Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ’ਚ ਤੈਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

ਪਟਿਆਲਾ : ਸਥਾਨਕ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ’ਚ ਤੈਨਾਤ ਪੰਜਾਬ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਜੱਗਾ ਸਿੰਘ (26) ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਨੇੜਲੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਘਟਨਾ ਐਤਵਾਰ ਦੇਰ ਰਾਤ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਗੋਲ਼ੀ ਚੱਲਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਪ੍ਰੰਤੂ ਜਾਣਕਾਰੀ ਮਿਲੀ ਹੈ ਕਿ ਜੱਗਾ ਸਿੰਘ ਨੂੰ ਏਕੇ 47 ਦੀ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦਾ ਪੱਤਾ ਲੱਗਣ ’ਤੇ ਆਰਾਮ ਕਰਨ ਗਏ ਉਸ ਦੇ ਸਾਥੀ ਕਰਮਚਾਰੀ ਵੀ ਮੌਕੇ ’ਤੇ ਪੁੱਜੇ।

ਜਾਣਕਾਰੀ ਅਨੁਸਾਰ ਕਰੀਬ 1 ਸਾਲ ਪਹਿਲਾਂ ਸ਼੍ਰੀ ਕਾਲੀ ਮਾਤਾ ਮੰਦਰ ’ਚ ਹੋਈ ਹਿੰਸਾ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਨੇ ਇੱਥੇ ਸਖ਼ਤ ਸੁਰੱਖਿਆ ਪਹਿਰਾ ਲਗਾਇਆ ਹੋਇਆ ਹੈ, ਜਿੱਥੇ ਮੰਦਰ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਏਟੀਐੱਸ ਫੋਰਸ ਵੀ ਤਾਇਨਾਤ ਸੀ ਅਤੇ ਜੱਗਾ ਸਿੰਘ ਦੀ ਡਿਊਟੀ ਮੰਦਿਰ ਦੇ ਪਿਛਲੇ ਪਾਸੇ ਝੀਲ ਵਾਲੇ ਪਾਸੇ ਲੱਗੀ ਹੋਈ ਸੀ। ਜਿੱਥੇ ਡਿਊਟੀ ਦੌਰਾਨ ਉਸ ਦੀ ਮੌਤ ਹੋ ਗਈ। ਐੱਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

Vinkmag ad
Share Our Daily Posts

News Desk

Read Previous

ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ, ਮਾਮਲਾ ਦਰਜ

Read Next

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼, ਵਪਾਰਕ ਜਗ੍ਹਾ ਨੂੰ ਕੌਡੀਆਂ ਦੇ ਭਾਅ ਖਰੀਦਣ ਦੇ ਮਾਮਲੇ ਦੀ ਹੋਵੇਗੀ ਪੁੱਛ – ਗਿੱਛ