਈ। ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨੌਜਵਾਨ ਤੇ ਹੋਇਆ ਜਾਨਲੇਵਾ ਹਮਲਾ, ਹਮਲਾਵਰਾਂ ਤੇ ਮਾਮਲਾ ਦਰਜ ਕਰ ਜਲਦ ਕਾਬੂ ਕੀਤਾ ਜਾਵੇਗਾ – ਐਸ ਐਚ ਓ ਭੈਣੀ ਮੀਆਂ ਖਾਂ

Read Next

ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ