ਤਲਵੰਡੀ ਸਾਬੋ, – ਐੱਨ.ਐੱਸ.ੲੇ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਾਥੀਆਂ ਨੂੰ ਰੋਟੀਆਂ ‘ਚ ਤੰਬਾਕੂ ਮਿਲਾ ਕੇ ਦੇਣ ਦੀ ਕਾਰਵਾਈ ਅਤਿ ਕੋਝੀ ਹਰਕਤ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸਿੰਘ ਸਾਹਿਬ ਨੇ ਕਿਹਾ ਕਿ ਮੀਡੀਆ ਰਾਹੀਂ ਅੱਜ ਸਾਹਮਣੇ ਆਈ ਇਹ ਘਟਨਾ ਨਿੰਦਣਯੋਗ ਹੈ ਕਿਉਂਕਿ ਸਾਰੇ ਬੰਦੀ ਅੰਮ੍ਰਿਤਧਾਰੀ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਮੈਨੂਅਲ ਮੁਤਾਬਿਕ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਨੇ ਇਸ ਮਾਮਲੇ ‘ਚ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਹੈ।
