Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਕੌਮੀ ਇਨਸਾਫ ਮੋਰਚਾ ਅੱਜ ਕਰੇਗਾ ਸੀਐੱਮ ਦੀ ਰਿਹਾਇਸ਼ ਦਾ ਘਿਰਾਓ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮੁੱਦਾ ਮੁੜ ਭਖਿਆ

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮੁੱਦਾ ਇਕ ਵਾਰ ਫਿਰ ਭਖ ਗਿਆ ਹੈ। ਕੌਮੀ ਇਨਸਾਫ ਮੋਰਚਾ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗਾ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿਚ ਸੰਤ ਸਮਾਜ ਦੇ ਲੋਕ ਵੀ ਇੱਕਠੇ ਹੋ ਰਹੇ ਹਨ। ਪਿਛਲੇ 7 ਮਹੀਨਿਆਂ ਤੋਂ ਮੁਹਾਲੀ-ਚੰਡੀਗੜ੍ਹ ਬੈਰੀਅਰ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਥੇ ਪੱਕਾ ਮੋਰਚਾ ਲੱਗਾ ਹੋਇਆ ਹੈ। ਮੋਰਚਾ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਚਾਹੁੰਦਾ ਹੈ। ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਐਤਵਾਰ ਨੂੰ ਵੱਡੀ ਗਿਣਤੀ ਵਿਚ ਸੰਤ ਸਮਾਜ ਤੇ ਸਿੱਖ ਸੰਗਠਨਾਂ ਦੇ ਲੋਕ ਮੁਹਾਲੀ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਨਾਲ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਤੋਂ ਉਹ ਮੁੱਕਰ ਰਹੇ ਹਨ ਜਿਸ ਨੂੰ ਲੈ ਕੇ 13 ਅਗਸਤ ਨੂੰ ਸੰਤ ਸਮਾਜ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ ਜਿਸ ਕਾਰਨ ਲੋਕਾਂ ਵਿਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 15 ਅਗਸਤ ਨੂੰ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਰੂਟ ਚਾਰਟ ਬਣਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਹਜ਼ਾਰਾਂ ਲੋਕ ਸ਼ਾਮਿਲ ਹੋਣ ਲਈ ਪੁੱਜ ਰਹੇ ਹਨ। ਮੋਰਚੇ ਦੇ ਨੇਤਾ ਗੁਰਚਰਨ ਸਿੰਘ ਨੇ ਕਿਹਾ ਕਿ 10 ਅਗਸਤ ਨੂੰ ਜਗਤਾਰ ਸਿੰਘ ਹਵਾਰਾ ਨੂੰ ਮੁਹਾਲੀ ਅਦਾਲਤ ਵਿਚ ਫਿਜ਼ੀਕਲੀ ਪੇਸ਼ ਕਰਨਾ ਸੀ ਪਰ ਉਨ੍ਹਾਂ ਨੂੰ ਪੇਸ਼ ਨਹੀਂ ਕੀਤਾ ਗਿਆ ਤੇ ਜੇਲ੍ਹ ਵਿਚ ਹੀ ਬੰਦ ਰੱਖਿਆ ਗਿਆ। ਅਜਿਹੇ ਵਿਚ ਸਰਕਾਰ ਹੀ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀ।

ਉਧਰ ਕੌਮੀ ਇਨਸਾਫ ਮੋਰਚੇ ਦੇ ਚੰਡੀਗੜ੍ਹ-ਮੁਹਾਲੀ ਮਾਰਗ ’ਤੇ ਲੱਗੇ ਪੱਕੇ ਮੋਰਚੇ ਕਾਰਨ ਰਾਹ ਬੰਦ ਹੋਣ ’ਤੇ ਹਾਈ ਕੋਰਟ ਵੀ ਨਾਰਾਜ਼ ਹੈ। ਦੋ ਅਗਸਤ ਨੂੰ ਹਾਈ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਝਾੜ ਪਾਈ ਸੀ। ਅਦਾਲਤ ਸੂਬਾ ਸਰਕਾਰ ਨੂੰ ਰਾਹ ਖੁੱਲ੍ਹਵਾਉਣ ਲਈ ਕਈ ਵਾਰ ਕਹਿ ਚੁੱਕੀ ਹੈ ਪਰ ਸਰਕਾਰ ਦੀ ਦਲੀਲ ਹੈ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੇੜੇ ਹੋਣ ਕਾਰਨ ਅੰਦੋਲਨ ਨੂੰ ਛੇੜਿਆ ਨਹੀਂ ਜਾ ਰਿਹਾ। ਅਦਾਲਤ ਨੇ ਹੁਣ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਮਰੀਜ਼ਾਂ ਦੇ ਸਮੇਂ ਡਾਕਟਰਾਂ ਦੀ ਲੱਗਦੀ ਮਹਿਫ਼ਲ, ਜਗਰਾਓਂ ਦੇ 6 ਕਰੋੜੀ ਸਿਵਲ ਹਸਪਤਾਲ ’ਚ ਬਲੱਡ ਪ੍ਰੈਸ਼ਰ ਤਕ ਨਹੀਂ ਹੁੰਦਾ ਚੈੱਕ, ਮਰੀਜ਼ ਔਖੇ

Read Next

AAP ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕੋਰਟ ਵਲੋਂ ਗ੍ਰਿਫਤਾਰ ਕਰਨ ਦੇ ਹੁਕਮ