Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੰਜਾਬੀ ਯੂਨੀਵਰਸਿਟੀ ‘ਚ ਵਾਪਰੀ ਵੱਡੀ ਘਟਨਾ, ਪਾਰਕਿੰਗ ‘ਚ ਖੜ੍ਹੀਆਂ 11 ਗੱਡੀਆਂ ਦੇ ਸ਼ੀਸ਼ੇ ਤੋੜੇ, ਸਾਮਾਨ ਚੋਰੀ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਅੰਦਰ ਪਾਰਕਿੰਗ ‘ਚ ਖੜ੍ਹੀਆਂ 11 ਗੱਡੀਆਂ ਦੇ ਸ਼ੀਸ਼ੇ ਤੋੜ ਕੇ ਇਹਨਾਂ ‘ਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸੂਚਨਾ ਹੈ। ਘਟਨਾ 15 ਅਗਸਤ ਦੀ ਪਹਿਲੀ ਰਾਤ ਨੂੰ ਵਾਪਰੀ ਹੈ, ਜਿਸ ਤੋਂ ਬਾਅਦ ਵਿਦਿਆਰਥੀ ਤੇ ਕੈਂਪਸ ਨਿਵਾਸੀ ਚਿੰਤਤ ਹਨ। ਦੱਸਣਾ ਬਣਦਾ ਹੈ ਕਿ ਹਫ਼ਤੇ ਵਿਚ ਇਹ ਤੀਸਰੀ ਵਾਰਦਾਤ ਹੈ ਜਿਸ ਨੇ ‘ਵਰਸਿਟੀ ਦੇ ਅੰਦਰ ਤੇ ਬਾਹਰ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ‘ਵਰਸਿਟੀ ਅੰਦਰ ਕੁਝ ਗੱਡੀਆਂ ਪੁੱਛਗਿੱਛ ਕੇਂਦਰ ਕੋਲ ਬਣੀ ਪਾਰਕਿੰਗ ਵਿੱਚ ਖੜ੍ਹੀਆਂ ਸਨ। ਬੀਤੀ ਦੇਰ ਰਾਤ ਇਕ ਤੋਂ ਬਾਅਦ ਇਕ, 11 ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਹਨਾਂ ਦੇ ਡੈਸ਼ ਬੋਰਡ ‘ਚ ਪਿਆ ਕੁਝ ਸਾਮਾਨ ਵੀ ਚੋਰੀ ਹੋਇਆ ਹੈ। ਇਸ ਬਾਰੇ ‘ਵਰਸਿਟੀ ਸੁਰੱਖਿਆ ਮੁਲਜ਼ਮਾਂ ਨੂੰ ਸੂਚਿਤ ਕੀਤਾ ਗਿਆ ਹੈ ਤੇ ਸਵੇਰ ਤੱਕ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ‘ਵਰਸਿਟੀ ਦੀ ਭਰਤੀ ਸ਼ਾਖਾ ਦੀ ਬਾਰੀ ਤੋੜ ਕੇ ਕੋਈ ਅੰਦਰ ਦਾਖਲ ਹੋਇਆ ਸੀ, ਜਿਸ ਵਲੋਂ ਰਿਕਾਰਡ ਨਾਲ ਛੇੜਛਾੜ ਕੀਤੀ ਗਈ। ਪੁਲਿਸ ਤੱਕ ਨੂੰ ਸੂਚਨਾ ਦੇਣ ਤੋਂ ਬਾਅਦ ‘ਵਰਸਿਟੀ ਨੇ ਕੁਝ ਵੀ ਚੋਰੀ ਨਾ ਹੋਣ ਦਾ ਕਹਿ ਕੇ ਆਪਣਾ ਪੱਲਾ ਝਾੜ ਲਿਆ ਪਰ ਰਿਕਾਰਡ ਛੇੜਣ ਵਾਲੇ ਦਾ ਪਤਾ ਨਹੀਂ ਲੱਗਿਆ। ਇਸ ਤੋਂ ਅਗਲੇ ਦਿਨ ਹੀ ਕੈਂਪਸ ਦੇ ਕੁਆਰਟਰ ‘ਚੋਂ ਦਿਨ-ਦਿਹਾੜੇ ਨਕਦੀ ਤੇ ਗਹਿਣੇ ਚੋਰੀ ਹੋਣ ਦੀ ਵਾਰਦਾਤ ਹੋਈ। ਹਾਲੇ ਇਹ ਦੋਵੇਂ ਮਾਮਲੇ ਸੁਲਝੇ ਨਹੀਂ ਸੀ ਕਿ ਸੋਮਵਾਰ ਦੀ ਰਾਤ 11 ਗੱਡੀਆਂ ਦੇ ਸ਼ੀਸ਼ੇ ਟੁੱਟ ਗਏ ਹਨ।

Vinkmag ad
Share Our Daily Posts

News Desk

Read Previous

ਮਾਂ ਤੇ ਧੀ ਦਾ ਕਤਲ, ਜਵਾਈ ਗੰਭੀਰ ਜ਼ਖ਼ਮੀ

Read Next

ਰਾਜਾਸਾਂਸੀ ਹਵਾਈ ਅੱਡਾ ’ਤੇ ਪੁੱਜੇ ਦੋ ਵਿਅਕਤੀਆਂ ਕੋਲੋਂ 490 ਗ੍ਰਾਮ ਸੋਨਾ ਤੇ 57 ਆਈ ਫੋਨ ਬਰਾਮਦ