Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਮਾਮੂਲੀ ਝਗੜੇ ਮਗਰੋਂ ਫਰੀਦਕੋਟ ‘ਚ ਕੁੱਟ-ਕੁੱਟ ਕੇ ਮਾਰ’ਤਾ ਨੌਜਵਾਨ, ਛੇ ਖ਼ਿਲਾਫ਼ ਕਤਲ ਦੇ ਦੋਸ਼ ’ਚ ਪਰਚਾ, ਦੋ ਗ੍ਰਿਫ਼ਤਾਰ

ਫਰੀਦਕੋਟ : ਪਿੰਡ ਘੁਗਿਆਣਾ ’ਚ ਮੰਗਲਵਾਰ ਦੇਰ ਰਾਤ ਕੁਝ ਵਿਅਕਤੀਆਂ ਨੇ ਰੰਜਿਸ਼ ਤਹਿਤ ਇਕ ਘਰ ਵਿਚ ਵੜ ਕੇ ਕੁੱਟ-ਕੁੱਟ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਜਦਕਿ ਉਸ ਦਾ ਪਿਤਾ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਬਲਕਰਨ ਸਿੰਘ ਪੁੱਤਰ ਬਸੰਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਛੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ’ਚੋਂ ਦੋ ਨੂੰ ਗਿ੍ਰਫ਼ਤਾਰ ਵੀ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਪਿੰਡ ਘੁਗਿਆਣਾ ਵਿਚ ਛੇ ਵਿਅਕਤੀਆਂ ਨੇ ਬਲਕਰਨ ਸਿੰਘ ਦੇ ਘਰ ਵੜ ਕੇ ਉਸ ਤੇ ਉਸ ਦੇ ਪਿਤਾ ਬਸੰਤ ਸਿੰਘ ’ਤੇ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸੇ ਦੌਰਾਨ ਬਲਕਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਿਤਾ ਬਸੰਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਹਸਪਤਾਲ ’ਚ ਜ਼ੇਰੇ ਇਲਾਜ ਬਸੰਤ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਮੰਗਲਵਾਰ ਰਾਤ ਨੂੰ ਉਸ ਦਾ ਪੁੱਤਰ ਬਲਕਰਨ ਸਿੰਘ ਗੇਟ ਦੇ ਕੋਲ ਖੜ੍ਹਾ ਸੀ। ਇਸੇ ਦੌਰਾਨ ਅੰਗਰੇਜ਼ ਸਿੰਘ ਉਰਫ ਰੰਗਾ ਪੁੱਤਰ ਗੁਰਦੇਵ ਸਿੰਘ, ਉਸ ਦੇ ਪੁੱਤਰ ਹਰਪਾਲ ਸਿੰਘ, ਜਬਰਜੰਗ ਸਿੰਘ, ਪੰਮੀ, ਬਿੱਲਾ ਸਿੰਘ ਤੇ ਹਰਜਿੰਦਰ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਉਥੇ ਪਹੁੰਚ ਗਏ ਅਤੇ ਆਉਂਦੇ ਹੀ ਹਰਪਾਲ ਸਿੰਘ ਤੇ ਜਬਰਜੰਗ ਸਿੰਘ ਨੇ ਬੇਸਬਾਲ ਬੇਟ ਨਾਲ ਬਲਕਰਨ ਸਿੰਘ ਦੇ ਸਿਰ ’ਤੇ ਵਾਰ ਕਰ ਦਿੱਤਾ ਜਿਸ ਉਪਰੰਤ ਉਹ ਸਾਰੇ ਉਸ ਨੂੰ ਘੇਰ ਕੇ ਬੇਸਬਾਲ ਬੈਟ ਨਾਲ ਕੁੱਟਣ ਲੱਗੇ। ਇਸੇ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਉਹ ਪੁੱਤਰ ਨੂੰ ਬਚਾਉਣ ਲਈ ਉਥੇ ਪੁੱਜਾ ਤਾਂ ਅੰਗਰੇਜ਼ ਸਿੰਘ ਨੇ ਕੁਹਾੜੀ ਦੇ ਦਸਤੇ ਨਾਲ ਉਸ ’ਤੇ ਵਾਰ ਕਰ ਦਿੱਤਾ ਤੇ ਫਿਰ ਬੇਸਬਾਲ ਨਾਲ ਵੀ ਵਾਰ ਕੀਤੇ। ਰੌਲਾ ਸੁਣ ਕੇ ਘਰੋਂ ਬਾਹਰ ਆਈ ਉਸ ਦੀ ਪਤਨੀ ਬਲਦੀਪ ਕੌਰ ਤੇ ਨੂੰਹ ਗੁਰਪ੍ਰੀਤ ਕੌਰ ਨੇ ਰੌਲਾ ਪਾਇਆ। ਇਸੇ ਦੌਰਾਨ ਸਾਰੇ ਮੁਲਜ਼ਮ ਫ਼ਰਾਰ ਹੋ ਗਏ।

ਇਸ ਸਬੰਧੀ ਐੱਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਬਲਕਰਨ ਸਿੰਘ ਦੀ ਪਤਨੀ ਖ਼ਿਲਾਫ਼ ਪਿੰਡ ਵਿਚ ਗਲਤ ਅਫਵਾਹਾਂ ਫੈਲਾਏ ਜਾਣ ਨੂੰ ਲੈ ਕੇ ਪਹਿਲਾਂ ਝਗੜਾ ਹੋਇਆ ਸੀ। ਉਸ ਦੀ ਰੰਜਿਸ਼ ਵਿਚ ਬੀਤੀ ਰਾਤ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਹੱਤਿਆ ਦੇ ਦੋਸ਼ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਦੋ ਮੁਲਜ਼ਮਾਂ ਪੰਮੀ ਤੇ ਹਰਜਿੰਦਰ ਸਿੰਘ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰਨਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਿੰਡ ਰਾਏਪੁਰ ਪੀਰਬਖਸ਼ ਦੇ ਦੋ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ, ਹਮੀਰਾ ਨੇੜਿਓ ਮਿਲੀਆਂ ਲਾਸ਼ਾਂ, ਪੋਸਟਮਾਰਟਮ ਅੱਜ

Read Next

ਸਿੱਖਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾਂਦਾ ਮਣੀਪੁਰ ਤੇ ਹਰਿਆਣੇ ਦੀ ਘਟਨਾ ਤੇ ਅਖੌਤੀ ਲੀਡਰ ਕਿਉਂ ਚੁੱਪ