Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਚਲਾਨ ਕੱਟਣ ਨੂੰ ਲੈ ਕੇ ਹੰਗਾਮਾ, ਨੌਜਵਾਨਾਂ ਪੁਲਿਸ ਮੁਲਾਜ਼ਮਾਂ ‘ਤੇ ਲਾਇਆ ਗੈਂਗਸਟਰ ਕਹਿਣ ਦਾ ਦੋਸ਼

ਜਲੰਧਰ :- ਡਾ. ਬੀਆਰ ਅੰਬੇਡਕਰ ਚੌਕ ਨੇੜੇ ਖਾਲਸਾ ਸਕੂਲ ਦੇ ਬਾਹਰ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਅੌਰਤ ਤੇ ਨੌਜਵਾਨਾਂ ਨੇ ਹੰਗਾਮਾ ਕੀਤਾ। ਨੌਜਵਾਨ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਗੈਂਗਸਟਰ ਕਿਹਾ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਨੌਜਵਾਨ ਬਾਈਕ ‘ਤੇ ਫੋਨ ਸੁਣਦਾ ਜਾ ਰਿਹਾ ਸੀ। ਜਦੋਂ ਉਹ ਚਲਾਨ ਕੱਟਣ ਲੱਗੇ ਤਾਂ ਨੌਜਵਾਨ ਤੇ ਉਸ ਦੇ ਨਾਲ ਆਈ ਅੌਰਤ ਨੇ ਹੰਗਾਮਾ ਕਰ ਦਿੱਤਾ। ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਖਾਲਸਾ ਸਕੂਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਬਾਈਕ ‘ਤੇ ਆ ਰਹੇ ਇਕ ਨੌਜਵਾਨ ਨੂੰ ਰੋਕੇ ਜਾਣ ‘ਤੇ ਹੰਗਾਮਾ ਹੋ ਗਿਆ। ਹੰਗਾਮੇ ਦੌਰਾਨ ਉਕਤ ਨੌਜਵਾਨ ਨਾਲ ਬੈਠੀ ਅੌਰਤ ਨੇ ਪੁਲਿਸ ਨੂੰ ਸੱਚਾਈ ਬਿਆਨ ਕੀਤੀ, ਜਿਸ ਦੀ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਬਣਾਉਣ ਵਾਲਾ ਨੌਜਵਾਨ ਟ੍ਰੈਫਿਕ ਪੁਲਿਸ ਮੁਲਾਜ਼ਮਾਂ ‘ਤੇ ਦੋਸ਼ ਲਗਾ ਰਿਹਾ ਸੀ ਕਿ ਉਨ੍ਹਾਂ ਉਸਦੇ ਮੋਟਰਸਾਈਕਲ ਦੀ ਚਾਬੀ ਕੱਢੀ ਤੇ ਉਸ ਨੂੰ ਗੈਂਗਸਟਰ ਕਿਹਾ। ਉਕਤ ਨੌਜਵਾਨ ਨੇ ਦੱਸਿਆ ਕਿ ਉਹ ਖਾਲੀ ਪੇਟ ਘਰੋਂ ਨਿਕਲਿਆ ਸੀ, ਤਾਂ ਜੋ ਕੰਮ ‘ਤੇ ਪਹੁੰਚ ਸਕੇ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਸਤੇ ‘ਚ ਰੋਕਿਆ ਤਾਂ ਸਾਰੇ ਦਸਤਾਵੇਜ਼ ਮੁਕੰਮਲ ਹੋਣ ਦੇ ਬਾਵਜੂਦ ਪੁਲਿਸ ਮੁਲਾਜ਼ਮ ਉਸ ਨੂੰ ਰੋਕ ਕੇ ਖੜ੍ਹੇ ਰਹੇ। ਦੂਜੇ ਪਾਸੇ ਅੌਰਤ ਨੇ ਪੁਲਿਸ ਮੁਲਾਜ਼ਮਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੁਲਿਸ ਵੱਲੋਂ ਗੈਂਗਸਟਰਾਂ ਤੇ ਬਦਮਾਸ਼ਾਂ ਨੂੰ ਫੜਿਆ ਨਹੀਂ ਜਾਂਦਾ, ਉਹ ਆਮ ਲੋਕਾਂ ਨਾਲ ਧੱਕਾ ਕਰਦੇ ਹਨ। ਦੂਜੇ ਪਾਸੇ ਟ੍ਰੈਫਿਕ ਪੁਲਿਸ ਅਧਿਕਾਰੀ ਵੀਡੀਓ ‘ਚ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਉਕਤ ਨੌਜਵਾਨ ਮੋਟਰਸਾਈਕਲ ‘ਤੇ ਫੋਨ ਸੁਣਦਾ ਹੋਇਆ ਆ ਰਿਹਾ ਸੀ, ਜਿਸ ਕਾਰਨ ਉਸ ਨੂੰ ਰੋਕਿਆ ਗਿਆ। ਇਹ ਗੱਲ ਉਹ ਬਰਦਾਸ਼ਤ ਨਾ ਕਰ ਸਕਿਆ, ਜਿਸ ਕਾਰਨ ਉਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਕਰੀਬ ਅੱਧੇ ਘੰਟੇ ਤੱਕ ਚੱਲੇ ਇਸ ਹੰਗਾਮੇ ਦੌਰਾਨ ਇਕੱਠੇ ਹੋਏ ਲੋਕਾਂ ਨੇ ਅੌਰਤ ਨੂੰ ਸਮਝਾ ਕੇ ਮਾਹੌਲ ਸ਼ਾਂਤ ਕਰਵਾਇਆ।

Vinkmag ad
Share Our Daily Posts

News Desk

Read Previous

ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ‘ਚ ਨਹਾਉਣ ਗਏ ਤਿੰਨ ਨੌਜਵਾਨ ਰੁੜ੍ਹੇ, ਪੰਜ ਘੰਟੇ ਬਾਅਦ ਵੀ ਨਹੀਂ ਲੱਗਿਆ ਇਕ ਨੌਜਵਾਨ ਦਾ ਪਤਾ

Read Next

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ