Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪਾਣੀ ਦੇਖਣ ਗਏ ਦੋ ਨਾਬਾਲਿਗ ਚਚੇਰੇ ਭਰਾ ਡਰੇਨ ਦੇ ਪਾਣੀ ‘ਚ ਰੁੜੇ, ਦੋਹਾਂ ਦੀਆਂ ਲਾਸ਼ਾਂ ਮਿਲੀਆਂ

ਸ੍ਰੀ ਹਰਗੋਬਿੰਦਪੁਰ ਸਾਹਿਬ : ਬਿਆਸ ਦਰਿਆ ਚ ਵਧੇ ਪਾਣੀ ਨੂੰ ਦੇਖਣ ਗਏ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਨਾਬਲਿਗ ਚਚੇਰੇ ਭਰਾ ਡਰੇਨ ਦੇ ਪਾਣੀ ਵਿੱਚ ਰੁੜ ਗਏ, ਜਿਸ ਨਾਲ ਦੋਹਾਂ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਹੈ। ਦੋਹਾਂ ਬੱਚਿਆਂ ਦੀ ਮੌਤ ਨਾਲ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪਾਣੀ ਚੋਂ ਕੱਢ ਲਿਆ ਹੈ। ਮਿਰਤਕਾਂ ਦੀ ਪਛਾਣ ਜਸਕਰਨ ਸਿੰਘ (14)ਪੁੱਤਰ ਬਲਦੇਵ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ ਨੇ ਧੀਰੋਵਾਲ ਵਜੋਂ ਹੋਈ ਹੈ। ਦੋਵੇਂ ਆਪਸ ਚ ਚਾਚੇ ਤਾਏ ਦੇ ਪੁੱਤਰ ਲੱਗਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕਕੜ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਬੁੱਧਵਾਰ ਦੁਪਹਿਰ ਵੇਲੇ ਬਿਆਸ ਦਰਿਆ ਦੇ ਵਧੇ ਪਾਣੀ ਨੂੰ ਦੇਖਣ ਲਈ ਗੁਰਦੁਆਰਾ ਭਾਈ ਮੰਝ ਸਾਹਿਬ ਨਜ਼ਦੀਕ ਲੰਘਦੀ ਡਰੇਨ ਵੱਲ ਗਏ ਸਨ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਜਦ ਦੋਵੇਂ ਭਰਾ ਘਰ ਨਾ ਪੁੱਜੇ ਤਾਂ ਉਹਨਾਂ ਦੇ ਮਾਪਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਭਰਾ ਡ੍ਰੇਨ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ। ਉਨ੍ਹਾਂ ਦੱਸਿਆ ਕਿ ਜਸਕਰਨ ਸਿੰਘ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਦਿਲਪ੍ਰੀਤ ਸਿੰਘ ਨੌਵੀਂ ਜਮਾਤ ਦਾ ਵਿਦਿਆਰਥੀ ਸੀ। ਉਨ੍ਹਾਂ ਦੱਸਿਆ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲਾ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਭਰਤਗੜ੍ਹ ‘ਚ ਮਿਠਾਈ ਦੀ ਦੁਕਾਨ ਨੂੰ ਲੱਗੀ ਅੱਗ, ਮਾਲਕ ਸਮੇਤ ਦੋ ਦੀ ਮੌਤ, ਚੌਕੀਦਾਰ ਸੜਿਆ

Read Next

ਪੁਲਿਸ ਮੁਲਾਜ਼ਮ ਕੋਲੋਂ ਖੋਹੀ ਐੱਸਐੱਲਆਰ ਬਰਾਮਦ, ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ