Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਬਟਾਲਾ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ

ਬਟਾਲਾ: ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਬੀਤੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ‘ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ, ਜਿੱਥੇ ਉਸਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ । ਅੰਮ੍ਰਿਤਸਰ ਵਿਖੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ “ਤੇ ਪਹੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਅਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ। ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ਤੇ ਕਾਤਲਾਨਾ ਹਮਲਾ ਕੀਤਾ ਹੈ। ਉਸਨੇ ਦੱਸਿਆ ਕਿ ਉਹਨਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਥਾਣਾ ਰੰਗੜ ਨੰਗਲ ਦੇ ਪੁਲੀਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਲਯੁਗੀ ਪਿਤਾ ਨਿਕਲਿਆ ਮਾਸੂਮ ਪੁੱਤਰ ਦਾ ਕਾਤਲ, ਪੁਲਿਸ ਨੇ ਕੀਤਾ ਖੁਲਾਸਾ; ਗਵਾਹੀ ਦੇਣ ਲਈ ਲਿਖੀ ਰਿਪੋਰਟ

Read Next

ਮਾਂ ਤੇ ਧੀ ਦਾ ਕਤਲ, ਜਵਾਈ ਗੰਭੀਰ ਜ਼ਖ਼ਮੀ