Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫ਼ਾ, ਸੁਨੀਲ ਜਾਖੜ ਬਣ ਸਕਦੇ ਹਨ ਨਵੇਂ ਪੰਜਾਬ ਭਾਜਪਾ ਪ੍ਰਧਾਨ

ਚੰਡੀਗੜ੍ਹ : ਸੱਤਾ ਦੇ ਗਲਿਆਰਿਆਂ ‘ਚ ਚਰਚਾ ਹੈ ਕਿ ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਹਾਲਾਂਕਿ ਅਜੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਹੈ। ਸੁਨੀਲ ਜਾਖੜ ਨੂੰ ਭਾਜਪਾ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ’ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ ’ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ ’ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ ’ਚ ਜੁੜੇ ਹਨ ਬਲਕਿ ਸ਼ਹਿਰਾਂ ’ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ ’ਚ ਜਾਖੜ ਦੇ ਨਾਂ ’ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।

ਅਹਿਮ ਗੱਲ ਇਹ ਹੈ ਕਿ ਭਾਰਤੀ ਜਨਤਾ ਪਾਰਟੀ ਬੇਸ਼ੱਕ ਹੀ ਦੂਜੀ ਪਾਰਟੀ ਤੋਂ ਆਏ ਨੇਤਾ ਨੂੰ ਆਪਣੇ ’ਚ ਸ਼ਾਮਲ ਕਰਵਾ ਲੈਂਦੀ ਹੋਵੇ ਪਰ ਸੰਗਠਨ ’ਚ ਅਹਿਮ ਭੂਮਿਕਾ ’ਚ ਨਹੀਂ ਲੈਂਦੀ। ਜਾਣਕਾਰੀ ਮੁਤਾਬਕ ਜਾਖੜ ਦੇ ਨਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਾਲੇ ਤਕ ਸੂਬੇ ਦੀ ਕਮਾਨ ਸੰਭਾਲ ਰਹੇ ਅਸ਼ਵਨੀ ਸ਼ਰਮਾ ਦੇ ਕੰਮ ਤੋਂ ਭਾਜਪਾ ਇਹ ਅਨੁਮਾਨ ਲਗਾ ਰਹੀ ਸੀ ਕਿ ਇਸ ਨਾਲ ਪੰਜਾਬ ’ਚ ਪਾਰਟੀ ਆਪਣੀ ਪੈਠ ਮਜ਼ਬੂਤ ਨਹੀਂ ਕਰ ਸਕਦੀ। ਇਹੀ ਕਾਰਨ ਹੈ ਕਿ ਭਾਜਪਾ ਨੇ ਪਹਿਲੀ ਵਾਰ ਦੂਜੀ ਪਾਰਟੀ ਤੋਂ ਆਏ ਨੇਤਾ ਦੇ ਹੱਥ ਕਮਾਨ ਦੇਣ ਦਾ ਫ਼ੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਜਾਖੜ ਕਾਂਗਰਸ ’ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਸੂਬਾ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਖੜ ਨੇ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਜਿਸਦਾ ਮੁੱਖ ਕਾਰਨ ਇਹ ਸੀ ਕਿ 2021 ’ਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਲਿਆ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਸੀ। ਜਾਖੜ ਉਦੋਂ ਵਿਧਾਇਕ ਵੀ ਨਹੀਂ ਸਨ। ਜਾਖੜ ਦਾ ਨਾਂ ਆਉਣ ਤੋਂ ਬਾਅਦ ਕਾਂਗਰਸ ਨੇ ਵਿਧਾਇਕਾਂ ਨਾਲ ਰਾਇਸ਼ੁਮਾਰੀ ਵੀ ਕੀਤੀ। ਜਿਸ ’ਚ 43 ਵਿਧਾਇਕ ਜਾਖੜ ਦੇ ਨਾਲ ਸਨ। ਇਸਦੇ ਬਾਵਜੂਦ ਕਾਂਗਰਸ ਨੇ ਉਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ। ਇਹੀ ਕਾਰਨ ਸੀ ਕਿ ਜਾਖੜ ਨੇ ਸਰਗਰਮ ਸਿਆਸਤ ਤੋਂ ਨਾ ਸਿਰਫ਼ ਸੰਨਿਆਸ ਲਿਆ ਬਲਕਿ ਚੋਣ ਵੀ ਨਹੀਂ ਲੜੀ।

ਚੋਣਾਂ ਤੋਂ ਬਾਅਦ ਜਾਖੜ ਭਾਜਪਾ ’ਚ ਸ਼ਾਮਲ ਹੋ ਗਏ ਸਨ। ਜਾਖੜ ਉਦੋਂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲੀ ਪਸੰਦ ਬਣੇ ਹੋਏ ਸਨ। ਜਾਣਕਾਰੀ ਮੁਤਾਬਕ ਭਾਜਪਾ ਹਾਈਕਮਾਨ ਇਕ ਤੋਂ ਦੋ ਦਿਨਾਂ ’ਚ ਜਾਖੜ ਦੇ ਸੂਬਾ ਪ੍ਰਧਾਨ ਬਣਨ ਦਾ ਐਲਾਨ ਕਰ ਸਕਦੀ ਹੈ।

Vinkmag ad
Share Our Daily Posts

News Desk

Read Previous

ਪੁਲਿਸ ਮੁਕਾਬਲੇ ‘ਚ ਗੋਲਡੀ ਬਰਾੜ ਗੈਂਗ ਨਾਲ ਸੰਬੰਧਤ ਇਕ ਗੈਂਗਸਟਰ ਜ਼ਖ਼ਮੀ, 2 ਗ੍ਰਿਫ਼ਤਾਰ

Read Next

ਲੁਧਿਆਣਾ ‘ਚ ਕੋਬਰੇ ਦੇ ਡੰਗ ਕਾਰਨ ਜੋੜੇ ਦੀ ਮੌਤ, ਦੁੱਧ ਦੀ ਡੇਅਰੀ ‘ਚ ਸੌਂਦੇ ਸਮੇਂ ਵਾਪਰਿਆ ਹਾਦਸਾ