15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਹੁਸ਼ਿਆਰਪੁਰ : ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਨਾਲ ਸਬੰਧਿਤ ਨੌਜਵਾਨ ਦੀ ਅਮਰੀਕਾ ‘ਚ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਮੂਲ ਵਾਸੀ ਪਿੰਡ ਮੁਰਾਦਪੁਰ ਅਵਾਣਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਮ੍ਰਿਤਕ ਟਰੱਕ ਚਾਲਕ ਸੀ ਤੇ ਲੰਘੇ ਕੱਲ੍ਹ ਅਮਰੀਕਾ ਦੇ ਸ਼ਹਿਰ ਨੇਵਾਦਾ ਵਿਖੇ ਹੋਏ ਸੜਕ ਹਾਦਸੇ ‘ਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਵਿਧਾਇਕ ਰਾਜਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਮ੍ਰਿਤਕ ਮਨਦੀਪ ਦੀ ਮੌਤ ’ਤੇ ਉਸ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਰਾਜਾ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਦੱਸਣਾ ਬਣਦਾ ਹੈ ਕਿ ਮ੍ਰਿਤਕ ਦਾ ਪਿਤਾ ਜਰਨੈਲ ਸਿੰਘ ਏਐੱਸਆਈ ਵਜੋਂ ਥਾਣਾ ਟਾਂਡਾ ਵਿਖੇ ਤਾਇਨਾਤ ਹੈ।
