Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸੰਤੋਖ ਸਿੰਘ ਕਤਲ ਕੇਸ : AGTF ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ ‘ਚ ਸੰਤੋਖ ਸਿੰਘ ਦੇ ਘਰ ‘ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਅਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਰੋਪੜ ‘ਚ ਰੂਹ ਕੰਬਾਊ ਘਟਨਾ ! ਕਲਯੁਗੀ ਪਿਓ ਨੇ 14 ਮਹੀਨਿਆਂ ਦੀ ਧੀ ਨੂੰ ਉਤਾਰਿਆ ਮੌਤ ਦੇ ਘਾਟ, ਹਸਪਤਾਲ ਤੋਂ ਫਰਾਰ

Read Next

ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ 6 ਅਗਸਤ ਤਕ ਜਮ੍ਹਾਂ ਕਰਵਾਏ ਜਾਣ ਪਾਸਪੋਰਟ, ਜਾਣੋ ਕਦੋਂ ਰਵਾਨਾ ਹੋਵੇਗਾ ਜਥਾ