Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪਟਿਆਲਾ ਦੇ ਨੌਜਵਾਨ ਦੀ ਝੀਲ ‘ਚ ਡੁੱਬਣ ਨਾਲ ਮੌਤ, ਡੇਢ ਮਹੀਨਾ ਪਹਿਲਾਂ ਹੋਈ ਸੀ ਪਿਤਾ ਦੀ ਮੌਤ

ਬਨੂੜ : ਨੇੜਲੇ ਪਿੰਡ ਮਠਿਆੜਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਖੇ ਮਿਲਟਰੋਨ ਲੇਕ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੋ ਸਾਲ ਪਹਿਲਾ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਵਿੱਚ ਹੋਟਲ ਮਨੇਜਜਮੈਂਟ ਦੀ ਪੜਾਈ ਕਰਨ ਗਿਆ ਸੀ।

ਪਿੰਡ ਦੇ ਵਸਨੀਕਾਂ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ (22) ਪੁੱਤਰ ਸਵ. ਕਸ਼ਮੀਰ ਸਿੰਘ ਦਸੰਬਰ 2021 ਵਿੱਚ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਹੋਟਲ ਮਨੇਜਮੈਂਟ ਦੀ ਪੜ੍ਹਾਈ ਕਰਨ ਗਿਆ ਸੀ। ਬੀਤੇ ਦਿਨੀ ਉਹ ਆਪਣੇ ਦੋਸਤਾਂ ਨਾਲ ਮਿਲਟਰੋਨ ਲੇਕ ਉਤੇ ਘੁੰਮਣ ਗਏ ਸਨ ਕਿ ਅਚਾਨਕ ਹਸਨਪ੍ਰੀਤ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਸਮਾ ਗਿਆ। ਉਥੋਂ ਦੇ ਪ੍ਰਸ਼ਸਾਨ ਤੇ ਗੋਤਾਖੋਰਾਂ ਨੇ ਰੈਸਕਿਉ ਕਰਕੇ ਉਸ ਨੂੰ ਬਾਹਰ ਕੱਢ ਲਿਆ ਤੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਉਸ ਨੂੰ ਹੈਲੀਕਪਟਰ ਰਾਹੀ ਹਸਪਤਾਲ ਪਹੁੰਚਾਇਆ। ਇੱਕ ਵਾਰ ਡਾਕਟਰਾਂ ਨੇ ਉਸ ਨੂੰ ਬਚਾ ਲਿਆ ਤੇ ਉਸ ਦੇ ਸਾਹ ਚਲਦੇ ਹੋ ਗਏ ਪਰ ਕੁਝ ਹੀ ਦੇਰ ਬਾਅਦ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਹਸਨਪ੍ਰੀਤ ਸਿੰਘ ਦੀ ਮੌਤ ਦੀ ਖਬਰ ਜਿਉਂ ਹੀ ਅੱਜ ਸਵੇਰੇ ਉਸ ਦੇ ਘਰ ਪੁੱਜੀ ਤਾਂ ਚਾਰੇ ਪਾਸੇ ਚੀਕ-ਚਿਹਾੜਾ ਪੈ ਗਿਆ। ਕਿਉਂਕਿ ਹਸ਼ਨਪ੍ਰੀਤ ਸਿੱਘ ਦੇ ਪਿਤਾ ਕਸ਼ਮੀਰ ਸਿੰਘ ਦੀ ਡੇਢ ਮਹੀਨਾ ਪਹਿਲਾ ਗੰਡਾਖੇੜੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ ਤੇ ਅੱਜ ਜਵਾਨ ਪੁੱਤਰ ਦੀ ਵੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ।

ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਬਹੁਤ ਹੀ ਗਹਿਰੇ ਸਦਮੇ ਵਿੱਚ ਵਿੱਚ ਹੈ। ਉਨਾਂ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਸੀ ਤੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਉਸ ਨੂੰ ਰੈਸਕਿਉ ਕਰਕੇ ਹਸਪਤਾਲ ਪਹੁੰਚਾ ਦਿੱਤਾ ਗਿਆ ਤੇ ਹਾਲਤ ਵਿੱਚ ਸੁਧਾਰ ਹੈ ਪਰ ਸਵੇਰੇ ਇਕਦਮ ਉਸ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਜਿਸ ਨੇ ਪਰਿਵਾਰ ਸਮੇਤ ਪੂਰੇ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ। ਉਨਾਂ ਕਿਹਾਕਿ ਉਹ ਕੈਲੀਫੋਰਨੀਆ ਪੁਲਿਸ ਦੇ ਟੱਚ ਵਿੱਚ ਹਨ ਜਿਨਾਂ ਤੋਂ ਉਹ ਪੂਰੀ ਜਾਣਕਾਰੀ ਲੈ ਰਹੇ ਹਨ।
Vinkmag ad
Share Our Daily Posts

News Desk

Read Previous

35 ਹਜ਼ਾਰ ਰੁਪਏ ਨਹੀਂ ਮੋੜੇ ਤਾਂ ਪੰਚ ਨੇ ਨਾਬਾਲਿਗ ਨੂੰ ਦਰੱਖ਼ਤ ਨਾਲ ਉਲਟਾ ਟੰਗਿਆ, ਵੀਡੀਓ ਵਾਇਰਲ ਹੋਣ ‘ਤੇ ਗ੍ਰਿਫ਼ਤਾਰ

Read Next

ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਪੜ੍ਹੋ ਤਾਜ਼ਾ ਹੁਕਮ