Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਲੁਧਿਆਣਾ ‘ਚ ਵਹਿਸ਼ਤ ! ਬੁੱਲ੍ਹਾਂ ਨੂੰ ਫੈਵੀ ਕੁਈਕ ਲਗਾ ਕੇ ਆਰੀ ਨਾਲ ਵੱਢੀ ਸੀ ਧੌਣ, ਸੀਰੀਅਲ ਕਿਲਰ ਜੋੜਾ ਗ੍ਰਿਫ਼ਤਾਰ, ਸਿਰ ਵੀ ਬਰਾਮਦ

ਲੁਧਿਆਣਾ : ਚਿਹਰੇ ‘ਤੇ ਫੈਵੀ ਕੁਈਕ ਸੁੱਟਣ ਤੋਂ ਬਾਅਦ ਆਰੀ ਨਾਲ ਗਰਦਨ ਤੇ ਦੋਵਾਂ ਹੱਥਾਂ ਦੀਆਂ ਉਂਗਲਾਂ ਨੂੰ ਕੱਟ ਕੇ ਵਿਅਕਤੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਵਾਲੇ ਸੀਰੀਅਲ ਕਿਲਰ ਜੋੜੇ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹੈਵਾਨੀਅਤ ਭਰੀ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਮਰਿਆ ਸਾਬਿਤ ਕਰਨ ਲਈ ਆਪਣੇ ਪਛਾਣ ਪੱਤਰ ਮ੍ਰਿਤਕ ਦੀ ਜੇਬ ਵਿਚ ਪਾ ਦਿੱਤੇ ਸਨ। ਜੋੜੇ ਨੇ ਪੁਲਿਸ ਨੂੰ ਗੁੰਮਰਾਹ ਕਰਨ ਲਈ ਲਾਸ਼ ਨੂੰ ਇਕ ਬੋਰੀ ਵਿਚ ਬੰਦ ਕੀਤਾ ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਇਲਾਕੇ ਵਿੱਚ ਪੈਂਦੇ ਆਦਰਸ਼ ਨਗਰ ਦੀ ਇੱਕ ਗਲੀ ਵਿੱਚ ਰੱਖ ਦਿੱਤਾ। ਕਤਲ ਦੀ ਇਸ ਸਨਸਨੀਖੇਜ਼ ਵਾਰਦਾਤ ਦੇ ਤਿੰਨ ਦਿਨਾਂ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੇ ਹੋਰ ਵਿਗਿਆਨਕ ਢੰਗ ਨਾਲ ਪੜਤਾਲ ਕਰ ਕੇ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਧੇਪੁਰਾ ਬਿਹਾਰ ਦੇ ਰਹਿਣ ਵਾਲੇ ਅਤੇ ਹਾਲ ਵਾਸੀ ਕਿਦਵਾਈ ਨਗਰ ਪੰਕਜ ਸ਼ਰਮਾ ਅਤੇ ਉਸ ਦੀ ਪਤਨੀ ਨੇ ਨੇਹਾ ਕੁਮਾਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜਮ ਸੀਰੀਅਲ ਕਿਲਰ ਹੈ ਅਤੇ ਉਸਨੇ ਪੰਜ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਕ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸਨੇ ਉਸਦੇ ਦੋ ਬੱਚਿਆਂ ਨੂੰ ਵੀ ਅਗਵਾ ਕਰ ਲਿਆ ਸੀ, ਜੋ ਉਸਦੇ ਕਬਜੇ ਚੋਂ ਕਿਦਵਾਈ ਨਗਰ ਇਲਾਕੇ ਚੋਂ ਬਰਾਮਦ ਕਰ ਲਏ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੀ ਪੁਲਿਸ ਪੰਕਜ ਸ਼ਰਮਾ ਨੂੰ ਲਭ ਰਹੀ ਸੀ। ਮੁਲਜ਼ਮ ਨੇ ਪੁਲਿਸ ਦੀ ਨਜ਼ਰ ਵਿੱਚ ਖੁਦ ਨੂੰ ਮਰਿਆ ਸਾਬਤ ਕਰਨ ਲਈ ਆਪਣੀ ਪਤਨੀ ਨਾਲ ਮਿਲ ਕੇ ਇੱਕ ਵਿਉਂਤ ਘੜੀ। ਮੁਲਜ਼ਮ ਨੇ ਆਪਣੀ ਕੱਦਕਾਠੀ ਵਾਲੇ ਵਿਅਕਤੀ ਰਾਮ ਪ੍ਰਸ਼ਾਦ ਨਾਲ ਨੇੜਤਾ ਬਣਾ ਕੇ ਉਸ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੀ ਪਤਨੀ ਨਾਲ ਮਿਲ ਕੇ ਰਾਮ ਪ੍ਰਸਾਦ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਉਧਰੋਂ ਇਸ ਮਾਮਲੇ ਵਿੱਚ ਡੀਜੀਪੀ ਨੇ ਲੁਧਿਆਣਾ ਪੁਲਿਸ ਦੀ ਹੌਸਲਾ ਅਫਜ਼ਾਈ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਡੀਜੀਪੀ ਡਿਸਕ ਤੇ ਚਾਰ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

Vinkmag ad
Share Our Daily Posts

News Desk

Read Previous

ਹਿਮਾਚਲ ‘ਚ ਭਾਰੀ ਮੀਂਹ ਕਾਰਨ 5 ਮੌਤਾਂ, 11 ਘਰਾਂ ਨੂੰ ਨੁਕਸਾਨ, 723 ਸੜਕਾਂ ਬੰਦ, ਪੰਜ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Read Next

FASTag ਤੋਂ 235 ਰੁਪਏ ਕੱਟੇ ਜਾਣ ਦੀ ਕੀਤੀ ਸ਼ਿਕਾਇਤ ਤਾਂ ਖ਼ਾਤੇ ’ਚੋਂ ਉਡੇ 1.60 ਲੱਖ ਰੁਪਏ, ਸ਼ਿਕਾਇਤ ਕਰਨ ਲਈ ਨੰਬਰ ਕੱਢਿਆ ਸੀ ਆਨਲਾਈਨ