Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ CM ਮਾਨ ਸਮੇਤ ਸੰਗੀਤ ਜਗਤ ਨੇ ਪ੍ਰਗਟਾਇਆ ਅਫਸੋਸ

ਜਲੰਧਰ : ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੇ ਬੁੱਧਵਾਰ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬੀ ਸੰਗੀਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਦੀਪਕ ਬਾਲੀ ਸਮੇਤ ਪੰਜਾਬੀ ਕਲਾਕਾਰਾਂ ਤੇ ਗਾਇਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉੱਥੇ ਫ਼ਰਕ ਨਾ ਪੈਂਦਾ ਦੇਖ ਕੁਝ ਦਿਨਾਂ ਬਾਅਦ ਡੀਐੱਮਸੀ ਦਾਖਲ ਕਰਵਾਇਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਪ੍ਰਗਟਾਉਂਦਿਆਂ ਲਿਖਿਆ, ‘ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…’

ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…

ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ.

ਡਾਇਰੈਕਟਰ ਪਲਾਜ਼ਮਾ ਰਿਕਾਰਡਜ਼ ਤੇ ਕਲਾ ਸੰਸਕ੍ਰਿਤੀ ਭਾਸ਼ਾ ਵਿਭਾਗ, ਦਿੱਲੀ ਦੇ ਸਲਾਹਕਾਰ ਦੇ ਰੂਪ ‘ਚ ਕੰਮ ਕਰ ਦੀਪਕ ਬਾਲੀ ਨੇ ਲੋਕ ਗਾਇਕ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਲਿਖਿਆ, ‘ਲੋਕ ਗਾਇਕੀ ਦੇ ਖੇਤਰ ਵਿੱਚ ਗੂੰਜਦੀ ਇਹ ਆਵਾਜ਼ ਅੱਜ ਖਾਮੋਸ਼ ਹੋ ਗਈ , 1975 ਤੋ ਗਾਇਕੀ ਸ਼ੁਰੂ ਕਰਕੇ ਅਨੇਕਾਂ ਗੀਤ ਪੰਜਾਬੀਆਂ ਦੇ ਪੱਲੇ ਵਿੱਚ ਪਾ ਕੇ ਅੱਜ ਇਹ ਪੰਜਾਬੀ ਗਾਇਕਾ ਦਾ ਸੂਰਮਾ ਰੁਖ਼ਸਤ ਹੋ ਗਿਆ ਵਾਹਿਗੁਰੂ ਦੇ ਚਰਨਾਂ ਵਿੱਚ, we will miss ‘ ਪੁੱਤ ਜੱਟਾਂ ਦੇ ‘ ਜਿਊਣਾ ਮੌੜ ???’

ਪੰਜਾਬੀ ਗਾਇਕ ਇੰਦਰਜੀਤ ਨਿੱਕੂ  ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ਮਹਾਨ ਗਾਇਕ ਸ੍ਰੀ ਸੁਰਿੰਦਰ ਸ਼ਿੰਦਾ ਜੀ ਸਦੀਵੀ ਵਿਛੋੜਾ ਦੇ ਗਏ ਹਨ। ਇਹੋ ਜਿਹੀ ਜ਼ੋਰਦਾਰ ਤੇ ਸੁਰੀਲੀ ਅਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਸਦਾਬਹਾਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ। ???

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਲਿਖਿਆ, ਅਲਵਿਦਾ ਸੁਰਿੰਦਰ ਸ਼ਿੰਦਾ ਜੀ,,,,,,,ਤੁਸੀਂ ਸਰੀਰਕ ਤੌਰ ਤੇ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਤੁਹਾਡੀ ਦਮਦਾਰ ਅਵਾਜ਼ ਰਹਿੰਦੀ ਦਨੀਆਂ ਤੱਕ ਗੂੰਜਦੀ ਰਹੇਗੀ RIP??

Vinkmag ad
Share Our Daily Posts

News Desk

Read Previous

ਸਿਲਵਰ ਪਲਾਜ਼ਾ ਮਾਰਕੀਟ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਤੇ ਫੁਆਰੇ ਨੂੰ ਮੁੜ ਠੀਕ ਕਰਾਇਆ‌ ਗਿਆ

Read Next

ਰੋਪੜ ‘ਚ ਰੂਹ ਕੰਬਾਊ ਘਟਨਾ ! ਕਲਯੁਗੀ ਪਿਓ ਨੇ 14 ਮਹੀਨਿਆਂ ਦੀ ਧੀ ਨੂੰ ਉਤਾਰਿਆ ਮੌਤ ਦੇ ਘਾਟ, ਹਸਪਤਾਲ ਤੋਂ ਫਰਾਰ