Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ, ਮਾਮਲਾ ਦਰਜ

ਕਾਹਨੂੰਵਾਨ : ਪੁਲਿਸ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਹ ਸਾਰੀ ਜਾਣਕਾਰੀ ਥਾਣਾ ਭੈਣੀ ਮੀਆਂ ਖਾਂ ਦੇ ਐਸ ਐਚ ਓ ਸਰਬਜੀਤ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਐਸ ਐਸ ਪੀ ਗੁਰਦਾਸਪੁਰ ਦੇ ਹੁਕਮਾਂ ਤਹਿਤ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਲਗਾਤਾਰ ਨਾਕੇਬੰਦੀ ਅਤੇ ਗਸ਼ਤ ਕੀਤੀ ਜਾ ਰਹੀ ਹੈ। ਇਸੇ ਹੀ ਤਰ੍ਹਾਂ ਰਾਧਾ ਸੁਆਮੀ ਸਤਿਸੰਗ ਦੇ ਨਜ਼ਦੀਕ ਟੀ ਪੁਆਇੰਟ ‘ਤੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਚੋਰੀ ਦੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆ ਰਹੇ ਹਨ। ਜਦੋਂ ਉਨ੍ਹਾਂ ਨੂੰ ਨਾਕੇਬੰਦੀ ਦੌਰਾਨ ਰੋਕਿਆ ਗਿਆ ਤਾਂ ਉਹ ਕੋਈ ਤਸੱਲੀ ਬਖ਼ਸ਼ ਜਵਾਬ ਨਾ ਦੇ ਪਾਏ ਪੁਛਗਿੱਛ ਦੌਰਾਨ ਪਤਾ ਚੱਲਿਆ ਕਿ ਇਹ ਮੋਟਰਸਾਈਕਲ ਚੋਰੀ ਦੇ ਹਨ। ਜਦੋਂ ਇਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਿਆ ਗਿਆ ਤਾਂ ਇਨ੍ਹਾਂ ਕੋਲੋਂ ਤਿੰਨ ਹੋਰ ਮੋਟਰਸਾਈਕਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉੱਤੇ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਹੁਣ ਇਨ੍ਹਾਂ ਕੋਲੋਂ ਕੁੱਲ ਪੰਜ ਮੋਟਰਸਾਈਕਲ ਬਰਾਮਦ ਕਰ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਦੱਸਿਆ ਕਿ ਮਾਨਯੋਗ ਅਦਾਲਤ ਵਿੱਚੋਂ ਇਨ੍ਹਾਂ ਦਾ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਪੁਛਗਿੱਛ ਦੌਰਾਨ ਜੇ ਕੁਝ ਹੋਰ ਸਾਹਮਣੇ ਆਇਆ ਤਾਂ ਜ਼ਰੂਰ ਸਾਂਝਾ ਕਰਾਂਗੇ ।ਇਸ ਮੌਕੇ ‘ਤੇ ਏ ਐਸ ਆਈ ਲਖਵਿੰਦਰ ਸਿੰਘ,ਏ ਐਸ ਆਈ ਮੇਜ਼ਰ ਸਿੰਘ,ਏ ਐਸ ਆਈ ਸੁਭਾਸ਼ ਚੰਦਰ, ਮਨਪ੍ਰੀਤ ਸਿੰਘ, ਜੱਜਬੀਰ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਜਿੱਤੀ ਸੀ ਮਈ ਮਹੀਨੇ ਦੌਰਾਨ ਹੋਈ ਜਲੰਧਰ ਸੰਸਦੀ ਉਪ ਚੋਣ

Read Next

ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ’ਚ ਤੈਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ