Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਹੋਏ ਬੇਪਰਦਾ, ਤਾਰਾਂ ਖਰੀਦਣ ਵਾਲੇ ਕਬਾੜੀਆਂ ਸਮੇਤ ਸੱਤ ਖਿਲਾਫ ਕੇਸ ਦਰਜ

ਸ਼ਾਹਬਾਜ਼ਪੁਰ: ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਅਤੇ ਉਨ੍ਹਾਂ ਦੀ ਖਰੀਦਣ ਤੋਂ ਬਾਅਦ ਸਾੜ ਕੇ ਤਾਂਬਾ ਆਦਿ ਵੇਚਣ ਵਾਲੇ ਕਬਾੜੀਆਂ ਨੂੰ ਬੇਪਰਦਾ ਕਰਨ ਦਾ ਦਾਅਵਾ ਕਰਦਿਆਂ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਸੱਤ ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ।

ਕਮਲਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਬਾਕੀਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਮੋਟਰਾਂ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਗਈਆਂ। ਜਦੋਂਕਿ ਉਨ੍ਹਾਂ ਦੇ ਨੇੜਲੀ ਬਹਿਕ ਜਗਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਦੀਆਂ ਦੋ ਮੋਟਰਾਂ ਦੀਆਂ ਕੇਬਲਾਂ ਵੀ ਚੋਰੀ ਹੋਈਆਂ। ਉਨ੍ਹਾਂ ਨੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਕੇਬਲਾਂ ਲਵਪ੍ਰੀਤ ਸਿੰਘ ਲੱਭਾ ਪੁੱਤਰ ਜਗਤਾਰ ਸਿੰਘ, ਜੱਦ ਸਿੰਘ ਜੱਜ ਪੁੱਤਰ ਸਵ. ਕਰਮ ਸਿੰਘ, ਪ੍ਰਗਟ ਸਿੰਘ ਪੱਗਾ ਪੁੱਤਰ ਸਵਰਨ ਸਿੰਘ ਅਤੇ ਪੰਜਾਬ ਸਿੰਘ ਪੰਜਾਬਾ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਨਾਰਲੀ ਨੇ ਚੋਰੀ ਕੀਤੀਆਂ ਹਨ। ਜਿਨ੍ਹਾਂ ਨੇ ਇਹ ਕੇਬਲਾਂ ਕਬਾੜੀ ਤੀਰਥ ਸਿੰਘ ਪੁੱਤਰ ਬਲਕਾਰ ਸਿੰਘ, ਰਣਜੀਤ ਸਿੰਘ ਨਾਣਾ ਪੁੱਤਰ ਗੁਰਦੇਵ ਸਿੰਘ ਦੇਬੀ ਅਤੇ ਮਨਪ੍ਰੀਤ ਸਿੰਘ ਮਨੀਆ ਪੁੱਤਰ ਗਹਿਲ ਸਿੰਘ ਵਾਸੀ ਗਿੱਲ ਵੜੈਚ ਨੂੰ ਸਸਤੇ ਭਾਅ ਵੇਚੀਆਂ ਹਨ। ਜਿਨ੍ਹਾਂ ਨੇ ਉਕਤ ਕੇਬਲਾਂ ਨੂੰ ਸਾੜ ਕੇ ਉਸ ਵਿੱਚੋਂ ਤਾਂਬਾ ਕੱਢਿਆ ਅਤੇ ਅੱਗੇ ਵੇਚ ਕੇ ਪੈਸੇ ਹਾਸਲ ਕਰ ਲਏ। ਮਾਮਲੇ ਦੀ ਜਾਂਚ ਕਰ ਰਹੇ ਚੌਂਕੀ ਮਾਣੋਚਾਹਲ ਦੇ ਇੰਚਾਰਜ ਸੱਤਪਾਲ ਸ਼ਰਮਾ ਨੇ ਦੱਸਿਆ ਕਿ ਉਕਤ ਲੋਕ ਆਪਸ ਵਿਚ ਮਿਲ ਕੇ ਚੋਰੀ ਦਾ ਧੰਦਾ ਚਲਾ ਰਹੇ ਸਨ। ਜਿਨ੍ਹਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਗੈਂਗਸਟਰ ਜਿੰਦੀ ਕੋਲੋਂ ਬਰਾਮਦ ਹੋਏ ਪਿਸਤੌਲ, ਕਾਰਤੂਸ ਤੇ ਮੈਗਜ਼ੀਨ, ਨੌ ਮਹੀਨਿਆਂ ਤੋਂ ਪੁਲਿਸ ਨੂੰ ਸੀ ਲੋੜੀਂਦਾ

Read Next

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ-ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ