Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

AAP ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕੋਰਟ ਵਲੋਂ ਗ੍ਰਿਫਤਾਰ ਕਰਨ ਦੇ ਹੁਕਮ

ਜਲੰਧਰ : ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (CJM) ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਪ ਵਿਧਾਇਕ ਖ਼ਿਲਾਫ਼ ਇਹ ਆਦੇਸ਼ ਹਰਵਿੰਦਰ ਕੌਰ ਮਿੰਟੀ ਮਾਮਲੇ ਵਿਚ ਦਿੱਤੇ ਹਨ।

ਹਾਲ ਹੀ ਵਿੱਚ ਅਦਾਲਤ ਵਿੱਚ ਪੇਸ਼ੀ ਦੀ ਤਰੀਕ ਸੀ ਅਤੇ ਸ਼ੀਤਲ ਅੰਗੁਰਾਲ ਵਿਦੇਸ਼ ਚਲਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਵਿਦੇਸ਼ ਜਾਣ ਲਈ ਦਸਤਾਵੇਜ਼ਾਂ ਨਾਲ ਬੁਲਾਇਆ ਪਰ ਸ਼ੀਤਲ ਫਿਰ ਵੀ ਪੇਸ਼ ਨਹੀਂ ਹੋਇਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਕੁਮਾਰ ਗਰਗ ਦੀ ਅਦਾਲਤ ਵਿੱਚ ਸ਼ੀਤਲ ਅੰਗੁਰਾਲ ਖ਼ਿਲਾਫ਼ ਵਾਰੰਟ ਜਾਰੀ ਕਰਦਿਆਂ ਸਾਰੇ ਜ਼ਮਾਨਤੀ ਬਾਂਡ ਵੀ ਰੱਦ ਕਰ ਦਿੱਤੇ ਹਨ ਅਤੇ 24 ਅਗਸਤ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਫਿਰ ਸਮਾਜ ‘ਚ ਗਲਤ ਸੰਦੇਸ਼ ਜਾਵੇਗਾ

ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸ਼ੀਤਲ ਅੰਗੁਰਲ ਦਾ ਅਦਾਲਤ ਵਿੱਚ ਪੇਸ਼ ਨਾ ਹੋਣਾ ਨਿਆਂ ਪ੍ਰਣਾਲੀ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ। ਉਹ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਲਈ ਦਿੱਤੀ ਜਾ ਰਹੀ ਰਿਆਇਤ ਦੀ ਦੁਰਵਰਤੋਂ ਕਰ ਰਿਹਾ ਹੈ। ਜੇਕਰ ਅਜਿਹਾ ਹੁੰਦਾ ਰਿਹਾ ਤਾਂ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ। ਦੱਸ ਦੇਈਏ ਕਿ 6 ਜੂਨ ਨੂੰ ਮਿੰਟੀ ਕੌਰ ਮਾਮਲੇ ‘ਚ ਵਿਧਾਇਕ ਅੰਗੁਰਾਲ ‘ਤੇ ਦੋਸ਼ ਆਇਦ ਕੀਤੇ ਗਏ ਸਨ। ਉਦੋਂ ਤੋਂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।

ਛੇ ਸਾਲ ਪਹਿਲਾਂ ਦਿੱਤੀ ਸੀ ਸ਼ਿਕਾਇਤ

ਛੇ ਸਾਲ ਪਹਿਲਾਂ 18 ਮਈ 2017 ਨੂੰ ਹਰਵਿੰਦਰ ਕੌਰ ਮਿੰਟੀ ਨੇ ਭਾਜਪਾ ਆਗੂ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ, ਸ਼ੀਤਲ ਅੰਗੁਰਾਲ ਅਤੇ ਕੁਝ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਿੰਟੀ ਨੇ ਕਿਹਾ ਸੀ ਕਿ ਆਸ਼ੂ ਸਾਂਪਲਾ ਨਾਲ ਝਗੜੇ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਫੇਸਬੁੱਕ ‘ਤੇ ਉਸ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆਂ ਸਨ।

ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਜਾਂਚ ਕੀਤੀ ਅਤੇ ਸ਼ੀਤਲ ਅੰਗੁਰਾਲ ਖਿਲਾਫ ਮਾਮਲਾ ਦਰਜ ਕਰ ਲਿਆ। ਇਸੇ ਮਾਮਲੇ ਵਿੱਚ ਸ਼ੀਤਲ ਅੰਗੁਰਾਲ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਕੌਮੀ ਇਨਸਾਫ ਮੋਰਚਾ ਅੱਜ ਕਰੇਗਾ ਸੀਐੱਮ ਦੀ ਰਿਹਾਇਸ਼ ਦਾ ਘਿਰਾਓ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮੁੱਦਾ ਮੁੜ ਭਖਿਆ

Read Next

ਕਸਬਾ ਖਡੂਰ ਸਾਹਿਬ ਦੇ ਨੌਜਵਾਨ ਦੀ ਦੁਬਈ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ