ਗੜ੍ਹਦੀਵਾਲਾ : ਦਸੂਹਾ ਥਾਣੇ ‘ਚ ਤਾਇਨਾਤ ASI ਜਸਬੀਰ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ASI ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਿਕ ASI ਜਸਬੀਰ ਸਿੰਘ ਰਾਤ ਹਾਜ਼ੀਪੁਰ ਚੌਕ ‘ਚ ਚੈਕਿੰਗ ਤੋਂ ਬਾਅਦ ਡਿਊਟੀ ਪੂਰੀ ਕਰਨ ਤੋਂ ਬਾਅਦ ਸਵੇਰੇ ਜਦੋਂ ਥਾਣਾ ਦਸੂਹਾ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਪਰਿਵਾਰ ਨੂੰ ਹਾਦਸੇ ਦੀ ਜਾਣਕਾਰੀ ਦੇਣ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਚ ਰੱਖ ਦਿੱਤਾ ਗਿਆ ਹੈ।
