Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਪਿੰਡ ਮਨਿਆਣਾ ਦੀਆਂ ਭਾਖੜਾ ਨਹਿਰ ’ਚ ਰੁੜ੍ਹੀਆਂ 3 ਔਰਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਸੰਗਰੂਰ : ਲੋਕ ਸਭਾ ਹਲਕਾ ਸੰਗਰੂਰ ਦੇ ਵਾਸੀਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਨੂੰ ਲੈ ਕੇ ਸੋਮਵਾਰ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਸ਼ਾਮਲ ਹੋਏ।

ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਹਲਕਾ ਵਾਸੀਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਉਹ ਹਮੇਸ਼ਾ ਤਤਪਰ ਹਨ। ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਕੇਂਦਰ ਸਰਕਾਰ ਤੋਂ ਵੱਧ ਤੋਂ ਵੱਧ ਪ੍ਰੋਜੈਕਟ ਲਿਆ ਕੇ ਲੋਕਾਂ ਨੂੰ ਸਮਰਪਿਤ ਕਰ ਸਕਣ। ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਵੀ ਕੀਤੀ। ਨਾਲ ਹੀ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੀਮਾਂ ਨੂੰ ਹਰੇਕ ਲੋੜਵੰਦ ਵਿਅਕਤੀ ਤਕ ਪਹੁੰਚਾਉਣਾ ਯਕੀਨੀ ਬਣਾਉਣ।

ਇਸ ਦੌਰਾਨ ਪਿੰਡ ਮਨਿਆਣਾ ਦੇ ਭਾਖੜਾ ਨਹਿਰ ’ਚ ਡਿੱਗੀਆਂ ਤਿੰਨ ਮਹਿਲਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਿਲੀਫ ਫੰਡ ਵਿਚੋਂ ਦੋ-ਦੋ ਲੱਖ ਰੁਪਏ ਦੇਣ ਦੀ ਸਿਫਾਰਸ਼ ਕੀਤੀ। ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਅਖ਼ੀਰ ਵਿਚ ਆਪਣੇ ਕੰਮ ਨੂੰ ਲੈ ਕੇ ਦਫਤਰ ਪਹੁੰਚਾਉਣ ਵਾਲੇ ਲੋਕਾਂ ਨੂੰ ਪਹਿਲ ਦੇ ਆਦਾਰ ’ਤੇ ਲਿਆ ਜਾਵੇ ਤਾਂ ਕਿ ਉਨ੍ਹਾਂ ਨੂੰ ਮੰਗਾਂ ਹੱਲ ਕਰਵਾਉਣ ਲਈ ਕੋਈ ਪਰੇਸ਼ਾਨੀ ਨਾ ਆਵੇ।

ਇਸ ਮੌਕੇ ਪਾਰਟੀ ਦੇ ਸੰਗਠਨਾਤਮਕ ਸਕੱਤਰ ਗੋਬਿੰਦ ਸਿੰਘ ਸੰਧੂ, ਏਸੀਪੀ ਮੈਂਬਰ ਬਹਾਦਰ ਸਿੰਘ, ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ, ਅਕਾਲ ਕਾਲਜ ਮਸਤੂਆਣਾ ਸਾਹਿਬ ਤੋਂ ਜਸਵੰਤ ਸਿੰਘ ਖਹਿਰਾ, ਗੁਰਜੀਤ ਸਿੰਘ, ਬ੍ਰਾਹਮਣ ਸਭਾ ਧੂਰੀ ਦੇ ਰਜਿੰਦਰ ਸ਼ਰਮਾ ਸਮੇਤ ਨੇਤਾ ਤੇ ਵਰਕਰ ਮੌਜੂਦ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ ! ਬਸਤੀ ਗੁਜਾਂ ‘ਚ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Read Next

ਸਿਰਫ਼ 8 ਹਜ਼ਾਰ ਲਈ ਦੁਕਾਨਦਾਰ ਮਾਰ’ਤਾ, ਮੁਲਜ਼ਮਾਂ ਦੇ ਚਿਹਰੇ ਸੀਸੀਟੀਵੀ ਕੈਮਰੇ ’ਚ ਕੈਦ