Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ ! ਘਰੋਂ ਬੁਲਾ ਕੇ ਕੀਤੀ ਦੋਸਤ ਦੀ ਹੱਤਿਆ, ਪੈਟਰੋਲ ਪੰਪ ‘ਤੇ ਲਿਜਾ ਕੇ ਮਾਰਿਆ ਛੁਰਾ

ਹੁਸ਼ਿਆਰਪੁਰ : ਮੁਹੱਲਾ ਰਾਮਗੜ੍ਹ ‘ਚ ਸ਼ੁੱਕਰਵਾਰ ਦੇਰ ਰਾਤ ਰਾਮਗੜ੍ਹ ਦੇ ਰਹਿਣ ਵਾਲੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ,ਇਹ ਕਤਲ ਪੁਰਾਣੀ ਰੰਜਿਸ਼ ‘ਚ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 20 ਸਾਲਾ ਤਨਮਯ ਉਰਫ ਧੰਨਾ ਸਵੇਰੇ 11 ਵਜੇ ਆਪਣੇ ਪਿਤਾ ਨੂੰ ਇਹ ਕਹਿ ਕੇ ਗਿਆ ਸੀ ਕਿ ਕੁਝ ਦੋਸਤ ਆਏ ਹਨ ਤੇ ਉਹ ਉਨ੍ਹਾਂ ਨਾਲ ਕੰਮ ਕਰਨ ਜਾ ਰਿਹਾ ਹੈ। ਥੋੜ੍ਹੀ ਦੇਰ ਬਾਅਦ ਵਾਪਸ ਆ ਜਾਵੇਗਾ। ਪਤਾ ਲੱਗਾ ਹੈ ਕਿ ਉਸ ਦੇ ਦੋਸਤਾਂ ਨੇ ਬਹਾਨੇ ਨਾਲ ਪਹਿਲਾਂ ਉਸ ਨੂੰ ਸ਼ਹਿਰ ਵਿਚ ਇੱਧਰ-ਉਧਰ ਘੁਮਾਇਆ ਤੇ ਬਾਅਦ ਵਿਚ ਉਸ ਦੇ ਇਕ ਦੋਸਤ ਨੇ ਕਿਹਾ ਕਿ ਪੈਟਰੋਲ ਭਰਵਾਉਣਾ ਹੈ ਕਿਉਂਕਿ ਰਾਤ ਜ਼ਿਆਦਾ ਹੋਣ ਕਾਰਨ ਸ਼ਹਿਰ ਦੇ ਸਾਰੇ ਪੈਟਰੋਲ ਪੰਪ ਬੰਦ ਸਨ, ਅਜਿਹੇ ‘ਚ ਉਸ ਨੂੰ ਯੋਜਨਾਬੱਧ ਤਰੀਕੇ ਨਾਲ ਫਸਾ ਕੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ‘ਤੇ ਲਿਜਾਇਆ ਗਿਆ, ਜਿੱਥੇ ਪਹਿਲਾਂ ਹੀ ਕੁਝ ਲੜਕੇ ਖੜ੍ਹੇ ਸਨ ਤੇ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ, ਉਨ੍ਹਾਂ ਲੜਕਿਆਂ ਨੇ ਤਨਮਯ ‘ਤੇ ਹਮਲਾ ਕਰ ਕੇ ਉਸ ਨੂੰ ਚਾਕੂ ਮਾਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਲਹੂ-ਲੁਹਾਣ ਛੱਡ ਕੇ ਸਾਰੇ ਮੁਲਜ਼ਮ ਉਥੋਂ ਫ਼ਰਾਰ ਹੋ ਗਏ, ਜਿਸ ਦੀ ਸੂਚਨਾ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ ਤੇ ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਸਪਤਾਲ ‘ਚ ਸਵੇਰੇ 2 ਵਜੇ ਜ਼ਖ਼ਮੀ ਤਨਯਮ ਦੀ ਮੌਤ ਹੋ ਗਈ, ਪੁਲਿਸ ਨੇ ਘਟਨਾ ਦੀ ਜਾਂਚ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਐਂਬੂਲੈਂਸ ਸਹਾਇਤਾ ਨਾ ਮਿਲਣ ‘ਤੇ ਆਟੋ ਚਾਲਕ ਦੀ ਤੜਫ-ਤੜਫ ਕੇ ਮੌਤ

Read Next

ਪੰਜਾਬ ਸਰਕਾਰ ਨੂੰ ਪੈਟਰੋਲ ਪੰਪ ਸ਼ਾਮ 7 ਵਜੇ ਹੀ ਬੰਦ ਕਰਨ ਦੀ ਚਿਤਾਵਨੀ, ਕੁਝ ਹੀ ਦਿਨਾਂ ‘ਚ ਪੰਪਾਂ ‘ਤੇ ਹੋਈਆਂ ਚਾਰ ਵਾਰਦਾਤਾਂ