Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਬਟਾਲਾ ਨੇੜਲੇ ਪਿੰਡ ਮੀਕਾ ‘ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਲੁੱਟ ਦੀ ਨੀਅਤ ਨਾਲ ਕਤਲ ਕੀਤੇ ਜਾਣ ਦਾ ਖ਼ਦਸ਼ਾ

ਬਟਾਲਾ/ਘੁਮਾਣ : ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਮੀਕਾ ਦੇ ਇਕ ਘਰ ‘ਚੋਂ ਮਿਲੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਨਾਲ ਪਿੰਡ ਤੇ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਲਸ਼ਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੀਕੇ ਘੁਮਾਣ ਤੇ ਉਸਦੀ ਪਤਨੀ ਅਮਰੀਕ ਕੌਰ ਪਤਨੀ ਲਸ਼ਕਰ ਸਿੰਘ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਆਪਣੇ ਘਰੋਂ ਹੀ ਮਿਲੀਆਂ ਹਨ। ਉਪਰੋਕਤ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵਿਦੇਸ਼ ‘ਚ ਰਹਿ ਰਹੇ ਹਨ। ਲਾਸ਼ਾਂ ਤੋਂ ਜਾਪਦਾ ਹੈ ਕਿ ਦੋ-ਤਿੰਨ ਦਿਨ ਪਹਿਲਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਨੋ ਪਤੀ-ਪਤਨੀ ਆਪਣੇ ਘਰ ਮੌਜੂਦ ਸਨ ਤੇ ਪੁਲਿਸ ਮੁਤਾਬਕ ਇਨ੍ਹਾਂ ਦਾ ਕਤਲ ਇਕ-ਦੋ ਦਿਨ ਪਹਿਲਾਂ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਦੀ ਥਾਂ ਪੁੱਜ ਗਏ ਤੇ ਦੋਹਾਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

Still Alive’ ਗੀਤ ‘ਚ ਅਸ਼ਲੀਲਤਾ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਸਿੰਗਾ ਤੇ 5 ਹੋਰਾਂ ਖਿਲਾਫ FIR ਦਰਜ

Read Next

ਮਰੀਜ਼ਾਂ ਦੇ ਸਮੇਂ ਡਾਕਟਰਾਂ ਦੀ ਲੱਗਦੀ ਮਹਿਫ਼ਲ, ਜਗਰਾਓਂ ਦੇ 6 ਕਰੋੜੀ ਸਿਵਲ ਹਸਪਤਾਲ ’ਚ ਬਲੱਡ ਪ੍ਰੈਸ਼ਰ ਤਕ ਨਹੀਂ ਹੁੰਦਾ ਚੈੱਕ, ਮਰੀਜ਼ ਔਖੇ