Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਗੈਂਗਸਟਰ ਜਿੰਦੀ ਕੋਲੋਂ ਬਰਾਮਦ ਹੋਏ ਪਿਸਤੌਲ, ਕਾਰਤੂਸ ਤੇ ਮੈਗਜ਼ੀਨ, ਨੌ ਮਹੀਨਿਆਂ ਤੋਂ ਪੁਲਿਸ ਨੂੰ ਸੀ ਲੋੜੀਂਦਾ

ਲੁਧਿਆਣਾ : ਪੁਲਿਸ ਉਪਰ ਗੱਡੀ ਚੜਾਉਣ ਦੀ ਕੋਸ਼ਿਸ਼ ਅਤੇ ਫਾਇਰਿੰਗ ਕਰਨ ਦੇ ਮਾਮਲੇ ਵਾਲੇ ਗੈਂਗਸਟਰ ਜਤਿੰਦਰ ਉਰਫ ਜਿੰਦੀ ਨੂੰ ਨੌ ਮਹੀਨਿਆਂ ਬਾਅਦ ਆਖਿਰਕਾਰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ 4ਪਿਸਤੌਲ, 29 ਕਾਰਤੂਸ , 3 ਮੈਗਜ਼ੀਨ ਅਤੇ 1 ਬੈਗ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਕ੍ਰਾਈਮ ਬਰਾਚ ਦੇ ਏ ਐਸ ਆਈ ਬੂਟਾ ਸਿੰਘ ਚੈਕਿੰਗ ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਮੁੰਡੀਆਂ ਦੇ ਲਾਗੇ ਮੌਜੂਦ ਸਨ। ਇਸੇ ਦੌਰਾਨ ਮੁਖਬਰਖ਼ਾਸ ਕੋਲੋਂ ਇਤਲਾਹ ਮਿਲੀ ਕਿ ਕਤਲ, ਇਰਾਦਾ ਕਤਲ, ਲੁੱਟਾ ਡਕੈਤੀ ਅਤੇ ਨਾਜਾਇਜ਼ ਅਸਲੇ ਦੇ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਗੈਂਗਸਟਰ ਜਤਿੰਦਰ ਉਰਫ ਜਿੰਦੀ ਨਾਜਾਇਜ਼ ਅਸਲਾ ਵੇਚਣ ਦੀ ਤਾਕ ਵਿੱਚ ਸੁੰਦਰ ਨਗਰ ਚੌਂਕ ਮੁੰਡੀਆਂ ਵਿੱਚ ਮੌਜੂਦ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਦਬਿਸ਼ ਦੇ ਕੇ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ।

ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਸੀ ਫਾਇਰਿੰਗ

ਤਕਰੀਬਨ 9 ਮਹੀਨੇ ਪਹਿਲੋਂ ਉਸ ਵੇਲੇ ਦੇ ਕ੍ਰਾਈਮ ਬਰਾਂਚ ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਗੈਂਗਸਟਾਰ ਜਿੰਦੀ ਨੂੰ ਫੜਨ ਲਈ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਮੁਲਜ਼ਮ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਉੱਪਰ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿੱਚ ਫਾਇਰਿੰਗ ਕਰ ਦਿੱਤੀ। ਜਵਾਬੀ ਫਾਈਰਿੰਗ ਵਿੱਚ ਪੁਲਿਸ ਨੇ ਜਿੰਦੀ ਦੀ ਕਾਰ ਦੇ ਟਾਇਰਾਂ ਵਿੱਚ ਦੋ ਗੋਲੀਆਂ ਮਾਰੀਆਂ ਪਰ ਮੁਲਜ਼ਮ ਕਾਰ ਛੱਡ ਕੇ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ। ਉਸ ਵੇਲੇ ਤੋਂ ਲੁਧਿਆਣਾ ਪੁਲਿਸ ਜਿੰਦੀ ਦੀ ਲਗਾਤਾਰ ਤਲਾਸ਼ ਕਰ ਰਹੀ ਸੀ।

Vinkmag ad
Share Our Daily Posts

News Desk

Read Previous

ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ 6 ਅਗਸਤ ਤਕ ਜਮ੍ਹਾਂ ਕਰਵਾਏ ਜਾਣ ਪਾਸਪੋਰਟ, ਜਾਣੋ ਕਦੋਂ ਰਵਾਨਾ ਹੋਵੇਗਾ ਜਥਾ

Read Next

ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਹੋਏ ਬੇਪਰਦਾ, ਤਾਰਾਂ ਖਰੀਦਣ ਵਾਲੇ ਕਬਾੜੀਆਂ ਸਮੇਤ ਸੱਤ ਖਿਲਾਫ ਕੇਸ ਦਰਜ