Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਬਠਿੰਡਾ ‘ਚ ਵਾਪਰਿਆ ਵੱਡਾ ਹਾਦਸਾ, ਅਵਾਰਾ ਪਸ਼ੂ ਕਾਰਨ ਬੇਕਾਬੂ ਕਾਰ ਸਾਈਕਲ ਨਾਲ ਟਕਰਾਈ, ਤਿੰਨ ਜਣਿਆਂ ਦੀ ਮੌਤ; ਇੱਕ ਜ਼ਖਮੀ

ਬਠਿੰਡਾ : ਮੌੜ ਮੰਡੀ ਦੇ ਪਿੰਡ ਥੰਮਣਗੜ੍ਹ ਨੇੜੇ ਐਤਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਦੋ ਸਾਈਕਲ ਸਵਾਰਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪਟਿਆਲਾ ਤੋਂ ਪਿੰਡ ਜੀਵਨ ਸਿੰਘ ਵਾਲਾ ਵੱਲ ਜਾ ਰਹੀ ਕਾਰ ਦੇ ਅੱਗੇ ਅਚਾਨਕ ਇਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਾਈਕਲ ‘ਤੇ ਅੱਗੇ ਜਾ ਰਹੇ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਖੇਤਾਂ ਵਿੱਚ ਸੀ।

ਹਾਦਸੇ ‘ਚ ਕਾਰ ਚਾਲਕ ਦੀ ਵੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਇਲਾਜ ਲਈ ਮੌੜ ਮੰਡੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਸਬੰਧੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਥਾਣਾ ਮੌੜ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ | ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤਾ।

ਏਐੱਸਆਈ ਨੇ ਦਿੱਤੀ ਮਾਮਲੇ ਦੀ ਜਾਣਕਾਰੀ

ਮਾਮਲੇ ਦੇ ਜਾਂਚ ਅਧਿਕਾਰੀ ਅਤੇ ਮੌੜ ਥਾਣੇ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਆਪਣੀ ਪਤਨੀ ਸੰਦੀਪ ਕੌਰ ਨਾਲ ਆਪਣੀ ਆਈ-20 ਕਾਰ ‘ਚ ਪਟਿਆਲਾ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ ਮੌੜ ਮੰਡੀ ਦੇ ਪਿੰਡ ਥੰਮਣਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਆਵਾਰਾ ਪਸ਼ੂ ਆ ਗਿਆ, ਜਿਸ ਤੋਂ ਬਚਦਿਆਂ ਕਾਰ ਬੇਕਾਬੂ ਹੋ ਗਈ।

ਅਵਤਾਰ ਸਿੰਘ ਨੇ ਦੱਸਿਆ ਕਿ ਕਾਰ ਸੜਕ ਕਿਨਾਰੇ ਸਾਈਕਲ ਸਵਾਰ ਗੁਰਤੇਜ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਥੰਮਣਗੜ੍ਹ ਦੇ ਉਪਰ ਜਾ ਵੱਜੀ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਕਾਰ ਇੱਕ ਟਰੱਕ ਨਾਲ ਟਕਰਾ ਕੇ ਖੇਤਾਂ ਵਿੱਚ ਜਾ ਡਿੱਗੀ ਅਤੇ ਇੱਕ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਸੁਰਿੰਦਰ ਸਿੰਘ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ‘ਚ ਉਸ ਦੇ ਨਾਲ ਜਾ ਰਹੀ ਉਸ ਦੀ ਪਤਨੀ ਸੰਦੀਪ ਕੌਰ ਗੰਭੀਰ ਜ਼ਖਮੀ ਹੋ ਗਈ।

ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਕਾਰ ਵਿੱਚ ਪਈ ਗੰਭੀਰ ਹਾਲਤ ਵਿੱਚ ਪਈ ਔਰਤ ਨੂੰ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਜਦਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ‘ਤੇ 174 ਤਹਿਤ ਕਾਰਵਾਈ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਸੇਵਾਮੁਕਤੀ ਤੋਂ ਬਾਅਦ ਸਾਬਕਾ SHO ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

Read Next

ਲੱਦੇਵਾਲੀ ‘ਚ ਹਥਿਆਰਬੰਦ ਬਦਮਾਸ਼ਾਂ ਨੇ ਕੀਤਾ ਨੌਜਵਾਨ ਦਾ ਕਤਲ, ਭਰਾ ਜ਼ਖ਼ਮੀ