Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਦਿਲ ਕੰਬਾਊ ਘਟਨਾ : ਪੁੱਤਰ ਨੇ ਮਾਂ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਕਰ’ਤੀ ਹੱਤਿਆ, ਮਾਮਲਾ ਜਬਰਨ ਪੈਸੇ ਮੰਗਣ ਦਾ, FIR ਦਰਜ

ਸ੍ਰੀ ਹਰਗੋਬਿੰਦਪੁਰ : ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪਿੰਡ ਸਮਰਾਏ ਵਿੱਚ ਦਿਲ ਕੰਬਾਉ ਮਾਮਲੇ ਵਿਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੀ ਮਾਂ ਨੂੰ ਡੰਡਿਆਂ ਨਾਲ ਕੁੱਟ -ਕੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਆਪਣੀ ਮਾਂ ਕੋਲੋਂ ਜਬਰਨ ਪੈਸੇ ਮੰਗ ਰਿਹਾ ਸੀ। ਮਾਂ ਵੱਲੋਂ ਪੈਸੇ ਨਾ ਦੇਣ ਤੇ ਉਸਨੇ ਮੰਗਲਵਾਰ ਦੀ ਸਵੇਰ ਆਪਣੀ ਮਾਂ ਦੇ ਸਿਰ ਚ ਡੰਡੇ ਮਾਰ-ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਮਿਰਤਕ ਔਰਤ ਦੀ ਪਛਾਣ ਜਸਬੀਰ ਕੌਰ (62) ਪਤਨੀ ਮੰਗਤ ਰਾਮ ਵਾਸੀ ਸਮਰਾਏ ਵਜੋਂ ਹੋਈ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸਦੀ ਮਾਤਾ ਜਸਬੀਰ ਕੌਰ ਉਸਦੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ।ਉਸਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸਤਪਾਲ ਮਸੀਹ ਮਾਤਾ ਜਸਬੀਰ ਕੌਰ ਕੋਲੋਂ ਜਬਰਨ ਪੈਸੇ ਦੀ ਮੰਗ ਕਰ ਰਿਹਾ ਸੀ।ਮਾਤਾ ਵੱਲੋਂ ਪੈਸੇ ਨਾ ਦੇਣ ਕਾਰਣ ,ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟ ਮਾਰ ਕੀਤੀ ਜਿਸ ਨਾਲ ਮਾਤਾ ਦੀ ਮੌਤ ਹੋ ਗਈ। ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਅਧਾਰ ਤੇ ਥਾਣਾ ਸ਼੍ਰੀ ਹਰਗੋਬਿੰਦਪੁਰ ਵਿੱਚ ਮੁਕੱਦਮਾ ਨੰਬਰ 100 ਧਾਰਾ 302 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਮਾਨ ਨੇ ਵੇਲੇ ਸਿਰ ਢੁੱਕਵੇਂ ਕਦਮ ਚੁੱਕੇ ਹੁੰਦੇ ਤਾਂ ਪੰਜਾਬ ਨੂੰ ਇਸ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ: ਸੁਨੀਲ ਜਾਖੜ

Read Next

ਸਾਰਾਗੜ੍ਹੀ ਸਰਾਂ ਦੀਆਂ ਤਿੰਨ ਦੁਕਾਨਾਂ ਨੂੰ ਕਿਰਾਏ ’ਤੇ ਦੇਣ ਲਈ ਖੁੱਲ੍ਹੀ ਬੋਲੀ, 26 ਜੁਲਾਈ ਨੂੰ ਕੀਤੀ ਜਾਵੇਗੀ ਬੋਲੀ