Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਵਿਦੇਸ਼ ਬੈਠੇ ਵਿਅਕਤੀ ਨੇ ਕਰਵਾਇਆ ਸੀ ਫਾਇਨਾਂਸਰ ਦੇ ਦਫ਼ਤਰ ’ਤੇ ਹਮਲਾ, ਵਾਰਦਾਤ ’ਚ ਵਰਤੇ ਦੋ ਪਿਸਤੌਲ ਤੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਪਟਿਆਲਾ: ਬੀਤੇ ਦਿਨੀਂ ਪੁਰਾਣਾ ਰਾਜਪੁਰਾ ਦੇ ਸਿੱਧੂ ਫਾਈਨਾਂਸ ਐਂਡ ਪ੍ਰਾਪਰਟੀ ਦੇ ਦਫ਼ਤਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਦੋ ਪਿਸਤੌਲ ਅਤੇ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਵਾਸੀ ਪਿੰਡ ਨਲਾਸ ਖੁਰਦ ਥਾਣਾ ਸਿਟੀ ਰਾਜਪੁਰਾ, ਅਕਾਸ਼ਦੀਪ ਸਿੰਘ ਉਰਫ ਅਕਾਸ਼ ਵਾਸੀ ਬਖਸ਼ੀਵਾਲਾ ਥਾਣਾ ਸਦਰ ਰਾਜਪੁਰਾ ਅਤੇ ਦਮਨਪ੍ਰੀਤ ਸਿੰਘ ਉਰਫ ਦਮੀ ਵਾਸੀ ਪਿੰਡ ਪਿਲਖਣੀ ਥਾਣਾ ਸਦਰ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਪੁਲਿਸ ਜਾਣਕਾਰੀ ਅਨੁਸਾਰ ਇਹ ਹਮਲਾ ਰੰਜਿਸ਼ ਕਾਰਨ ਵਿਦੇਸ਼ ’ਚ ਬੈਠੇ ਵਿਅਕਤੀ ਵੱਲੋਂ ਕਰਵਾਇਆ ਗਿਆ ਸੀ।

ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ 6 ਜੂਨ ਨੂੰ ਸਿੱਧੂ ਫਾਇਨਾਂਸ ਐਂਡ ਪ੍ਰਾਪਰਟੀ ਨੇੜੇ ਜ਼ਿਮੀਂਦਾਰਾ ਪੈਲੇਸ ਭਾਰਤ ਕਾਲੋਨੀ ਪੁਰਾਣਾ ਰਾਜਪੁਰਾ ਕੋਲ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਨੈਂਸਰ ਦੇ ਦਫਤਰ ’ਤੇ ਫਾਇਰਿੰਗ ਕੀਤੀ ਗਈ ਸੀ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਐੱਸਪੀ (ਇਨਵੈਸਟੀਗੇਸ਼ਨ) ਹਰਬੀਰ ਸਿੰਘ ਅਟਵਾਲ, ਡੀਐੱਸਪੀ (ਡੀ) ਸੁਖਅੰਮ੍ਰਿਤ ਸਿੰਘ ਰੰਧਾਵਾ ਅਤੇ ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਟੀਮ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਟਰੇਸ ਕਰ ਕੇ ਇਸ ਵਿਚ ਸ਼ਾਮਲ ਮੁਲਜ਼ਮਾਂ ਨੂੰ 26 ਜੂਨ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਨਲਾਸ ਰੋਡ ’ਤੇ ਨਾਕਾਬੰਦੀ ਕਰ ਕੇ 2 ਪਿਸਤੌਲ ਤੇ ਵਾਰਦਾਤ ’ਚ ਵਰਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ।

ਐੱਸਐੱਸਪੀ ਨੇ ਦੱਸਿਆ ਕਿ ਇਸ ਤੋ ਇਲਾਵਾ ਇਸ ਕੇਸ ਵਿੱਚ ਕੁਝ ਹੋਰ ਵਿਅਕਤੀਆਂ ਦੇ ਨਾਂ ਵੀ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਐੱਸਐੱਸਪੀਨੇ ਦੱਸਿਆ ਕਿ ਫਾਇਰਿੰਗ ਦੀ ਵਜ੍ਹਾ ਸਿੱਧੂ ਫਾਇਨਾਂਸ ਐਂਡ ਪ੍ਰਾਪਰਟੀ ਦੇ ਮਾਲਕ ਸਰਬਜੀਤ ਸਿੰਘ ਨਾਲ ਗੁਰਵਿੰਦਰ ਗੁਰੀ ਵਾਸੀ ਪਿਲਖਣੀ ਦੀ ਰੰਜਿਸ਼ ਚੱਲਦੀ ਆ ਰਹੀ ਹੈ ਕਿਉਂਕਿ ਸਾਲ 2018 ਵਿਚ ਸਰਬਜੀਤ ਸਿੰਘ ਦੇ ਭਰਾ ਸੋਹਣ ਸਿੰਘ ਦਾ ਖਾਲਸਾ ਸਰਵਿਸ ਸਟੇਸ਼ਨ ਰਾਜਪੁਰਾ ਵਿਖੇ ਗੁਰਵਿੰਦਰ ਸਿੰਘ ਗੁਰੀ ਤੇ ਉਸ ਦੇ ਸਾਥੀਆਂ ਵੱਲੋਂ ਕਤਲ ਕਰ ਦਿੱਤਾ ਸੀ ਜਿਸ ਦਾ ਅਦਾਲਤ ’ਚ ਕੇਸ ਚੱਲ ਰਿਹਾ ਹੈ ਅਤੇ ਗੁਰਵਿੰਦਰ ਸਿੰਘ ਗੁਰੀ ਗੈਰ ਹਾਜ਼ਰ ਹੈ ਤੇ ਉਸ ਨੇ ਉਕਤ ਮੁਲਜ਼ਮਾਂ ਨਾਲ ਸੰਪਰਕ ਕਰ ਕੇ ਫਾਇਰਿੰਗ ਕਰਵਾਈ ਹੈ।

Vinkmag ad
Share Our Daily Posts

News Desk

Read Previous

ਪੈਟਰੋਲ ਪੰਪ ਦੇ ਮੁਲਾਜ਼ਮ ਨੂੰ ਗੋਲ਼ੀ ਮਾਰ ਕੇ ਲੁੱਟੇ 20 ਹਜ਼ਾਰ, ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਕੀਤਾ ਦਰਜ

Read Next

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਖਾਣੇ ‘ਚ ਤੰਬਾਕੂ ਮਿਲਾਉਣਾ ਕੋਝੀ ਹਰਕਤ- ਗਿਆਨੀ ਹਰਪ੍ਰੀਤ ਸਿੰਘ