Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਪੜ੍ਹੋ ਤਾਜ਼ਾ ਹੁਕਮ

ਲੁਧਿਆਣਾ : ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐੱਸਈ) ਵਲੋਂ ਸਕੂਲ ਮੁਖੀਆਂ ਨੂੰ ਪੱਤਰ ਰਾਹੀਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਵਿਚ ਤੇਜ਼ ਮੀਂਹ ਪੈਣ ਕਾਰਨ ਵੱਖ-ਵੱਖ ਇਲਾਕਿਆਂ ‘ਚ ਪਾਣੀ ਦਾ ਪੱਧਰ ਵਧਿਆ ਹੈ ਤੇ ਬਹੁਤ ਸਾਰੇ ਇਲਾਕਿਆਂ ‘ਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਅਤੇ ਪਾਣੀ ਘਰਾਂ ਦੇ ਨਾਲ-ਨਾਲ ਸਕੂਲਾਂ ਦੀਆਂ ਇਮਾਰਤਾਂ ‘ਚ ਵੀ ਆ ਗਿਆ। ਨਤੀਜੇ ਵਜੋਂ ਪੀਐਮ ਪੋਸ਼ਣ ਸਕੀਮ ਅਧੀਨ ਸਕੂਲਾਂ ‘ਚ ਮਿਡ ਡੇ ਮੀਲ ਤਿਆਰ ਕਰਨ ਹਿੱਤ ਰੱਖੇ ਗਏ ਅਨਾਜ ਅਤੇ ਸਾਜੋ-ਸਾਮਾਨ ਖਰਾਬ ਹੋਣ ਦਾ ਖਦਸ਼ਾ ਹੈ।

ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦੇਣ ਹਿੱਤ ਕਿਸੇ ਵੀ ਖਰਾਬ ਸਾਮਾਨ ਦੀ ਵਰਤੋਂ ਨਾ ਕੀਤੀ ਜਾਵੇ ਤੇ ਫਿਲਹਾਲ ਆਪਣੇ ਪੱਧਰ ‘ਤੇ ਉਪਰਾਲੇ ਕਰਦੇ ਹੋਏ ਵਿਦਿਆਰਥੀਆਂ ਨੂੰ ਸਿਰਫ਼ ਸਾਫ਼-ਸੁਥਰਾ ਤੇ ਪੌਸ਼ਟਿਕ ਭੋਜਣ ਸਾਫ-ਸੁਥਰੀ ਥਾਂ ‘ਤੇ ਬਿਠਾ ਕੇ ਖਵਾਉਣਾ ਯਕੀਨੀ ਬਣਾਇਆ ਜਾਵੇ। ਜਿੱਥੋਂ ਤਕ ਪਾਣੀ ਨਾਲ ਹੋਏ ਨੁਕਸਾਨ ਦਾ ਸਬੰਧ ਹੈ, ਉਸ ਸਬੰਧੀ ਐਸਐਮਸੀ ਵੱਲੋਂ ਸਬੰਧਤ ਸਕੂਲ ਦੀ ਵੇਰਵਿਆਂ ਸਹਿਤ ਮੁਕੰਮਲ ਰਿਪੋਰਟ ਤਿਆਰ ਕਰ ਕੇ ਬਲਾਕ ਦਫਤਰ ‘ਤੇ ਮੰਗਵਾਈ ਜਾਵੇ ਅਤੇ ਬਲਾਕ ਦਫਤਰਾਂ ਰਾਹੀਂ ਇਹ ਰਿਪੋਰਟਾਂ ਮੰਗਵਾ ਕੇ ਜ਼ਿਲ੍ਹਾ ਪੱਧਰ ‘ਤੇ ਸੰਕਲਿਤ ਕਰਦੇ ਹੋਏ ਇਕਮੁਸ਼ਤ ਰਿਪੋਰਟ ਮੁੱਖ ਦਫਤਰ ਨੂੰ ਭੇਜੀ ਜਾਵੇ ਤਾਂ ਜੋ ਨੁਕਸਾਨੇ ਗਏ ਅਨਾਜ ਜਾਂ ਫਿਰ ਹੋਰ ਸਾਜੋ-ਸਾਮਾਨ ਦੀ ਭਰਪਾਈ ਹਿੱਤ ਉਪਰਾਲੇ ਕੀਤੇ ਜਾ ਸਕਣ।

ਵੀਡੀਓ ਗ੍ਰਾਫੀ ਰਾਹੀਂ ਨੁਕਸਾਨੇ ਗਏ ਅਨਾਜ ਤੇ ਹੋਰ ਸਾਮਾਨ ਦਾ ਵੇਰਵਾ ਦੇਣਾ ਜ਼ਰੂਰੀ

ਮੀਂਹ ਦੇ ਪਾਣੀ ਕਾਰਨ ਖਰਾਬ ਹੋਏ ਅਨਾਜ ਸਮੇਤ ਹੋਰ ਸਾਮਾਨ ਦੀ ਵੀਡਿਓਗ੍ਰਾਫੀ ਰਾਹੀਂ ਨਾ ਵਰਤਣ ਯੋਗ ਅਨਾਜ ਨੂੰ ਐਸਐਮਸੀ/ਸਕੂਲ ਮੁਖੀ ਦੀ ਨਿਗਰਾਨੀ ਹੇਠ ਮਤਾ ਪਾ ਕੇ ਖਤਮ ਕੀਤਾ ਜਾਵੇਗਾ ਤਾਂ ਜੋ ਖਰਾਬ ਹੋਏ ਸਾਮਾਨ ਦੀ ਮੁੜ ਵਰਤੋਂ ਨਾ ਹੋ ਸਕੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਸਿਹਤ ਵਿਭਾਗ ਦੀ ਨਿਗਰਾਨੀ ‘ਚ ਵੀ ਰਹੇਗਾ ਸਕੂਲ

ਸਮੇਂ-ਸਮੇਂ ‘ਤੇ ਸਿਹਤ ਵਿਭਾਗ ਵੱਲੋਂ ਸਕੂਲ ‘ਚ ਚੈਕਿੰਗ ਕੀਤੀ ਜਾਵੇਗੀ ਕਿਉਂਕਿ ਜ਼ਿਆਦਾਤਰ ਥਾਵਾਂ ‘ਤੇ ਸਕੂਲਾਂ ‘ਚ ਪਾਣੀ ਖੜ ਜਾਣ ਕਾਰਨ ਮੱਛਰ ਪੈਦਾ ਹੋਣ ਦਾ ਖਤਰਾ ਰਹਿੰਦਾ ਹੈ।

ਸਫਾਈ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ।

ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ-ਸਫਾਈ ਅਤੇ ਮਿਡ ਡੇ ਮੀਲ ਤਿਆਰ ਕਰਨ ਵਾਲੀ ਕਿਚਨ ਵਿੱਚ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇਗਾ,ਅਤੇ ਵਿਦਿਆਰਥੀਆਂ ਨੂੰ ਸਾਫ ਸੁਥਰਾ ਅਤੇ ਪੋਸਟਿਕ ਮਿਡ ਡੇ ਮੀਲ ਮਿਲ ਭੋਜਨ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪਟਿਆਲਾ ਦੇ ਨੌਜਵਾਨ ਦੀ ਝੀਲ ‘ਚ ਡੁੱਬਣ ਨਾਲ ਮੌਤ, ਡੇਢ ਮਹੀਨਾ ਪਹਿਲਾਂ ਹੋਈ ਸੀ ਪਿਤਾ ਦੀ ਮੌਤ

Read Next

ਮੁੱਖ ਮੰਤਰੀ ਭਗਵੰਤ ਮਾਨ ਨੇ ਵੇਲੇ ਸਿਰ ਢੁੱਕਵੇਂ ਕਦਮ ਚੁੱਕੇ ਹੁੰਦੇ ਤਾਂ ਪੰਜਾਬ ਨੂੰ ਇਸ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ: ਸੁਨੀਲ ਜਾਖੜ