Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਵੇਲੇ ਸਿਰ ਢੁੱਕਵੇਂ ਕਦਮ ਚੁੱਕੇ ਹੁੰਦੇ ਤਾਂ ਪੰਜਾਬ ਨੂੰ ਇਸ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ: ਸੁਨੀਲ ਜਾਖੜ

ਜਲੰਧਰ : ਭਾਰੀ ਮੀਂਹ ਕਾਰਨ ਹੜ੍ਹ ਆਉਣ ਨਾਲ ਪੰਜਾਬ ਦਾ ਬਹੁਤ ਨੁਕਸਾਨ ਹੋ ਗਿਆ ਹੈ l ਜੇਕਰ ਮੁੱਖਮੰਤਰੀ ਨੇ ਵੇਲੇ ਸਿਰ ਢੁੱਕਵੇ ਕਦਮ ਚੁੱਕੇ ਹੁੰਦੇ ਤਾਂ ਪੰਜਾਬ ਨੂੰ ਇਸ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀl ਇਨ੍ਹਾਂ ਗੱਲਾਂ ਦਾ ਜਿਕਰ ਅੱਜ ਨਿੱਜੀ ਹੋਟਲ ਵਿਖ਼ੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ l ਇਸ ਮੌਕੇ ਉਨ੍ਹਾਂ ਨਾਲ ਮਨੋਰੰਜਨ ਕਾਲੀਆਂ, ਸੁਸ਼ੀਲ ਸ਼ਰਮਾ, ਜੀਵਨ ਗੁਪਤਾ, ਰਾਕੇਸ਼ ਰਾਠੌਰ, ਰਾਜੇਸ਼ ਬਾਘਾ , ਅਨਿਲ ਸੱਚਰ, ਜੈਵੀਰ ਸ਼ੇਰਗਿੱਲ, ਕੇਡੀ ਭੰਡਾਰੀ, ਇੰਦਰ ਇਕਬਾਲ ਸਿੰਘ ਭਾਟੀਆ, ਸਰਬਜੀਤ ਮੱਕੜ, ਅਸ਼ੋਕ ਸਰੀਨ ਹਿੱਕੀ, ਤਰੁਣ ਕੁਮਾਰ, ਅਮਿਤ ਭਾਟੀਆ, ਪੁਸ਼ਪਿੰਦਰ ਸਿੰਘ ਹਾਜ਼ਰ ਸਨ l ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਲਾਇਕੀ ਹੈ ਕਿ ਜਦੋਂ ਭਾਰੀ ਮੀਂਹ ਦਾ ਖਦਸ਼ਾ ਪਹਿਲਾ ਹੀ ਜਤਾਇਆ ਗਿਆ ਸੀ ਤਾਂ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪੁਖਤਾ ਪ੍ਰਬੰਧ ਕਰਦੀ l ਜਾਖੜ ਨੇ ਕਿਹਾ ਕਿ ਮੁੱਖਮੰਤਰੀ ਮਾਨ ਕੇਜਰੀਵਾਲ ਨਾਲ ਵਿਅਸਤ ਹੋਣ ਕਰਕੇ ਰੀਵੀਓ ਮੀਟਿੰਗ ਨਹੀਂ ਕਰ ਸਕੇ l ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਬ੍ਹ ਨੇ 4 ਜੁਲਾਈ ਨੂੰ ਰੀਵੀਓ ਮੀਟਿੰਗ ਕੀਤੀ ਹੁੰਦੀ ਤਾਂ ਪੰਜਾਬ ਦੇ ਲੋਕਾਂ ਦਾ ਇੰਨਾ ਨੁਕਸਾਨ ਨਾ ਹੁੰਦਾ l ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਤਾਂ ਫੋਟੋ ਕਰਾਉਣ ‘ਚ ਰੁੱਝੇ ਰਹਿੰਦੇ ਹਨ l ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਹੁਣ ਦੋ ਦਿਨ ਫਿਰ ਹੈਦਰਾਬਾਦ ‘ਚ ਵਿਅਸਤ ਰਹਿਣਗੇl ਜਾਖੜ ਨੇ ਕਿਹਾ ਕਿ ਪੰਜਾਬ ਦੀ ਇਸ ਔਖੀ ਘੜੀ ਵਿੱਚ ਭਾਜਪਾ ਹਰ ਮਦਦ ਲਈ ਤਿਆਰ ਹੈ l

Vinkmag ad
Share Our Daily Posts

News Desk

Read Previous

ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਪੜ੍ਹੋ ਤਾਜ਼ਾ ਹੁਕਮ

Read Next

ਦਿਲ ਕੰਬਾਊ ਘਟਨਾ : ਪੁੱਤਰ ਨੇ ਮਾਂ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਕਰ’ਤੀ ਹੱਤਿਆ, ਮਾਮਲਾ ਜਬਰਨ ਪੈਸੇ ਮੰਗਣ ਦਾ, FIR ਦਰਜ