Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੁਰਾਣੀ ਰੰਜਿਸ਼ ਤਹਿਤ ਪ੍ਰਾਪਰਟੀ ਕਾਰੋਬਾਰੀ ‘ਤੇ ਕੀਤਾ ਹਮਲਾ,ਚਲਾਈਆਂ ਗੋਲੀਆਂ

ਲੁਧਿਆਣਾ: ਪੁਰਾਣੀ ਰੰਜਿਸ਼ ਦੇ ਚਲਦਿਆਂ ਪ੍ਰਾਪਰਟੀ ਕਾਰੋਬਾਰੀ ਕਿਡਨੈਪ ਕਰਨ ਦੇ ਮਨਸੂਬੇ ਨਾਲ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਦੇਰ ਰਾਤ ਸਕਾਰਪਿਓ ਕਾਰ ਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਦੁਗਰੀ ਫੇਸ 1 ਵਿੱਚ ਇਕ ਘਰ ਦੇ ਬਾਹਰ ਖੜੇ ਪ੍ਰਾਪਰਟੀ ਕਾਰੋਬਾਰੀ ਸ਼ੈਂਕੀ ਤੇ ਹਮਲਾ ਕੀਤਾ ਅਤੇ ਫਾਇਰਿੰਗ ਕਰ ਦਿੱਤੀ। ਜਾਨ ਬਚਾਉਣ ਲਈ ਪ੍ਰਾਪਰਟੀ ਕਾਰੋਬਾਰੀ ਘਰ ਦੇ ਅੰਦਰ ਚਲਾ ਗਿਆ। ਕਾਰੋਬਾਰੀ ਦੇ ਪਿੱਛੇ ਨੱਸੇ ਹਮਲਾਵਰਾਂ ਨੇ ਉਸਦੀ ਬੁਰੀ ਤਰ੍ਹਾਂ ਕੁੱਟ ਮਾਰ ਕਰ ਦਿੱਤੀ। ਲੋਕਾਂ ਨੂੰ ਇਕੱਠੇ ਹੁੰਦੇ ਦੇਖ ਮੁਲਜਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਾਰੋਬਾਰੀ ਸ਼ੈਂਕੀ ਨੇ ਦੱਸਿਆ ਕਿ ਉਹ ਆਪਣੀ ਬੇਟੀ ਦੇ ਜਨਮ ਦਿਨ ਦਾ ਸੱਦਾ ਦੇਣ ਲਈ ਆਪਣੇ ਦੋਸਤ ਤਬਿਸ਼ ਰਾਏ ਅਤੇ ਹੈਪੀ ਦੇ ਕੋਲ ਆਇਆ ਸੀ। ਇਸੇ ਦੌਰਾਨ ਡੇਢ ਦਰਜਨ ਤੋਂ ਵੱਧ ਨੌਜਵਾਨ ਆਏ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਤਬਿਸ ਅਤੇ ਹੈਪੀ ਨੇ ਭੱਜ ਕੇ ਜਾਨ ਬਚਾ ਲਈ ਪਰ ਹਮਲਾਵਰਾਂ ਨੇ ਉਸ ਉੱਪਰ ਰਾਡ ਨਾਲ ਵਾਰ ਕੀਤੇ ਅਤੇ ਕੰਨਪਟੀ ਤੇ ਪਿਸਤੌਲ ਰੱਖ ਦਿੱਤੀ। ਸੈਕੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਉਸ ਦੇ ਇਕ ਦੋਸਤ ਨਾਲ ਪੁਰਾਣੀ ਰੰਜਿਸ਼ ਹੈ , ਉਹ ਦੁੱਗਰੀ ਇਲਾਕੇ ਵਿੱਚ ਉਸ ਨੂੰ ਹੀ ਲੱਭਣ ਲਈ ਆਏ ਸਨ। ਸੂਚਨਾ ਤੋਂ ਬਾਅਦ ਥਾਣਾ ਦੁਗਰੀ ਦੇ ਇੰਚਾਰਜ ਮਧੂਬਾਲਾ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਗੋਲੀਆਂ ਚੱਲਣ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੁਲਿਸ ਮੁਲਾਜ਼ਮ ਕੋਲੋਂ ਖੋਹੀ ਐੱਸਐੱਲਆਰ ਬਰਾਮਦ, ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Read Next

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਹਾਲੀ ’ਚ ਕੌਮੀ ਇਨਸਾਫ਼ ਮੋਰਚੇ ਦਾ ਧਰਨਾ ਚੁਕਵਾਉਣ ਲਈ ਦਿੱਤਾ ਆਖ਼ਰੀ ਮੌਕਾ