Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਸਿਰਫ਼ 8 ਹਜ਼ਾਰ ਲਈ ਦੁਕਾਨਦਾਰ ਮਾਰ’ਤਾ, ਮੁਲਜ਼ਮਾਂ ਦੇ ਚਿਹਰੇ ਸੀਸੀਟੀਵੀ ਕੈਮਰੇ ’ਚ ਕੈਦ

ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਹੱਦ ’ਚ ਪੈਂਦੇ ਬਸਤੀ ਗੁਜ਼ਾਂ ਦੇ ਮੇਨ ਬਾਜ਼ਾਰ ’ਚ ਦੁਕਾਨਦਾਰ ਦਾ ਤਿੰਨ ਨੌਜਵਾਨਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਤੇ ਦੁਕਾਨ ਦੇ ਦਰਾਜ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਕਤਲ ਕਰਨ ਵਾਲੇ ਮੁਲਜ਼ਮ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਏ ਹਨ ਜਿਸ ਦੇ ਆਧਾਰ ’ਤੇ ਪੁਲਿਸ ਉਨ੍ਹਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਕ ਰਹੀ ਹੈ।

ਜਾਣਕਾਰੀ ਅਨੁਸਾਰ ਪਰਮਜੀਤ ਅਰੋੜਾ ਉਰਫ ਬਿੱਲਾ (62) ਵਾਸੀ ਮੇਨ ਬਾਜ਼ਾਰ ਬਸਤੀ ਗੁੱਜ਼ਾਂ ਜਿਸ ਦੀ ਆਪਣੇ ਘਰ ਦੇ ਹੇਠਾਂ ਹੀ ਕਰਿਆਨੇ ਦੀ ਦੁਕਾਨ ਹੈ, ਨੇ ਸੋਮਵਾਰ ਸਵੇਰੇ ਛੇ ਵਜੇ ਦੁਕਾਨ ਖੋਲ੍ਹੀ। ਤਕਰੀਬਨ ਸਾਢੇ 6 ਵਜੇ ਦੇ ਕਰੀਬ ਉਸ ਦੀ ਦੁਕਾਨ ’ਤੇ ਤਿੰਨ ਨੌਜਵਾਨ ਆਏ ਤੇ ਉਸ ਉੱਪਰ ਚਾਕੂਆਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਉਸ ’ਤੇ ਹਮਲਾ ਕਰਨ ਤੋਂ ਬਾਅਦ ਦੁਕਾਨ ਦੇ ਦਰਾਜ ’ਚ ਪਏ 8 ਹਜ਼ਾਰ ਰੁਪਏ ਕੱਢ ਕੇ ਫ਼ਰਾਰ ਹੋ ਗਏ। ਪਰਮਜੀਤ ਅਰੋੜਾ ਦੀ ਆਵਾਜ਼ ਸੁਣ ਕੇ ਉਸ ਦੀ ਪਤਨੀ ਸੁਨੀਤਾ ਹੇਠਾਂ ਆਈ ਤਾਂ ਪਤੀ ਨੂੰ ਲਹੂ-ਲੁਹਾਨ ਦੇਖ ਕੇ ਘਬਰਾ ਗਈ। ਉਸ ਨੇ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਗੱਡੀ ’ਚ ਪਾਇਆ ਤੇ ਨਿੱਜੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਗਗਨਦੀਪ ਸਿੰਘ, ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਕਮਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸੁਨੀਤਾ ਅਰੋੜਾ ਦੇ ਬਿਆਨਾ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 302, 394, 449 ਤਹਿਤ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਹੈ ਜਿਸ ’ਚ ਤਿੰਨ ਵਿਅਕਤੀ ਕੈਦ ਹੋਏ ਹਨ ਜਿਨ੍ਹਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਵੇਗੀ।

ਕਤਲ ਤੋਂ ਬਾਅਦ ਇਲਾਕੇ ’ਚ ਦਹਿਸ਼ਤ

ਸੋਮਵਾਰ ਸਵੇਰੇ ਹੋਈ ਕਤਲ ਦੀ ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਹੈ। ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਨਸ਼ੇੜੀ ਨੌਜਵਾਨ ਮੁਹੱਲੇ ’ਚ ਘੁੰਮਦੇ ਰਹਿੰਦੇ ਹਨ ਜਿਸ ਕਾਰਨ ਇਲਾਕੇ ਦਾ ਮਾਹੌਲ ਕਾਫ਼ੀ ਖ਼ਰਾਬ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਨਸ਼ੇੜੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਦੇ ਸਨ ਪਰ ਹੁਣ ਤਾਂ ਕਤਲ ਤੱਕ ਪਹੁੰਚ ਗਏ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਿਸ ਦੀ ਗਸ਼ਤ ਵਧਾਈ ਜਾਵੇ ਤੇ ਉਨ੍ਹਾਂ ਦੀ ਸੁਰੱਖਿਆ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਪਿੰਡ ਮਨਿਆਣਾ ਦੀਆਂ ਭਾਖੜਾ ਨਹਿਰ ’ਚ ਰੁੜ੍ਹੀਆਂ 3 ਔਰਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

Read Next

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ ! ਪੰਜਾਬ ‘ਚ ਅੱਜ ਤੇ ਕੱਲ੍ਹ 2 ਦਿਨ ਰਹੇਗਾ ਬੱਸਾਂ ਦਾ ਚੱਕਾ ਜਾਮ, ਕੱਚੇ ਮੁਲਾਜ਼ਮ ਹੜਤਾਲ ‘ਤੇ