Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ-ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ।

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਐਸ.ਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਹੋਏ ਬੇਪਰਦਾ, ਤਾਰਾਂ ਖਰੀਦਣ ਵਾਲੇ ਕਬਾੜੀਆਂ ਸਮੇਤ ਸੱਤ ਖਿਲਾਫ ਕੇਸ ਦਰਜ

Read Next

ਮਨੀਪੁਰ ਦੀਆਂ ਘਟਨਾਵਾਂ ਸ਼ਰਮਨਾਕ ਤੇ ਦੇਸ਼ ‘ਤੇ ਕਾਲਾ ਧੱਬਾ : ਜੋਗੇਵਾਲਾ, ਖੁਖਰਾਣਾ