Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੈਟਰੋਲ ਪੰਪ ਦੇ ਮੁਲਾਜ਼ਮ ਨੂੰ ਗੋਲ਼ੀ ਮਾਰ ਕੇ ਲੁੱਟੇ 20 ਹਜ਼ਾਰ, ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਕੀਤਾ ਦਰਜ

ਅੰਮ੍ਰਿਤਸਰ : ਮਹਿਤਾ ਥਾਣੇ ਅਧੀਨ ਪੈਂਦੇ ਉਸਮਾ ਇਲਾਕੇ ਦੇ ਇਕਬਾਲ ਫਿਲਿੰਗ ਸਟੇਸ਼ਨ ’ਤੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਇਕ ਨੌਜਵਾਨ ’ਤੇ ਗੋਲ਼ੀ ਚਲਾ ਕੇ 20,000 ਰੁਪਏ ਲੁੱਟ ਲਏ। ਜ਼ਖ਼ਮੀ ਪੈਟਰੋਲ ਪੰਪ ਮੁਲਾਜ਼ਮ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਸੋਮਵਾਰ ਸ਼ਾਮ ਦੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ’ਤੇ ਪੁੱਜ ਗਈ। ਪੈਟਰੋਲ ਪੰਪ ’ਤੇ ਲੱਗੇ ਸੀਸੀਟੀਵੀ ਫੁਟੇਜ ਨੂੰ ਕਢਵਾਇਆ ਗਿਆ ਹੈ। ਥਾਣਾ ਮਹਿਤਾ ਦੀ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਛੇਤੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪਠਾਨਕੋਟ ਦੇ ਸਦਰ ਖੇਤਰ ਦੇ ਰਹਿਣ ਵਾਲੇ ਰਾਹੁਲ ਸ਼ਰਮਾ ਨੇ ਥਾਣਾ ਮਹਿਤਾ ਦੀ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ਉਸਮਾ ਨੇੜੇ ਇਕਬਾਲ ਨਾਂ ਦੇ ਫਿÇਲੰਗ ਸਟੇਸ਼ਨ ’ਤੇ ਕੰਮ ਕਰਦਾ ਹੈ। ਸੋਮਵਾਰ ਸ਼ਾਮ ਨੂੰ ਉਹ ਹੋਰ ਸਟਾਫ ਨਾਲ ਪੈਟਰੋਲ ਪੰਪ ’ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਤਿੰਨ ਨਕਾਬਪੋਸ਼ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਥੇ ਪੁੱਜੇ। ਇਕ ਲੁਟੇਰਾ ਮੋਟਰਸਾਈਕਲ ਸਟਾਰਟ ਕਰ ਕੇ ਉਸ ’ਤੇ ਬੈਠਾ ਰਿਹਾ ਤੇ ਦੋ ਨੌਜਵਾਨ ਉਸ ਵੱਲ ਵਧਣ ਲੱਗੇ। ਇਕ ਲੁਟੇਰੇ ਨੇ ਕੋਲ ਆ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਜੇਬ ’ਚ ਰੱਖੇ ਪੈਸੇ ਕੱਢ ਕੇ ਦੇਣ ਲਈ ਕਿਹਾ। ਨਕਾਬਪੋਸ਼ਾਂ ਦੇ ਮੂੰਹੋਂ ਇਹ ਗੱਲ ਸੁਣ ਕੇ ਉਹ ਡਰ ਗਿਆ ਤੇ ਉਥੋਂ ਭੱਜਣ ਲੱਗਾ। ਇਸ ਦੌਰਾਨ ਦੋਵੇਂ ਨੇ ਉਸ ਨੂੰ ਘੇਰ ਲਿਆ। ਇਕ ਨੇ ਪਿਸਤੌਲ ਕੱਢ ਕੇ ਉਸ ਵੱਲ ਇਸ਼ਾਰਾ ਕੀਤਾ ਤੇ ਦੇਖਦਿਆਂ ਹੀ ਦੇਖਦਿਆਂ ਉਸ ਦੀ ਲੱਤ ’ਚ ਗੋਲ਼ੀ ਮਾਰ ਕੇ ਜ਼ਖਮੀ ਕਰ ਦਿੱਤਾ। ਹੋਰ ਲੁਟੇਰਿਆਂ ਨੇ ਜੇਬ ’ਚੋਂ ਵੀਹ ਹਜ਼ਾਰ ਰੁਪਏ ਲੁੱਟ ਲਏ ਤੇ ਫਰਾਰ ਹੋ ਗਏ।

Vinkmag ad
Share Our Daily Posts

News Desk

Read Previous

ਸਾਵਧਾਨ ! ਪੰਜਾਬ ‘ਚ ਸਾਰੀਆਂ ਗੱਡੀਆਂ ‘ਤੇ ਹਾਈ ਸਕਿਓਰਟੀ ਨੰਬਰ ਪਲੇਟ ਹੋਈ ਲਾਜ਼ਮੀ, 1 ਜੁਲਾਈ ਤੋਂ ਲੱਗੇਗਾ ਇੰਨਾ ਜੁਰਮਾਨਾ

Read Next

ਵਿਦੇਸ਼ ਬੈਠੇ ਵਿਅਕਤੀ ਨੇ ਕਰਵਾਇਆ ਸੀ ਫਾਇਨਾਂਸਰ ਦੇ ਦਫ਼ਤਰ ’ਤੇ ਹਮਲਾ, ਵਾਰਦਾਤ ’ਚ ਵਰਤੇ ਦੋ ਪਿਸਤੌਲ ਤੇ ਮੋਟਰਸਾਈਕਲ ਸਮੇਤ ਤਿੰਨ ਕਾਬੂ